29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪ੍ਰੋ. ਬਡੂੰਗਰ ਨੇ ਸਿੱਖ ਇਤਿਹਾਸ ਨੂੰ ਕਲਮਬੱਧ ਕਰਕੇ 9 ਪੁਸਤਕਾਂ ਕੌਮ ਦੀ ਝੋਲੀ ਪਾਈਆਂ-ਗਿਆਨੀ ਕੁਲਦੀਪ ਸਿੰਘ ਗੜਗੱਜ

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੰੂਗਰ ਆਪਣੀਆਂ ਲਿਖਤਾਂ ਦਾ ਸੈੱਟ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਟ ਕਰਦੇ ਹੋਏ | ਅਜੀਤ ਤਸਵੀਰ <br/> 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਪੰਥ ਦੀ ਵਿਦਵਾਨ ਸ਼ਖ਼ਸੀਅਤ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹੁੰਦਿਆਂ ਆਪਣੇ ਕਾਰਜਕਾਲ ਦੌਰਾਨ ਅਜਿਹੇ ਮਿਸਾਲੀ ਇਤਿਹਾਸਿਕ ਫ਼ੈਸਲੇ ਲਏ ਗਏ, ਜਿਨ੍ਹਾਂ 'ਤੇ ਸਿੱਖ ਕੌਮ ਨੂੰ ਹਮੇਸ਼ਾ ਮਾਣ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ 'ਸਿੱਖ ਜਰਨੈਲ ਸਾਡੇ ਕੌਮੀ ਹੀਰੇ ਅਤੇ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦਾ ਯੋਗਦਾਨ' ਬਾਰੇ ਲਿਖੀਆਂ ਪੁਸਤਕਾਂ ਦੀ ਪ੍ਰਸੰਸਾ ਕਰਦਿਆਂ ਕੀਤਾ |
ਸਿੰਘ ਸਾਹਿਬ ਨੇ ਕਿਹਾ ਕਿ ਪ੍ਰੋ. ਬਡੂੰਗਰ ਆਪਣੀ ਵਡੇਰੀ ਉਮਰ ਦੇ ਬਾਵਜੂਦ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਆਪਣੀਆਂ ਲਿਖਤਾਂ ਰਾਹੀਂ ਸੰਭਾਲਣ ਦੇ ਵਡਮੁੱਲੇ ਕਾਰਜ ਕਰ ਰਹੇ ਹਨ, ਜਿਨ੍ਹਾਂ ਦੇ ਸਾਦਗੀ ਵਾਲੇ ਉਚੇ-ਸੁੱਚੇ ਜੀਵਨ ਤੋਂ ਪ੍ਰੇਰਣਾ ਲੈ ਕੇ ਹੋਰ ਵੀ ਸ਼੍ਰੋਮਣੀ ਕਮੇਟੀ ਮੈਂਬਰ ਪੰਥ ਦੀ ਸੇਵਾ ਕਰ ਰਹੇ ਹਨ |
ਇਸ ਮੌਕੇ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵਲੋਂ ਆਪਣੀਆਂ ਲਿਖਤਾਂ 'ਸਿੱਖ ਜਰਨੈਲ ਸਾਡੇ ਕੌਮੀ ਹੀਰੇ ਅਤੇ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦਾ ਯੋਗਦਾਨ' ਪੁਸਤਕਾਂ ਦਾ ਸੈੱਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਭੇਟ ਕੀਤਾ ਗਿਆ | ਸਿੰਘ ਸਾਹਿਬ ਨੇ ਕਿਹਾ ਕਿ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਜਿਹੇ ਅਕਾਲੀ ਨੇਤਾ ਹਨ, ਜਿਨ੍ਹਾਂ ਨੇ ਧਾਰਮਿਕ ਅਤੇ ਰਾਜਨੀਤਿਕ ਖੇਤਰ ਵਿਚ ਲੰਮਾ ਸਮਾਂ ਸਫ਼ਲਤਾ ਪੂਰਵਕ ਕਾਰਜਸ਼ੀਲ ਰਹਿੰਦਿਆਂ ਗੁਰਮਤਿ ਸਾਹਿਤ ਅਤੇ ਸਿੱਖ ਇਤਿਹਾਸ ਨੂੰ ਕਲਮਬੰਦ ਕਰਦੇ ਹੋਏ 9 ਪੁਸਤਕਾਂ ਕੌਮ ਦੀ ਝੋਲੀ ਪਾਈਆਂ ਹਨ | ਉਨ੍ਹਾਂ ਪ੍ਰੋ. ਬਡੂੰਗਰ ਦੀ ਤੰਦਰੁਸਤੀ ਅਤੇ ਲੰਮੀ ਉਮਰ ਦੀ ਕਾਮਨਾ ਵੀ ਕੀਤੀ | ਇਸ ਮੌਕੇ 'ਤੇ ਸ਼ਮਸ਼ੇਰ ਸਿੰਘ ਬਡੰੂਗਰ ਤੇ ਹੋਰ ਆਗੂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਦੇਸ਼ ਭਗਤ ਹਸਪਤਾਲ ਵਲੋਂ ਸੁਆਮੀ ਸੁਖਦੇਵ ਮੁਨੀ ਦੀ ਯਾਦ 'ਚ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਡਾਇਰੀਏ ਦੇ ਪੰਜ ਨਵੇਂ ਕੇਸ ਪਿੰਡ ਚੰਗੇਰਾ ਵਿਖੇ ਆਏ ਸਾਹਮਣੇ-ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਕੀਤੀ ਗਈ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।