ਸੰਘੋਲ, 21 ਜੁਲਾਈ (ਗੁਰਨਾਮ ਸਿੰਘ ਚੀਨਾ)-ਗੁਰਦੁਆਰਾ ਭੋਰਾ ਸਾਹਿਬ ਪਿੰਡ ਧਿਆਨੂੰ ਮਾਜਰਾ ਵਿਖੇ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ 106ਵਾਂ ਜਨਮ ਦਿਵਸ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੀ ਦੇਖ-ਰੇਖ ਹੇਠ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਦੌਰਾਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਸੰਤ ਬਾਬਾ ਪ੍ਰੀਤਮ ਸਿੰਘ ਪਪੜੋਦੀ ਵਾਲੇ, ਬਾਬਾ ਦਰਸ਼ਨ ਸਿੰਘ ਬਾਲੀਆ, ਬਾਬਾ ਸੁਖਪਾਲ ਸਿੰਘ ਭੈਰੋਮਾਜਰਾ, ਬਾਬਾ ਜਸਕਰਨ ਸਿੰਘ ਜਨਹੇੜੀਆ, ਬਾਬਾ ਸੁਖਮਨ ਸਿੰਘ ਅੰਮਿ੍ਤਸਰ, ਬਾਬਾ ਗੁਰਚਰਨ ਸਿੰਘ ਰੋਪੜ, ਢਾਡੀ ਗੁਰਦੇਵ ਸਿੰਘ ਕੋਮਲ, ਅਵਤਾਰ ਸਿੰਘ ਆਲਮ, ਬੀਬੀ ਸ਼ਿੰਦਰ ਕੌਰ ਧਿਆਨੂੰ ਮਾਜਰਾ, ਬਾਬਾ ਸੰਤ ਸਿੰਘ ਅਮਰਾਲਾ, ਕਥਾ ਵਾਚਕ ਭਾਈ ਗੁਰਬਾਜ਼ ਸਿੰਘ ਸ੍ਰੀ ਚਮਕੌਰ ਸਾਹਿਬ ਆਦਿ ਤੋਂ ਇਲਾਵਾ ਹੋਰਨਾਂ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਮੌਕੇ ਬਾਬਾ ਬਲਵੀਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦੁਆਰਾ ਸੰਗਤਾਂ ਨੂੰ ਸੰਤਾਂ ਦੇ ਜੀਵਨ ਤੋਂ ਸੇਧ ਲੈਂਦਿਆਂ ਅੰਮਿ੍ਤਧਾਰੀ ਹੋ ਕੇ ਸ੍ਰੀ ਗੁਰੂ ਗ੍ਰੰੰਥ ਸਾਹਿਬ ਦੇ ਲੜ ਲੱਗਣ ਲਈ ਪ੍ਰੇਰਿਆ ਗਿਆ | ਇਸ ਮੌਕੇ ਮਾਸਟਰ ਬਲਵੀਰ ਸਿੰਘ ਦੁਆਰਾ ਸੰਤ ਬਾਬਾ ਮਹਿੰਦਰ ਸਿੰਘ ਦੇ ਜੀਵਨ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਸਮਾਗਮ ਦੌਰਾਨ ਖ਼ੂਨਦਾਨ ਕੈਂਪ ਤੇ ਮੈਡੀਕਲ ਜਾਂਚ ਕੈਂਪ ਵੀ ਲਗਾਏ ਗਏ | ਸਮਾਗਮ ਦੌਰਾਨ ਮਹਿੰਦਰ ਕੌਰ ਲੁਹਾਰੀ, ਗੁਰਮੀਤ ਸਿੰਘ ਲੁਹਾਰੀ, ਹਰਵਿੰਦਰ ਸਿੰਘ ਸ਼ਹੀਦਗੜ੍ਹ, ਅਵਤਾਰ ਸਿੰਘ ਭਾਉਵਾਲ, ਭਾਈ ਜੀਤ ਸਿੰਘ ਡਡਿਆਲ, ਭਾਈ ਫ਼ਤਿਹ ਸਿੰਘ ਹਿੰਦੂਪੁਰ, ਸੁਦਾਗਰ ਸਿੰਘ, ਭਾਈ ਨਰਿੰਦਰ ਸਿੰਘ ਚਮਕੌਰ ਸਾਹਿਬ, ਕਿਸਨਦੀਪ ਸਿੰਘ ਸੇਠੀ, ਜਰਨੈਲ ਸਿੰਘ ਅਮਰਾਲਾ, ਸੇਵਾ ਸਿੰਘ ਬੂਰਮਾਜਰਾ, ਅਮਰਜੀਤ ਸਿੰਘ ਚੂਹੜ ਮਾਜਰਾ, ਬਹਾਦਰ ਸਿੰਘ ਸਿੱਧੂਪੁਰ, ਜਰਨੈਲ ਸਿੰਘ ਮਾਜਰੀ, ਸਿਮਰਨ ਸਿੰਘ ਸਮਰਾਲਾ, ਪ੍ਰਧਾਨ ਬਲਦੇਵ ਸਿੰਘ, ਅਜੀਤ ਸਿੰਘ, ਅਜਮੇਰ ਸਿੰਘ, ਪਰਮਜੀਤ ਸਿੰਘ, ਬੱਬਰ ਸਿੰਘ, ਸੁੱਖਾ ਸਿੰਘ, ਗੁਰਮੀਤ ਸਿੰਘ, ਸ਼ੇਰ ਸਿੰਘ, ਗੁਰਮੇਲ ਸਿੰਘ, ਕੁਲਜੀਤ ਸਿੰਘ, ਗੁਰਮੀਤ ਕੌਰ, ਗੁਰਪ੍ਰੀਤ ਸਿੰਘ ਪਨੈਚਾਂ, ਦੀਦਾਰ ਸਿੰਘ ਖੰਟ, ਰਾਜਿੰਦਰ ਸਿੰਘ, ਪ੍ਰੇਮ ਸਿੰਘ, ਸਰਪੰਚ ਚਰਨਜੀਤ ਸਿੰਘ ਧਿਆਨੂੰ ਮਾਜਰਾ, ਜਸਵੀਰ ਸਿੰਘ ਲਾਲੀ ਆਦਿ ਤੋਂ ਇਲਾਵਾ ਇਲਾਕੇ ਭਰ ਦੀਆਂ ਸੰਗਤਾਂ ਦੁਆਰਾ ਆਪਣੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਦਾ ਰਿਹਾ |