04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸ਼ਹੀਦੀ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ

ਅਜੀਤ ਡੈਸਕ 19-10-2025
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ (ਬਲਜਿੰਦਰ ਸਿੰਘ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ ਗਿਆ | ਇਸ ਦੌਰਾਨ ਗਿਆਰ੍ਹਵੀਂ ਜਮਾਤ ਆਰਟਸ ਦੇ 22 ਵਿਦਿਆਰਥੀਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੌਲੱਖਾ ਦੇ ਦਰਸ਼ਨ ਕਰਵਾਏ ਗਏ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਵਲੰਟੀਅਰਾਂ ਵਲੋਂ ਗੁਰਦੁਆਰਾ ਸਾਹਿਬ ਤੇ ਸਰੋਵਰ ਦੀ ਸਾਫ਼-ਸਫ਼ਾਈ ਕੀਤੀ ਗਈ ਅਤੇ ਗੁਰਦੁਆਰਾ ਸਾਹਿਬ ਲੰਗਰ ਛਕਿਆ | ਸਕੂਲ ਪਿ੍ੰਸੀਪਲ ਅਰਸ਼ਦੀਪ ਕੌਰ ਨੇ ਐਨ.ਐਸ.ਐਸ. ਵਲੰਟੀਅਰਾਂ ਨੂੰ ਸ਼ਾਬਾਸ਼ ਦਿੱਤੀ ਅਤੇ ਸੇਵਾ ਭਾਵਨਾ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਵਲੋਂ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ |
ਪਿਛਲੀ ਖ਼ਬਰ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਦੀਵਾਲੀ ਦੇ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਰੀਨ ਦੀਵਾਲੀ ਮਨਾਉਣ ਲਈ ਬੱਚਿਆਂ ਨੂੰ ਕੀਤਾ ਪ੍ਰੇਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।