ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਮਨਪ੍ਰੀਤ ਸਿੰਘ)-ਰਿਮਟ ਹਸਪਤਾਲ ਵਿਚ 24 ਜੁਲਾਈ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਅੱਖਾਂ, ਕੰਨ, ਦਿਲ, ਹੱਡੀਆਂ ਅਤੇ ਹਰ ਤਰ੍ਹਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਤੋਂ ਬਿਨਾਂ ਖ਼ੂਨ ਦੇ ਸਾਰੇ ਟੈੱਸਟ ਮੁਫ਼ਤ ਕੀਤੇ ਜਾਣਗੇ | ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਨੂੰ ਅਲਟਰਾਸਾਊਾਡ, ਸੀ.ਟੀ. ਸਕੈਨ, ਈ.ਸੀ.ਜੀ., ਖ਼ੂਨ ਦੀ ਜਾਂਚ, ਐਕਸਰੇ ਆਦਿ ਕਰਵਾਉਣ ਦੀ ਲੋੜ ਪਵੇ ਤਾਂ ਉਹ ਵੀ ਸਾਰੇ ਟੈੱਸਟ ਮੁਫ਼ਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਦਵਾਈਆਂ ਵੀ ਘੱਟ ਰੇਟ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਨੇ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ |