29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ 'ਚ 5 ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਚ ਕਰਵਾਏ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੌਰਾਨ ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਵਿਸ਼ਾ ਮਾਹਿਰ | ਅਜੀਤ ਤਸਵੀਰ <br/> 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵਲੋਂ 'ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਮਸ਼ੀਨ ਲਰਨਿੰਗ ਵਿਚ ਉੱਭਰ ਰਹੇ ਰੁਝਾਨ' ਵਿਸ਼ੇ 'ਤੇ ਇਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ | ਵਿਦਵਾਨ ਤੇ ਉਦਯੋਗਿਕ ਵਿਸ਼ੇਸ਼ ਗਿਆਨੀਆਂ ਦੁਆਰਾ ਸੈਸ਼ਨਾਂ ਵਿਚ ਥਿਊਰੀ ਅਤੇ ਪ੍ਰਯੋਗਾਤਮਿਕ ਸਿੱਖਿਆ ਦਿੱਤੀ ਜਾ ਰਹੀ ਹੈ | ਡਾ. ਨਵਦੀਪ ਕੌਰ ਪ੍ਰੋਫੈਸਰ ਤੇ ਮੁਖੀ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਉਨ੍ਹਾਂ ਨੇ ਅਧਿਆਪਕਾਂ ਨੂੰ ਏ.ਆਈ. ਟੂਲਸ ਦੀ ਵਰਤੋਂ, ਨਿਰੰਤਰ ਅਧਿਐਨ, ਰਿਸਰਚ ਪ੍ਰਕਾਸ਼ਨ ਅਤੇ ਵਿਦਿਆਰਥੀਆਂ ਨੂੰ ਨਵੀਆਂ ਏ.ਆਈ ਪਲੇਟਫਾਰਮਾਂ ਨੂੰ ਵਰਤਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਭਵਿੱਖ ਦੇ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ ਤਾਂ ਸਾਨੂੰ ਆਪਣੇ ਆਪ ਨੂੰ ਏ.ਆਈ. ਦੇ ਨਾਲ ਅੱਪਡੇਟ ਕਰਨਾ ਹੋਵੇਗਾ | ਪੋ੍ਰਗਰਾਮ ਦੀ ਅਗਵਾਈ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਕੀਤੀ | ਉਨ੍ਹਾਂ ਐਫ.ਡੀ.ਪੀ. ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲ ਕਦਮੀਆਂ ਅਕਾਦਮਿਕ ਤੇ ਉਦਯੋਗਿਕ ਦੁਨੀਆ ਵਿਚਲੇ ਪਾੜੇ ਨੂੰ ਘਟਾਉਣ 'ਚ ਸਹਾਇਕ ਸਾਬਤ ਹੁੰਦੀਆਂ ਹਨ | ਡਾ. ਜਤਿੰਦਰ ਸਿੰਘ ਸੈਣੀ ਮੁਖੀ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਨੇ ਸਾਰੇ ਅਧਿਆਪਕਾਂ ਦਾ ਸਵਾਗਤ ਕੀਤਾ ਅਤੇ ਐਫ਼. ਡੀ. ਐਫ਼ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਅਧਿਆਪਕਾਂ ਦੀ ਅਧਿਆਪਨ ਯੋਗਤਾ ਅਤੇ ਰਿਸਰਚ ਸਮਰੱਥਾ ਵਿਚ ਨਿਖਾਰ ਲਿਆਉਣ ਦੇ ਮੰਤਵ ਨਾਲ ਕਰਵਾਇਆ ਜਾ ਰਿਹਾ ਹੈ | ਅੱਜ ਦੇ ਬੁਲਾਰੇ ਇੰਜੀ. ਲਕਸ਼ਮਣ ਅੰਸ਼ ਇਨਫੋਟੈਕ ਤੇ ਇੰਜੀ. ਸਾਹਿਬਗੁਣ ਸਿੰਘ, ਐੱਡ ਗਲੋਬਲ 360 ਇੰਡੀਆ ਪ੍ਰਾਈਵੇਟ ਲਿਮਟਿਡ ਸਨ | ਐਫ. ਡੀ. ਪੀ. 'ਚ ਸਹਾਇਕ ਪ੍ਰੋਫੈਸਰ ਇੰਜੀ. ਰਮਨਦੀਪ ਕੌਰ ਅਤੇ ਇੰਜੀ. ਸ਼ਬਦ ਕੌਰ ਬਤੌਰ ਕੋਆਰਡੀਨੇਟਰ ਵਜੋਂ ਕੰਮ ਕਰ ਰਹੇ ਹਨ | ਇੰਜੀ. ਰਮਨਦੀਪ ਕੌਰ ਨੇ ਸਮਾਰੋਹ ਦੇ ਅੰਤ ਵਿਚ ਧੰਨਵਾਦ ਦਾ ਮਤਾ ਪੇਸ਼ ਕੀਤਾ |
ਪਿਛਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਆਗੂ ਸਿੱਧੂਪੁਰ ਵਲੋਂ ਕੇਂਦਰੀ ਮੰਤਰੀ ਸੇਠ ਨਾਲ ਮੁਲਾਕਾਤ ਅਗਲੀ ਖ਼ਬਰ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਕੀਤੀ ਜੇਲ੍ਹ 'ਚ ਨਜ਼ਰਬੰਦ ਮਜੀਠੀਆ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।