14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਇਕ ਗਿ੍ਫ਼ਤਾਰ <br/>

ਅਜੀਤ ਡੈਸਕ 02-09-2025
ਫ਼ਤਹਿਗੜ੍ਹ ਸਾਹਿਬ, 1 ਸਤੰਬਰ (ਰਵਿੰਦਰ ਮੌਦਗਿਲ)-ਪੁਲਿਸ ਚੌਕੀ ਸਰਹਿੰਦ ਦੀ ਟੀਮ ਨੇ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ ਵਿਚ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਪੁਲਿਸ ਥਾਣਾ ਫ਼ਤਹਿਗੜ੍ਹ ਸਾਹਿਬ ਵਿਚ ਐਕਸਾਈਜ਼ ਐਕਟ ਦੇ ਸੈਕਸ਼ਨ-61 ਅਧੀਨ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਫ਼ਸਰ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਪੁਲਿਸ ਟੀਮ ਨਾਲ ਮਾੜੇ ਅਨਸਰਾਂ ਦੀ ਤਲਾਸ਼ ਵਿਚ ਸਰਹਿੰਦ ਮੰਡੀ ਵਿਚ ਮੌਜੂਦ ਸਨ | ਉਸ ਦੌਰਾਨ ਮੁਖ਼ਬਰ ਨੇ ਇਤਲਾਹ ਕੀਤੀ ਕਿ ਸੁਭਾਸ਼ ਪੁੱਤਰ ਅਮਰੀਕ ਰਾਮ ਵਾਸੀ ਢੇਹਾ ਕਾਲੋਨੀ ਫ਼ਤਹਿਗੜ੍ਹ ਸਾਹਿਬ ਕਥਿਤ ਤੌਰ 'ਤੇ ਚੰਡੀਗੜ੍ਹ ਤੋਂ ਨਜਾਇਜ਼ ਢੰਗ ਨਾਲ ਸਸਤੇ ਭਾਅ ਦੀ ਸ਼ਰਾਬ ਲਿਆ ਕੇ ਮਹਿੰਗੇ ਭਾਅ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਕਾਰਵਾਈ ਕੀਤੀ ਜਾਵੇ ਤਾਂ ਉਸ ਨੂੰ ਕਾਬੂ ਕੀਤਾ ਜਾ ਸਕਦਾ ਹੈ | ਚੌਕੀ ਇੰਚਾਰਜ ਨੇ ਦੱਸਿਆ ਕਿ ਇਸ ਪੁਖ਼ਤਾ ਸੂਚਨਾ ਦੇ ਆਧਾਰ 'ਤੇ ਸੁਭਾਸ਼ ਨੂੰ ਕਾਬੂ ਕੀਤਾ ਗਿਆ ਤਾਂ ਉਸ ਤੋਂ ਚੰਡੀਗੜ੍ਹ ਮਾਰਕਾ ਸ਼ਰਾਬ ਦੀਆਂ 17 ਬੋਤਲਾਂ ਬਰਾਮਦ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ 168 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ, ਦੋ ਗਿ੍ਫ਼ਤਾਰ <br/> ਅਗਲੀ ਖ਼ਬਰ ਕੌਂਸਲ ਪ੍ਰਧਾਨ ਨੇ ਅਧਿਕਾਰੀਆਂ ਸਮੇਤ ਲਿਆ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।