05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੀਵਾਲੀ ਦੇ ਮੱਦੇਨਜ਼ਰ ਐਮਰਜੈਂਸੀ ਸਿਹਤ ਸੇਵਾਵਾਂ ਅਲਰਟ ਮੋਡ 'ਤੇ ਰੱਖੀਆਂ ਜਾਣ-ਸਿਵਲ ਸਰਜਨ

ਅਜੀਤ ਡੈਸਕ 19-10-2025
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਨੇ ਦੀਵਾਲੀ ਦੇ ਮੱਦੇਨਜ਼ਰ ਵੀਡੀਓ ਕਾਨਫ਼ਰੰਸ ਜਰੀਏ ਜ਼ਿਲੇ੍ਹ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਉਹ ਆਪੋ ਆਪਣੀਆਂ ਸਿਹਤ ਸੰਸਥਾਵਾਂ ਵਿਚ ਐਮਰਜੈਂਸੀ ਸੇਵਾਵਾਂ ਨੂੰ ਅਲਰਟ ਮੋਡ 'ਤੇ ਰੱਖਣਾ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਦੀਵਾਲੀ ਦੇ ਮੌਕੇ 'ਤੇ ਪਟਾਕੇ ਚਲਾਉਣ ਨਾਲ ਅੱਖਾਂ ਜਾਂ ਸਿਹਤ ਨੂੰ ਨੁਕਸਾਨ ਕਰਨ ਵਾਲੀਆਂ ਘਟਨਾਵਾਂ ਹੋ ਸਕਦੀਆਂ ਹਨ, ਇਸ ਲਈ ਜ਼ਿਲੇ੍ਹ ਦੀਆਂ ਸਿਹਤ ਸੰਸਥਾਵਾਂ ਵਿਚ ਐਮਰਜੈਂਸੀ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣ | ਉਨ੍ਹਾਂ ਅੱਖਾਂ ਦੇ ਮਾਹਿਰ ਡਾਕਟਰਾਂ ਦਾ ਆਨ ਰੋਟੇਸ਼ਨ ਡਿਊਟੀ ਰੋਸਟਰ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਸਮੂਹ ਸਿਹਤ ਕੇਂਦਰਾਂ ਵਿਚ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ | ਇਸ ਮੌਕੇ ਸਿਵਲ ਸਰਜਨ ਤੇ ਅੱਖਾਂ ਦੇ ਮਾਹਿਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਵਲੋਂ ਕਾਨਫ਼ਰੰਸ ਦੌਰਾਨ ਅੱਖਾਂ ਦੀ ਸਾਂਭ ਸੰਭਾਲ, ਅੱਖ ਵਿਚ ਪਟਾਕਾ ਜਾਂ ਕੋਈ ਹੋਰ ਤਰ੍ਹਾਂ ਦੀ ਇੰਜਰੀ ਹੋਣ 'ਤੇ ਉਸ ਦਾ ਇਲਾਜ, ਉਸ ਦੀ ਸਾਂਭ ਸੰਭਾਲ ਕਰਨ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਵੀ ਦਿੱਤੀ | ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਟਾਕਿਆਂ ਰਹਿਤ ਦੀਵਾਲੀ ਮਨਾਉਣ, ਜੇਕਰ ਫਿਰ ਵੀ ਕਿਸੇ ਦੀ ਅੱਖ ਵਿਚ ਪਟਾਕਾ ਜਾਂ ਕੋਈ ਇੰਜਰੀ ਹੋ ਜਾਵੇ ਤਾਂ ਉਹ ਉਸ ਦਾ ਘਰੇਲੂ ਇਲਾਜ ਜਾਂ ਮਲਣ ਦੀ ਬਜਾਏ ਤੁਰੰਤ ਨੇੜੇ ਦੇ ਹਸਪਤਾਲ ਵਿਚ ਪਹੁੰਚ ਕੇ ਇਲਾਜ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਦਿਲ ਦੇ ਰੋਗੀਆਂ, ਸਾਹ, ਦਮੇ ਦੇ ਮਰੀਜ਼ਾਂ, ਫੇਫੜਿਆਂ ਦੇ ਮਰੀਜ਼ਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਪਟਾਕਿਆਂ ਦਾ ਧੰੂਆਂ ਬਹੁਤ ਹੀ ਜ਼ਿਆਦਾ ਖ਼ਤਰਨਾਕ ਹੁੰਦਾ ਹੈ ਇਸ ਲਈ ਇਸ ਧੰੂਏਾ ਤੋਂ ਬਚਿਆ ਜਾਵੇ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਇਕੱਲਿਆਂ ਪਟਾਕੇ ਨਾ ਚਲਾਉਣ ਦਿੱਤੇ ਜਾਣ |
ਇਸ ਮੌਕੇ 'ਤੇ ਸਹਾਇਕ ਸਿਵਲ ਸਰਜਨ ਡਾ. ਕੇਡੀ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਮਨਦੀਪ ਸਿੰਘ, ਜ਼ਿਲ੍ਹਾ ਡਿਮੋਲੋਜ਼ਿਸਟ ਡਾ. ਪ੍ਰਭਜੋਤ ਕੌਰ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ 4.89 ਕਰੋੜ ਨਾਲ ਹੋਵੇਗਾ 10 ਲਿੰਕ ਸੜਕਾਂ ਦਾ ਨਵੀਨੀਕਰਨ-ਵਿਧਾਇਕ ਹੈਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।