ਨਾਭਾ, 21 ਜੁਲਾਈ (ਜਗਨਾਰ ਸਿੰਘ ਦੁਲੱਦੀ)-ਅੱਜ ਪੰਜਾਬ ਭਾਜਪਾ ਦੇ ਨਵੇਂ ਬਣੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਬੀਬਾ ਜੈ ਇੰਦਰ ਕੌਰ ਦੀ ਅਗਵਾਈ ਵਿਚ ਰਿਜ਼ਰਵ ਹਲਕਾ ਨਾਭਾ ਤੋਂ ਭਾਜਪਾ ਦੇ ਜੁਝਾਰੂ ਆਗੂ ਬਰਿੰਦਰ ਬਿੱਟੂ ਭਾਦਸੋਂ ਵਲੋਂ ਮੁਲਾਕਾਤ ਕੀਤੀ ਗਈ, ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਪ੍ਰਧਾਨ ਦੱਖਣੀ ਹਰਮੇਸ਼ ਗੋਇਲ ਵੀ ਮੌਜੂਦ ਸਨ | ਮੁਲਾਕਾਤ ਕਰਨ ਉਪਰੰਤ ਬਰਿੰਦਰ ਬਿੱਟੂ ਭਾਦਸੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਨਾਭਾ ਹਲਕੇ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਨੂੰ ਉਨ੍ਹਾਂ ਵਲੋਂ ਬਹੁਤ ਹੀ ਧਿਆਨ ਨਾਲ ਸੁਣਿਆ ਗਿਆ | ਬਿੱਟੂ ਭਾਦਸੋਂ ਨੇ ਕਿਹਾ ਕਿ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਪੰਜਾਬ ਅੰਦਰ ਮਜ਼ਬੂਤੀ ਵੱਲ ਵਧ ਰਹੀ ਹੈ ਕਿਉਂ ਜੋ ਵੱਖ-ਵੱਖ ਪਾਰਟੀਆਂ ਦੇ ਵੱਡੇ ਆਗੂ ਭਾਜਪਾ ਵਿੱਚ ਸ਼ਾਮਿਲ ਹੋਣ ਲਈ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਭਾਜਪਾ ਦੀ ਹਵਾ ਚੱਲ ਰਹੀ ਹੈ ਕਿਉਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਲੋਕਾਂ ਲਈ ਉਹ ਕੁਝ ਕਰ ਵਿਖਾਇਆ ਹੈ ਜੋ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕੀਤਾ | ਬਿੱਟੂ ਭਾਦਸੋਂ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨੀ ਤੈਅ ਹੈ ਕਿਉਂ ਜੋ ਸੂਬੇ ਦੇ ਲੋਕ ਹੁਣ ਭਾਜਪਾ ਵੱਲ ਵਧ ਰਹੇ ਹਨ |