04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਜਾਅਲੀ ਆਧਾਰ ਕਾਰਡ ਬਣਾ ਕੇ ਜ਼ਮੀਨ ਵੇਚਣ ਲਈ ਬਿਆਨਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 19-10-2025
ਖਮਾਣੋਂ, 18 ਅਕਤੂਬਰ (ਮਨਮੋਹਣ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਇਕ ਵਿਅਕਤੀ ਦਾ ਜਾਅਲੀ ਆਧਾਰ ਕਾਰਡ ਤਿਆਰ ਕਰਕੇ ਉਸ ਦੀ ਜ਼ਮੀਨ ਵੇਚਣ ਲਈ ਕਿਸੇ ਹੋਰ ਵਿਅਕਤੀ ਨਾਲ ਬਿਆਨਾ ਕਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਿਨ੍ਹਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਾਣਕਾਰੀ ਮੁਤਾਬਿਕ ਸੁਖਜੀਵਨ ਸਿੰਘ ਪੁੱਤਰ ਦੌਲਤ ਸਿੰਘ ਵਾਸੀ ਪਿੰਡ ਅਮਰਾਲਾ ਨੇ ਥਾਣਾ ਖਮਾਣੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਅਜਮੇਰ ਸਿੰਘ ਪੁੱਤਰ ਅਰਜਨ ਸਿੰਘ ਵਾਸੀ ਪਿੰਡ ਲਾਂਗੜੀਆਂ ਥਾਣਾ ਅਮਰਗੜ੍ਹ ਜ਼ਿਲ੍ਹਾ ਮਲੇਰਕੋਟਲਾ ਅਤੇ ਨਿਰਭੈ ਸਿੰਘ ਉਰਫ਼ ਲਾਡੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਸ਼ਮਸ਼ਪੁਰ ਥਾਣਾ ਖਮਾਣੋਂ ਮਿਤੀ 16-10-2025 ਨੂੰ ਵਕਤ ਕਰੀਬ ਦਿਨ ਸਾਢੇ ਬਾਰਾਂ ਵਜੇ ਮੁੱਦਈ ਦੀ ਸਾਢੇ 14 ਏਕੜ ਜ਼ਮੀਨ ਜੋ ਪਿੰਡ ਅਮਰਾਲਾ ਵਿਖੇ ਹੈ, ਨੂੰ ਵੇਚਣ ਲਈ ਮੁੱਦਈ ਮੁਕੱਦਮਾ ਦੇ ਨਾਮ ਪਰ ਜਾਅਲੀ ਆਧਾਰ ਕਾਰਡ ਬਣਾ ਕੇ ਉਕਤ ਜ਼ਮੀਨ ਦਾ ਬਿਆਨਾਂ ਜਸਵੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਜ਼ੀਰਕਪੁਰ ਦੇ ਨਾਮ 'ਤੇ ਕਰਵਾ ਰਹੇ ਸਨ | ਜਿਸ 'ਤੇ ਉਸ ਨੂੰ ਪਤਾ ਲੱਗਣ 'ਤੇ ਉਸ ਨੇ ਇਹ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ | ਪੁਲਿਸ ਨੇ ਮੁੱਦਈ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਖਮਾਣੋਂ ਵਿਖੇ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਅਜਮੇਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਦੋਂ ਕਿ ਦੂਜੇ ਦੀ ਗਿ੍ਫ਼ਤਾਰੀ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ 'ਚ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸ.ਸ.ਸ. ਸਕੂਲ ਭੜੀ ਦੇ ਸਾਇੰਸ ਅਧਿਆਪਕ ਬੈਂਗਲੁਰੂ ਤੋਂ ਟ੍ਰੇਨਿੰਗ ਪ੍ਰਾਪਤ ਕਰ ਕੇ ਵਾਪਸ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।