22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੰਡੀ ਗੋਬਿੰਦਗੜ੍ਹ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼

ਅਜੀਤ ਡੈਸਕ 26-09-2025
ਮੰਡੀ ਗੋਬਿੰਦਗੜ੍ਹ, 25 ਸਤੰਬਰ (ਰਾਜੇਸ਼ ਸ਼ਰਮਾ)-ਮੰਡੀ ਗੋਬਿੰਦਗੜ੍ਹ ਪੁਲਿਸ ਨੇ ਰੇਲਵੇ ਸਟੇਸ਼ਨ ਨੇੜੇ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦੇ ਹੋਏ 4 ਔਰਤਾਂ ਅਤੇ 1 ਮਰਦ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਬ-ਇੰਸਪੈਕਟਰ ਹਰਮਨਪਰੀਤ ਕੌਰ ਨੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਸੰਦੀਪ ਸਿੰਘ ਕੋਲ ਮੁਖ਼ਬਰ ਖ਼ਾਸ ਨੇ ਆ ਕੇ ਇਤਲਾਹ ਦਿੱਤੀ ਕਿ ਇਕ ਪ੍ਰਵਾਸੀ ਔਰਤ ਹਾਲ-ਆਬਾਦ ਵਾਸੀ ਕਿਰਾਏਦਾਰ ਅੰਬੇਮਾਜਰਾ ਸਮੇਤ ਤਿੰਨ ਹੋਰ ਔਰਤਾਂ ਆਪਸ ਵਿਚ ਮਿਲ ਕੇ ਇਕ ਨਿੱਜੀ ਸਕੂਲ ਅਤੇ ਰੇਲਵੇ ਸਟੇਸ਼ਨ ਨੇੜੇ ਦੇਹ ਵਪਾਰ ਦਾ ਧੰਦਾ ਕਰਦੀਆਂ ਹਨ | ਜਿਸ ਨਾਲ ਸਮਾਜ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ | ਸੂਚਨਾ 'ਤੇ ਕਰਦਿਆਂ ਇੰਸਪੈਕਟਰ ਸੰਦੀਪ ਸਿੰਘ, ਐਸ.ਆਈ. ਹਰਮਨਪ੍ਰੀਤ ਕੌਰ, ਐਸ.ਆਈ. ਮਨਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਉਕਤ ਸਥਾਨ 'ਤੇ ਛਾਪੇਮਾਰੀ ਕੀਤੀ | ਜਿੱਥੋਂ ਪੁਲਿਸ ਨੇ ਚਾਰ ਔਰਤਾਂ ਅਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਿੰਨ੍ਹਾਂ ਦੇ ਖ਼ਿਲਾਫ਼ ਧਾਰਾ 3, 4, 5, 6 ਇਮੋਰਲ ਟ੍ਰੈਫ਼ਿਕ ਪਰਵੈਨਸ਼ਿਨ ਐਕਟ 1956 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕੌਂਸਲ ਆਫ਼ ਜੂਨੀਅਰ ਇੰਜੀਨੀਅਰ ਦੀ ਚੋਣ ਮੌਕੇ ਇੰਜੀ. ਦਵਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।