29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਰਕਾਰੀ ਸਕੂਲ ਸਿਓਣਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ

ਮਾਤਾ ਗੁਜਰੀ ਕਾਲਜ ਦੇ ਵਿੱਦਿਅਕ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਓਣਾ ਦੇ ਵਿਦਿਆਰਥੀ ਆਪਣੇ ਅਧਿਆਪਕਾਂ ਨਾਲ | ਅਜੀਤ ਤਸਵੀਰ <br/> 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਓਣਾ, ਪਟਿਆਲਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਇਸ ਦੌਰੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਕਾਲਜ ਦੇ ਕੰਪਿਊਟਰ ਸਾਇੰਸ ਬਲਾਕ, ਕਮਰਸ ਬਲਾਕ, ਕਾਲਜ ਲਾਇਬ੍ਰੇਰੀ ਅਤੇ ਆਧੁਨਿਕ ਕੰਪਿਊਟਰਾਂ ਨਾਲ ਲੈਸ ਲੈਬਾਂ ਵੇਖ ਕੇ ਮਹੱਤਵਪੂਰਨ ਵਿਹਾਰਕ ਜਾਣਕਾਰੀ ਪ੍ਰਾਪਤ ਕੀਤੀ | ਸਕੂਲ ਦੇ ਪਿ੍ੰਸੀਪਲ ਗੰਗਾ ਰਾਣੀ ਨੇ ਕਾਲਜ ਦੇ ਪਿ੍ੰਸੀਪਲ ਅਤੇ ਸਟਾਫ਼ ਦਾ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਲਈ ਸਹੀ ਮਾਰਗ ਦਰਸ਼ਨ ਕਰਨ 'ਤੇ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਕਾਲਜ ਦੇ ਅਧਿਆਪਕਾਂ ਨੇ ਉੱਚ ਵਿੱਦਿਆ ਦੇ ਵਿਕਲਪਾਂ ਅਤੇ ਰੁਜ਼ਗਾਰ ਦੇ ਮੌਕਿਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਚੇਰੀ ਵਿੱਦਿਆ ਲਈ ਉਪਲਬਧ ਵੱਖ-ਵੱਖ ਕੋਰਸਾਂ ਸਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਕਾਲਜ ਦੇ ਅਧਿਆਪਕਾਂ ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਕੰਵਲਦੀਪ ਕੌਰ ਉੱਭਾ, ਡਾ. ਕਮਲਜੀਤ ਕੌਰ ਸਰਾਓ ਅਤੇ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਆਪੋ-ਆਪਣੇ ਵਿਭਾਗਾਂ ਵਿਚ ਮੌਜੂਦ ਵੱਖ-ਵੱਖ ਵਿੱਦਿਅਕ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਦੱਸਿਆ | ਸਕੂਲ ਦੇ ਅਧਿਆਪਕਾਂ ਹਰਮਨਜੀਤ ਸਿੰਘ, ਦਿਲਬਾਗ ਸਿੰਘ, ਰਮਨਪ੍ਰੀਤ ਕੌਰ, ਸਰਬਜੀਤ ਕੌਰ ਅਤੇ ਜਸਵੀਰ ਕੌਰ ਨੇ ਕਾਲਜ ਦੇ ਅਧਿਆਪਕਾਂ ਦਾ ਵਿਦਿਆਰਥੀਆਂ ਨੂੰ ਲਾਹੇਵੰਦ ਜਾਣਕਾਰੀ ਦੇਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |
ਪਿਛਲੀ ਖ਼ਬਰ ਗੀਤਕਾਰ ਮਦਨ ਜਲੰਧਰੀ ਦਾ ਸੋਨ ਤਗਮੇ ਨਾਲ ਸਨਮਾਨ 24 ਨੂੰ <br/> ਅਗਲੀ ਖ਼ਬਰ ਸੰਯੁਕਤ ਦਲਿਤ ਮੋਰਚੇ ਦਾ ਵਿਸਥਾਰ ਕਰਨ ਲਈ ਫ਼ਤਹਿਗੜ੍ਹ ਸਾਹਿਬ 'ਚ ਹੋਈ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।