13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੌਂਸਲ ਪ੍ਰਧਾਨ ਨੇ ਅਧਿਕਾਰੀਆਂ ਸਮੇਤ ਲਿਆ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਜਾਇਜ਼ਾ <br/>

ਅਜੀਤ ਡੈਸਕ 02-09-2025
ਮੰਡੀ ਗੋਬਿੰਦਗੜ੍ਹ, 1 ਸਤੰਬਰ (ਰਾਜੇਸ਼ ਸ਼ਰਮਾ)-ਪਹਾੜੀ ਇਲਾਕਿਆਂ ਦੇ ਨਾਲ-ਨਾਲ ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਇਲਾਕੇ ਹੜ੍ਹ ਦੀ ਮਾਰ ਹੇਠ ਆ ਗਏ ਹਨ ਜਿਸਦੇ ਚੱਲਦੇ ਹਜ਼ਾਰਾਂ ਹੀ ਲੋਕ ਆਪਣੇ ਇਲਾਕੇ ਛੱਡ ਸੁਰੱਖਿਅਤ ਥਾਵਾਂ ਵੱਲ ਜਾਣ ਨੂੰ ਮਜਬੂਰ ਹੋ ਰਹੇ ਹਨ, ਇਸ ਦੇ ਚੱਲਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਸੂਬੇ ਅੰਦਰ ਸਮੁੱਚੇ ਪ੍ਰਸ਼ਾਸਨ ਵਲੋਂ ਆਪਣੇ ਆਪਣੇ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪ੍ਰਬੰਧਾਂ ਨੂੰ ਪੁਖ਼ਤਾ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਵਲੋਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸਮੇਤ ਪਾਣੀ ਦੀ ਨਿਕਾਸੀ ਵਾਲੇ ਪੁਆਇੰਟਾਂ ਦਾ ਜਾਇਜ਼ਾ ਲਿਆ, ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਨੇ ਕਿਹਾ ਕਿ ਲਗਤਾਰ ਹੋ ਰਹੀ ਬਰਸਾਤ ਦੇ ਚੱਲਦੇ ਸਮੁੱਚੇ ਪੰਜਾਬ ਵਿਚ ਸੜਕਾਂ ਤੇ ਗਲੀਆਂ ਵਿਚ ਪਾਣੀ ਜਮ੍ਹਾ ਹੋ ਰਿਹਾ ਹੈ ਪਰ ਮੰਡੀ ਗੋਬਿਦਗੜ੍ਹ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਲਈ ਨਗਰ ਕੌਂਸਲ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਆਪਣੇ ਸ਼ਹਿਰ ਦੇ ਵਸਨੀਕਾਂ ਦੀ ਸੁਰੱਖਿਆ ਲਈ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਜਾਂਚ ਕੀਤੀ ਗਈ, ਜਿੱਥੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਤੇ ਓਵਰਫ਼ਲੋ ਦੀ ਸਮੱਸਿਆ ਸਾਹਮਣੇ ਆਈ ਉਸ ਨੂੰ ਜਲਦੀ ਹੀ ਕੌਂਸਲ ਵਲੋਂ ਦਰੁਸਤ ਕਰਕੇ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ | ਇਸ ਸੰਬੰਧੀ ਸੀਵਰੇਜ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ | ਪ੍ਰਧਾਨ ਹਰਪ੍ਰੀਤ ਪਿ੍ੰਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਇਸ ਬਰਸਾਤੀ ਮੌਸਮ ਨੂੰ ਦੇਖਦੇ ਹੋਏ ਘਰਾਂ ਮੁਹੱਲਿਆਂ, ਫ਼ੈਕਟਰੀਆਂ 'ਚ ਪਾਣੀ ਦੀ ਵਰਤੋਂ ਜ਼ਰੂਰਤ ਮੁਤਾਬਿਕ ਕੀਤੀ ਜਾਵੇ, ਗਲੀਆਂ, ਸੜਕਾਂ ਤੇ ਘਰਾਂ ਦੀ ਸਫ਼ਾਈ ਲਈ ਪਾਣੀ ਨੂੰ ਘੱਟ ਤੋਂ ਘੱਟ ਇਸਤੇਮਾਲ ਕੀਤਾ ਜਾਵੇ |

ਪਿਛਲੀ ਖ਼ਬਰ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਇਕ ਗਿ੍ਫ਼ਤਾਰ <br/> ਅਗਲੀ ਖ਼ਬਰ ਭਾਕਿਯੂ ਰਾਜੇਵਾਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਦੀ ਅਪੀਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।