29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ਼੍ਰੋਮਣੀ ਅਕਾਲੀ ਦਲ ਦੇ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਸ਼ਰਨਜੀਤ ਸਿੰਘ ਚਨਾਰਥਲ ਦਾ ਵਿਸ਼ੇਸ਼ ਸਨਮਾਨ

ਟਕਸਾਲੀ ਆਗੂ ਸਰਬਜੀਤ ਸਿੰਘ ਚਨਾਰਥਲ ਆਪਣੇ ਗ੍ਰਹਿ ਵਿਖੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਦਾ ਸਨਮਾਨ ਕਰਦੇ ਹੋਏ | ਅਜੀਤ ਤਸਵੀਰ <br/> 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦੂਜੀ ਵਾਰ ਪ੍ਰਧਾਨ ਨਿਯੁਕਤ ਕੀਤੇ ਗਏ ਜਥੇਦਾਰ ਸ਼ਰਨਜੀਤ ਸਿੰਘ ਚਨਾਰਥਲ ਦਾ ਅੱਜ ਸਰਬਜੀਤ ਸਿੰਘ ਵਲੋਂ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜਥੇਦਾਰ ਚਨਾਰਥਲ ਨੇ ਕਿਹਾ ਕਿ ਉਹ ਪਿਛਲੇ ਲੰਮੇਂ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਲਈ ਪਾਰਟੀ ਦੇ ਇਕ ਵਫਾਦਾਰ ਸਿਪਾਹੀ ਵਜੋਂ ਨਿਸੁਆਰਥ ਭਾਵਨਾ ਨਾਲ ਸੇਵਾਵਾਂ ਨਿਭਾਉਂਦੇ ਆ ਰਹੇ ਹਨ, ਜਿਸ ਦੌਰਾਨ ਪਾਰਟੀ ਵਲੋਂ ਉਨ੍ਹਾਂ ਨੂੰ ਵੱਖ-ਵੱਖ ਅਹੁਦਿਆਂ 'ਤੇ ਨਿਵਾਜ ਕੇ ਵੱਡਾ ਮਾਣ ਸਨਮਾਨ ਦਿੱਤਾ ਗਿਆ ਹੈ | ਉਨ੍ਹਾਂ ਸਰਬਜੀਤ ਸਿੰਘ ਚਨਾਰਥਲ ਦਾ ਉਚੇਚੇ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਟਕਸਾਲੀ ਆਗੂਆਂ ਦੇ ਅਸ਼ੀਰਵਾਦ ਨਾਲ ਉਹ ਸਿਆਸਤ ਦੇ ਖੇਤਰ ਵਿਚ ਹਮੇਸ਼ਾ ਵਫ਼ਾਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ | ਜਥੇ. ਚਨਾਰਥਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਬੂਥ ਪੱਧਰ 'ਤੇ ਮਜ਼ਬੂਤ ਹੋ ਕੇ ਇਕ ਵੱਡੀ ਰਾਜਨੀਤਿਕ ਸ਼ਕਤੀ ਵਜੋਂ ਉੱਭਰ ਰਹੀ ਹੈ ਅਤੇ ਪੰਜਾਬ ਦੇ ਲੋਕ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਜਿਸ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਪੰਜਾਬ ਦੀ ਸੇਵਾ ਸੰਭਾਲੇਗੀ | ਇਸ ਮੌਕੇ 'ਤੇ ਅਵਤਾਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਦਰਸ਼ਨ ਸਿੰਘ ਸਾਬਕਾ ਪ੍ਰਧਾਨ, ਕੇਵਲ ਸਿੰਘ ਖ਼ਜ਼ਾਨਚੀ, ਮਾਸਟਰ ਤੇਜਿੰਦਰ ਸਿੰਘ, ਜਗਦੇਵ ਦਾਸ, ਰਜਿੰਦਰ ਸਿੰਘ, ਗੁਰੂ ਚਨਾਰਥਲ, ਬਲਜਿੰਦਰ ਸਿੰਘ, ਚਰਨ ਸਿੰਘ, ਗੋਬਿੰਦਰ ਸਿੰਘ, ਨਰਾਤਾ ਸਿੰਘ, ਸੁਖਬੀਰ ਸਿੰਘ, ਤਰਸੇਮ ਸਿੰਘ, ਰਕੇਸ਼ ਸਿੰਘ ਅਤੇ ਕਰਨੈਲ ਸਿੰਘ ਵੀ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਦ... ਅਗਲੀ ਖ਼ਬਰ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਆਗੂ ਸਿੱਧੂਪੁਰ ਵਲੋਂ ਕੇਂਦਰੀ ਮੰਤਰੀ ਸੇਠ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।