ਨਾਭਾ, 21 ਜੁਲਾਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਵਲੋਂ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਪੰਜਾਬ ਪਬਲਿਕ ਸਕੂਲ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਪਬਲਿਕ ਸਕੂਲ ਜੋ ਕਿ ਦੇਸ਼ ਦਾ ਨਾਮੀ ਸਕੂਲ ਹੈ, ਸੰਬੰਧੀ ਅੱਜ ਉਨ੍ਹਾਂ ਵਲੋਂ ਜੋ ਮੰਗਾਂ ਸਕੂਲ ਸੰਬੰਧੀ ਪੰਜਾਬ ਦੇ ਰਾਜਪਾਲ ਕੋਲ ਰੱਖੀਆਂ ਗਈਆਂ ਸਨ,ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵਿਸ਼ਵਾਸ ਦਵਾਇਆ ਗਿਆ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਹੀ ਪੂਰੀਆਂ ਕਰਨਗੇ | ਵਿਧਾਇਕ ਦੇਵ ਮਾਨ ਵਲੋਂ ਸਕੂਲ ਵਿਚ ਦਿਨੋ ਦਿਨ ਘੱਟ ਰਹੀ ਬੱਚਿਆਂ ਦੀ ਗਿਣਤੀ ਸਬੰਧੀ ਵੀ ਮਾਮਲਾ ਰਾਜਪਾਲ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਜੋ ਦੇਸ ਦੇ ਇਸ ਨਾਮੀ ਸਕੂਲ ਵਿਚ ਬੱਚਿਆਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਸਕੇ |