29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

ਅਜੀਤ ਡੈਸਕ 22-07-2025
ਫ਼ਤਹਿਗੜ੍ਹ ਸਾਹਿਬ, 21 ਜੁਲਾਈ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਇਕਾਈ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮਪਾਲ ਆਜ਼ਾਦ ਜਨਰਲ ਸਕੱਤਰ ਨੇ ਨਿਭਾਈ | ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਆਪਣੀਆਂ ਜਾਇਜ਼ ਮੰਗਾਂ ਦੀ ਗੱਲ ਕੀਤੀ ਉੱਥੇ ਹੀ ਸਰਕਾਰ ਵਲੋਂ ਮੰਗਾਂ ਸਬੰਧੀ ਜਥੇਬੰਦੀ ਨੂੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੀ ਨਿਖੇਧੀ ਕੀਤੀ ਗਈ | ਬੁਲਾਰਿਆਂ ਨੇ 9 ਜੁਲਾਈ ਨੂੰ ਕੇਂਦਰੀ ਯੂਨੀਅਨਾਂ ਦੇ ਸੱਦੇ ਤਹਿਤ ਭਾਰਤ ਬੰਦ ਨੂੰ ਸਫਲ ਬਣਾਉਣ ਵਿਚ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਦਿੱਤੇ ਗਏ ਸਹਿਯੋਗ ਬਦਲੇ ਧੰਨਵਾਦ ਕੀਤਾ | ਪ੍ਰਧਾਨ ਹਰਜੀਤ ਸਿੰਘ ਤਰਖਾਣ ਮਾਜਰਾ ਅਤੇ ਹਰਚੰਦ ਸਿੰਘ ਪੰਜੋਲੀ ਨੇ 14 ਜੁਲਾਈ ਨੂੰ ਧੂਰੀ ਵਿਖੇ ਸ਼ਾਮਿਲ ਹੋਏ ਪੈਨਸ਼ਨਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਵੱਖ-ਵੱਖ ਬੁਲਾਰਿਆਂ ਪ੍ਰੇਮ ਸਿੰਘ ਨਲੀਨਾ, ਪ੍ਰੀਤਮ ਸਿੰਘ ਨਾਗਰਾ, ਕਰਨੈਲ ਸਿੰਘ ਬਸੀ ਪਠਾਣਾਂ, ਜਸਵਿੰਦਰ ਸਿੰਘ ਆਹਲੂਵਾਲੀਆ, ਰਾਮ ਮੂਰਤੀ ਖਮਾਣੋਂ, ਕੁਲਵੰਤ ਸਿੰਘ ਢਿੱਲੋਂ, ਦਰਬਾਰਾ ਸਿੰਘ ਹਰਬੰਸਪੁਰਾ, ਜੋਧ ਸਿੰਘ ਅਤੇ ਤੇਜੇਸ ਸੂਦ ਨੇ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਲੰਬਿਤ ਅਵਸਥਾ ਵਿਚ ਪਈਆਂ ਮੰਗਾਂ ਜਿਵੇਂ ਕਿ 2.59 ਦਾ ਗੁਣਾਂਕ ਨੈਸ਼ਨਲ ਫਿਕਸਸ਼ੇਸਨ ਨਾਲ ਪੈਨਸ਼ਨਾਂ ਫਿਕਸ ਕਰਨਾ, ਡੀ.ਏ. 42 ਤੋਂ 55 ਫ਼ੀਸਦੀ ਕਰਨਾ, ਡੀ.ਏ. ਦੇ ਬਕਾਏ ਦੇਣਾ, ਸਿਹਤ ਕੈਸ਼ ਲੈੱਸ ਸਕੀਮ ਚਾਲੂ ਕਰਨਾ, ਬੱਝਵਾਂ ਮੈਡੀਕਲ 2 ਹਜ਼ਾਰ ਰੁਪਏ ਕਰਨਾ, 2016 ਤੋਂ ਬਾਅਦ ਪੈਨਸ਼ਨਰਾਂ ਦਾ ਲਿਵਇਨ ਕੈਸ਼ ਦਾ ਬਕਾਇਆ ਅਤੇ 6ਵੇਂ ਕਮਿਸ਼ਨ ਦੇ ਸਾਰੇ ਬਕਾਏ ਯਕਮੁਸ਼ਤ ਬਿਨਾਂ ਕਿਸੇ ਉਮਰ ਦੇ ਪੱਖਪਾਤ ਦੇ ਦਿੱਤਾ ਜਾਵੇ | ਮੀਟਿੰਗ ਵਿਚ ਹਰਚੰਦ ਸਿੰਘ ਪੰਜੋਲੀ, ਜਸਵਿੰਦਰ ਸਿੰਘ ਆਹਲੂਵਾਲੀਆ, ਸੁੱਚਾ ਸਿੰਘ ਨਬੀਪੁਰ, ਸੁਰਜੀਤ ਸਿੰਘ, ਅਵਤਾਰ ਸਿੰਘ ਕਲੌਂਦੀ, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ ਇੰਸਾਂ, ਅਜੈਬ ਸਿੰਘ ਖਮਾਣੋਂ, ਮੱਘਰ ਸਿੰਘ ਅਮਲੋਹ, ਹਰਪਾਲ ਸਿੰਘ, ਚਰਨ ਸਿੰਘ, ਜੋਗਾ ਸਿੰਘ, ਓਮ ਪ੍ਰਕਾਸ਼ ਬੱਸੀ ਪਠਾਣਾਂ, ਗੁਰਮੁੱਖ ਸਿੰਘ, ਹਰਜਿੰਦਰ ਸਿੰਘ ਘੁੰਮਣ, ਪਰਮਜੀਤ ਸਿੰਘ, ਰਾਜਿੰਦਰ ਕੁਮਾਰ ਸਰਹਿੰਦ, ਤੇਜੇਸ ਸੂਦ, ਹਰਬੰਸ ਸਿੰਘ ਦੇਦੜਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬੇਅਦਬੀਆਂ ਦੇ ਕਾਨੂੰਨ ਤੋਂ ਪਹਿਲਾਂ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਕਰੇ ਸਲਾਹ ਮਸ਼ਵਰਾ-ਜਥੇ. ਦੁਭਾਲੀ <br/> ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।