02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਵਿਸ਼ਵ ਯੂਨੀਵਰਸਿਟੀ ਵਿਖੇ ਹਰੀ ਦੀਵਾਲੀ ਮਨਾਉਣ ਦੇ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ

ਵਿਸ਼ਵ ਯੂਨੀਵਰਸਿਟੀ ਵਿਚ ਹਰੀ ਦੀਵਾਲੀ ਵਿਸ਼ੇ ਸੰਬੰਧੀ ਡਾ. ਜਸਪ੍ਰੀਤ ਕੌਰ ਢਿੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 20-10-2025
ਫ਼ਤਹਿਗੜ੍ਹ ਸਾਹਿਬ, 19 ਅਕਤੂਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਸੰਬੰਧੀ ਪ੍ਰੇਰਿਤ ਕਰਨ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ | ਵਿਭਾਗ ਦੇ ਮੁਖੀ ਡਾ. ਅੰਕਦੀਪ ਕੌਰ ਅਟਵਾਲ ਨੇ ਕਿਹਾ ਕਿ ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਤੇ ਫੈਕਲਟੀ ਨੂੰ ਕੁਦਰਤ ਅਤੇ ਮਨੁੱਖੀ ਹਮਦਰਦੀ ਦੀ ਭਾਵਨਾ ਨਾਲ ਇਕਸੁਰਤਾ ਵਿਚ ਰੌਸ਼ਨੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਪ੍ਰੇਰਿਤ ਕਰਨਾ ਸੀ | ਵਿਭਾਗ ਦੇ ਸਹਾਇਕ ਪ੍ਰੋਫੈਸਰ ਜਸਪ੍ਰੀਤ ਕੌਰ ਨੇ ਮਹਿਮਾਨ ਬੁਲਾਰੇ ਡਾ. ਜਸਪ੍ਰੀਤ ਕੌਰ ਢਿੱਲੋਂ ਮੁਖੀ ਖੇਤੀਬਾੜੀ ਵਿਭਾਗ ਦਾ ਨਿੱਘਾ ਸਵਾਗਤ ਕੀਤਾ | ਆਪਣੇ ਸੰਬੋਧਨ ਵਿਚ ਡਾ. ਢਿੱਲੋਂ ਨੇ ਦੀਵਾਲੀ ਦੇ ਇਤਿਹਾਸਕ ਤੇ ਅਧਿਆਤਮਿਕ ਮਹੱਤਵ ਬਾਰੇ ਗੱਲ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਤਿਉਹਾਰ ਨਾ ਸਿਰਫ਼ ਹਨੇਰੇ 'ਤੇ ਰੌਸ਼ਨੀ ਦਾ ਜਸ਼ਨ ਹੈ, ਸਗੋਂ ਦਇਆ, ਨਿਆਂ ਅਤੇ ਧਾਰਮਿਕਤਾ ਦੇ ਵਿਸ਼ਵ-ਵਿਆਪੀ ਮੁੱਲਾਂ ਦੀ ਪੁਸ਼ਟੀ ਵੀ ਹੈ | ਉਨ੍ਹਾਂ ਭਾਗੀਦਾਰਾਂ ਨੂੰ ਆਧੁਨਿਕ ਜਸ਼ਨਾਂ ਦੇ ਵਾਤਾਵਰਨ ਪ੍ਰਭਾਵ ਬਾਰੇ ਸੰਵੇਦਨਸ਼ੀਲ ਬਣਾਇਆ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕੀਤਾ | ਜਿਵੇਂ ਕਿ ਹਰੇ ਪਟਾਕਿਆਂ ਦੀ ਵਰਤੋਂ ਕਰਨਾ, ਹੱਥ ਨਾਲ ਬਣੇ ਅਤੇ ਬਾਇਓ ਡੀਗ੍ਰੇਡੇਬਲ ਸਜਾਵਟੀ ਵਸਤੂਆਂ ਦੀ ਚੋਣ ਕਰਨਾ, ਘਰ ਵਿਚ ਮਠਿਆਈਆਂ ਤਿਆਰ ਕਰਨਾ, ਵਾਤਾਵਰਨ ਦੀ ਸੰਭਾਲ ਪ੍ਰਤੀ ਰੁੱਖ ਲਗਾਉਣੇ ਆਦਿ 'ਤੇ ਚਰਚਾ ਕੀਤੀ | ਅੰਤ ਵਿਚ ਵਿਦਿਆਰਥੀਆਂ ਨੇ ਵੀ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਛੋਟੇ, ਸੁਚੇਤ ਵਿਕਲਪ ਵਾਤਾਵਰਨ ਸੰਭਾਲ ਵਿਚ ਮਹੱਤਵਪੂਰਨ ਫ਼ਰਕ ਲਿਆ ਸਕਦੇ ਹਨ | ਇਸ ਮੌਕੇ 'ਤੇ ਡਾ. ਬਲਜੀਤ ਕੌਰ ਸਹਾਇਕ ਪ੍ਰੋਫੈਸਰ ਨੇ ਰਸਮੀ ਧੰਨਵਾਦ ਕੀਤਾ |
ਪਿਛਲੀ ਖ਼ਬਰ ਇਸ ਵਾਰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਈ ਜਾਵੇ-ਸੁਰਜੀਤ ਸਿੰਘ ਕਾਲੇਵਾਲ ਅਗਲੀ ਖ਼ਬਰ ਬੰਦੀ ਛੋੜ ਦਿਵਸ ਭਾਈਚਾਰਕ ਸਾਂਝ ਦਾ ਸਬੂਤ ਦਿੰਦੇ ਹੋਏ ਸ਼ਾਂਤੀਪੂਰਵਕ ਮਨਾਇਆ ਜਾਵੇ- ਰਿਆ, ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।