01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਬੰਦੀ ਛੋੜ ਦਿਵਸ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਸ਼ਾਂਤੀਪੂਰਵਕ ਮਨਾਇਆ ਜਾਵੇ- ਰਿਆ, ਸਿੱਧੂ

ਜਥੇ. ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ <br/> 20-10-2025
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਅਤੇ ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ ਸੰਸਾਰ ਭਰ ਵਿਚ ਵਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ 'ਚ ਕੈਦ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਲਿਆਏ ਸਨ, ਜਿਸ ਖ਼ੁਸ਼ੀ ਵਿਚ ਸਿੱਖ ਸੰਗਤਾਂ ਵਲੋਂ ਆਪਣੇ ਘਰਾਂ ਅਤੇ ਗੁਰੂਘਰਾਂ ਵਿਚ ਦੀਪਮਾਲਾ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਏਕਤਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ | ਉਨ੍ਹਾਂ ਸਮੁੱਚੇ ਦੇਸ਼ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗਰੀਨ ਪਟਾਕੇ ਚਲਾਏ ਜਾਣ ਅਤੇ ਇਸ ਪਵਿੱਤਰ ਦਿਹਾੜੇ ਮੌਕੇ ਇੱਕ ਬੂਟਾ ਜ਼ਰੂਰ ਲਗਾਇਆ ਜਾਵੇ |
ਪਿਛਲੀ ਖ਼ਬਰ ਵਿਸ਼ਵ ਯੂਨੀਵਰਸਿਟੀ ਵਿਖੇ ਹਰੀ ਦੀਵਾਲੀ ਮਨਾਉਣ ਦੇ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਫੂਡ ਟੈਕਨਾਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਭੋਜਨ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।