13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਨੇ ਹੜ੍ਹ ਪੀੜਤਾਂ ਲਈ ਭੇਜਿਆ ਰਾਸ਼ਨ ਦਾ ਟਰੱਕ

ਅਜੀਤ ਡੈਸਕ 02-09-2025
ਅਮਲੋਹ, 1 ਸਤੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਅਮਲੋਹ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਅਤੇ ਪਸ਼ੂਆਂ ਲਈ ਹਰਾ ਚਾਰਾ ਭੇਜਿਆ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ ਅਰੋੜਾ, ਹੈਪੀ ਮਾਜਰੀ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਏ ਹੜ੍ਹਾਂ ਕਰਕੇ ਪੰਜਾਬ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਸਾਨੂੰ ਔਖੀ ਘੜੀ ਵਿਚ ਹੜ੍ਹ ਪੀੜਤਾਂ ਦੀ ਮਦਦ ਲਈ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਰਾਸ਼ਨ, ਪਾਣੀ, ਹਰਾ ਚਾਰਾ ਭੇਜਿਆ ਗਿਆ ਹੈ ਅਤੇ ਹੋਰਨਾਂ ਸੰਸਥਾਵਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਜ਼ਰੂਰ ਆਉਣ | ਇਸ ਮੌਕੇ ਕੁਲਜਿੰਦਰ ਸਿੰਘ ਨਿਰਵਾਲ, ਗੁਰਦੀਪ ਸਿੰਘ ਜੰਜੂਆ, ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਹਰਪ੍ਰੀਤ ਸਿੰਘ ਸੋਨੂੰ, ਰੌਸ਼ਨ ਲਾਲ ਸੂਦ, ਰੇਸ਼ਮ ਸਿੰਘ ਵਿਰਕ, ਗੁਰਨਾਮ ਪੁਰੀ ਆਦਿ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ <br/> ਅਗਲੀ ਖ਼ਬਰ 2023 ਦਾ ਹਵਾਲਾ ਦੇ ਕੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਦੇ ਧਰਵਾਸਿਆਂ 'ਤੇ ਬਹੁਤਾ ਭਰੋਸਾ ਨਹੀਂ ਕਰ ਰਹੇ ਪਟਿਆਲਵੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।