ਸੰਘੋਲ, 21 ਜੁਲਾਈ (ਗੁਰਨਾਮ ਸਿੰਘ ਚੀਨਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੰਘੋਲ ਨੂੰ ਸ਼ੋ੍ਰਮਣੀ ਕਮੇਟੀ ਦੁਆਰਾ ਚੰਦੋਆ ਸਾਹਿਬ ਭੇਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸੁਖਦੇਵ ਸਿੰਘ ਕੋਟਾ ਮੈਨੇਜਰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ, ਗੁਰਦੇਵ ਸਿੰਘ ਕੋਮਲ, ਦਲਵੀਰ ਸਿੰਘ ਖੰਟ ਹੈੱਡ ਗ੍ਰੰਥੀ ਅਤੇ ਮਨਿੰਦਰ ਸਿੰਘ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਉਹ ਆਪਣਾ ਜੀਵਨ ਸਫਲ ਸਮਝ ਰਹੇ ਹਨ ਕਿ ਉਨ੍ਹਾਂ ਨੂੰ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਦੇ ਦਰਸ਼ਨ ਹੋਏ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ ਬਿਰਦੀ, ਕਮੇਟੀ ਮੈਂਬਰ ਅਮਰਜੀਤ ਸਿੰਘ, ਸੁਰਜੀਤ ਸਿੰਘ, ਸੁਦਾਗਰ ਸਿੰਘ ਤੋਂ ਇਲਾਵਾ ਦਿਨੇਸ਼ ਕੁਮਾਰ ਬਿੱਲਾ, ਸੁਖਦੇਵ ਕੁਮਾਰ ਭਟਨਾਗਰ, ਨੇਤਰਪਾਲ ਸਿੰਘ ਅਤੇ ਜਸਵੀਰ ਸਿੰਘ ਬਿਰਦੀ ਮੌਜੂਦ ਸਨ | ਇਸ ਮੌਕੇ ਪ੍ਰਬੰਧਕਾਂ ਵਲੋਂ ਅਵਤਾਰ ਸਿੰਘ ਰਿਆ ਅਤੇ ਉਨ੍ਹਾਂ ਨਾਲ ਮੌਜੂਦ ਪਤਵੰਤੇ ਸੱਜਣਾਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ |