29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੰਯੁਕਤ ਦਲਿਤ ਮੋਰਚੇ ਦਾ ਵਿਸਥਾਰ ਕਰਨ ਲਈ ਫ਼ਤਹਿਗੜ੍ਹ ਸਾਹਿਬ 'ਚ ਹੋਈ ਇਕੱਤਰਤਾ

ਸੰਯੁਕਤ ਦਲਿਤ ਮੋਰਚੇ ਦੇ ਆਗੂ ਮੀਟਿੰਗ ਦੌਰਾਨ | ਅਜੀਤ ਤਸਵੀਰ <br/> 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ 'ਤੇ ਆਧਾਰਤ ਬਣੇ ਸੰਯੁਕਤ ਦਲਿਤ ਮੋਰਚਾ ਪੰਜਾਬ ਦੀ ਮੀਟਿੰਗ ਮਜ਼ਦੂਰ ਆਗੂ ਲਖਵੀਰ ਸਿੰਘ ਰੁਪਾਲਹੇੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਵਾਉਣ ਸਮੇਤ ਹੋਰ ਦਲਿਤ ਮਸਲਿਆਂ 'ਤੇ ਅੰਦੋਲਨ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਡਾ. ਕਸ਼ਮੀਰ ਸਿੰਘ ਖੁੰਡਾ ਅੰਮਿ੍ਤਸਰ ਸ਼ਾਮਿਲ ਹੋਏ | ਮੋਰਚੇ ਨੂੰ ਉਦੋਂ ਵਧੇਰੇ ਬਲ ਮਿਲਿਆ ਜਦੋਂ ਬੀ.ਸੀ.,ਓ.ਬੀ.ਸੀ. ਵਰਗ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕੋਰ ਕਮੇਟੀ ਮੈਂਬਰ ਲਖਵੀਰ ਸਿੰਘ ਰੁਪਾਲਹੇੜੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਤ ਮੌਜੂਦਾ 'ਆਪ' ਸਰਕਾਰ ਨੇ ਪੰਜਾਬ ਦੇ 40 ਫ਼ੀਸਦੀ ਐਸ. ਸੀ. ਸਮਾਜ ਨੂੰ ਸਿਰਫ਼ ਵੋਟ ਬੈਂਕ ਵਜੋਂ ਹੀ ਵਰਤਿਆ ਹੈ | ਉਨ੍ਹਾਂ ਐਸ.ਸੀ., ਬੀ.ਸੀ. ਸਮਾਜ ਦੀਆਂ ਸਮੂਹਿਕ ਜਥੇਬੰਦੀਆਂ ਨੂੰ ਰਾਜਨੀਤਿਕ ਤੋਂ ਉੱਪਰ ਉੱਠ ਕੇ ਸੰਯੁਕਤ ਮੋਰਚੇ 'ਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਛੜੇ ਵਰਗ ਦੇ ਆਗੂ ਸਵਰਨ ਸਿੰਘ ਬਰਗਾੜੀ ਨੇ ਆਪਣੇ ਵਿਚਾਰ ਪੇਸ਼ ਕੀਤੇ ਤੇ ਬਲਵਿੰਦਰ ਸਿੰਘ ਮੁਲਤਾਨੀ ਪ੍ਰਧਾਨ ਪਛੜੇ ਵਰਗ ਨੇ ਆਪਣੇ ਵਿਚਾਰਾਂ ਦੌਰਾਨ ਮੋਰਚੇ ਨੂੰ ਖੁੱਲ੍ਹ ਕੇ ਸਮਰਥਨ ਦੇਣ ਦਾ ਐਲਾਨ ਕੀਤਾ | ਨਾਮਦੇਵ ਜਥੇਬੰਦੀ ਦੇ ਆਗੂ ਜੈ ਸਿੰਘ ਬਾੜਾ ਨੇ ਸੰਯੁਕਤ ਮੋਰਚੇ ਨੂੰ ਸਮੇਂ ਦੀ ਲੋੜ ਦੱਸਿਆ ਤੇ ਬਾਜ਼ੀਗਰ ਭਾਈਚਾਰੇ ਦੇ ਆਗੂ ਡਾ. ਬਲਵਿੰਦਰ ਸਿੰਘ ਅਲੀਪੁਰ ਨੇ ਵੀ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ | ਅਜੈਬ ਸਿੰਘ ਬਠੋਈ ਪ੍ਰਧਾਨ ਨਰੇਗਾ ਵਰਕਰ ਫ਼ਰੰਟ ਪੰਜਾਬ ਨੇ 24 ਅਗਸਤ ਨੂੰ ਪਿੰਡ ਬਠੋਈ ਵਿਖੇ ਦਲਿਤਾਂ ਦੀ ਜ਼ਮੀਨ ਪ੍ਰਾਪਤੀ ਲਈ ਜ਼ਿਲ੍ਹਾ ਪਟਿਆਲਾ 'ਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਅਵਤਾਰ ਸਿੰਘ ਸੈਂਪਲਾ, ਰਣਜੀਤ ਸਿੰਘ ਜੱਸਲ, ਹਰਜੀਤ ਸਿੰਘ, ਗੁਰਮੇਲ ਸਿੰਘ, ਪ੍ਰੇਮ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਮੈਣ, ਗੁਰਦੀਪ ਸਿੰਘ ਕਾਲੀ ਪਾਇਲ, ਸੁਰਜੀਤ ਸਿੰਘ, ਕੁਲਵੰਤ ਸਿੰਘ ਬਰਾੜ, ਸ਼ਰਨਜੀਤ ਸਿੰਘ ਨੌਗਾਵਾਂ, ਜੀਵਨ ਸਿੰਘ ਨਬੀਪੁਰ, ਰਣਜੀਤ ਸਿੰਘ ਰਾਣਾ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ | ਸਮਾਗਮ ਦੀ ਸਮਾਪਤੀ ਮੌਕੇ ਨੰਬਰਦਾਰ ਹਰਚੰਦ ਸਿੰਘ ਜਖਵਾਲੀ ਨੇ ਆਏ ਸਾਥੀਆਂ ਦਾ ਧੰਨਵਾਦ ਕੀਤਾ ਅਤੇ ਮੋਰਚੇ ਵਲੋਂ 3 ਅਗਸਤ ਨੂੰ ਬਰਨਾਲਾ ਵਿਖੇ ਵੱਡੀ ਕਾਨਫ਼ਰੰਸ ਵਿਚ ਪਹੰੁਚਣ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਸਰਕਾਰੀ ਸਕੂਲ ਸਿਓਣਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰੇ ਵਾਲਿਆਂ ਦਾ ਜਨਮ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।