12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਸਰਕਾਰ ਵਲੋਂ ਅਖ਼ਬਾਰਾਂ ਦੀਆਂ ਗੱਡੀਆਂ ਨੂੰ ਰੋਕਣਾ ਨਿੰਦਣਯੋਗ- ਰਾਮਗੜ੍ਹ, ਬਾਜਵਾ

ਸੁਰਿੰਦਰ ਸਿੰਘ ਰਾਮਗੜ੍ਹ, ਕਮਾਡੈਂਟ ਪ੍ਰੀਤਮ ਸਿੰਘ ਬਾਜਵਾ <br/> 04-11-2025
ਖਮਾਣੋਂ, 3 ਨਵੰਬਰ (ਜੋਗਿੰਦਰ ਪਾਲ)-ਮਾਰਕੀਟ ਕਮੇਟੀ ਖਮਾਣੋਂ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ ਰਾਮਗੜ੍ਹ ਤੇ ਸੀਨੀਅਰ ਕਾਂਗਰਸੀ ਆਗੂ ਸੇਵਾ ਮੁਕਤ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਖ਼ਬਾਰਾਂ ਦੀਆਂ ਗੱਡੀਆਂ ਨੂੰ ਰੋਕਣਾ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਹੈ, ਸਰਕਾਰ ਪੰਜਾਬ ਵਿਚ ਮੀਡੀਆ ਪ੍ਰਤੀ ਅਜਿਹੇ ਹੋਸ਼ੇ ਹੱਥ ਕੰਡੇ ਅਪਣਾ ਕੇ ਦਬਾਉਣਾ ਚਾਹੁੰਦੀ ਹੈ | ਉਕਤ ਆਗੂਆਂ ਨੇ ਸਰਕਾਰ ਦੀ ਇਸ ਕਾਰਵਾਈ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਪੈੱ੍ਰਸ ਦੀ ਆਜ਼ਾਦੀ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਕਿਹਾ ਕਿ ਅਖ਼ਬਾਰਾਂ ਦੀ ਸਪਲਾਈ ਰੋਕ ਕੇ ਆਮ ਜਨਤਾ ਤੱਕ ਸਚਾਈ ਪਹੁੰਚਾਉਣ ਤੋਂ ਰੋਕਣਾ ਲੋਕਤੰਤਰ ਦਾ ਖਿਲਵਾੜ ਕਰਨਾ ਹੈ | ਸਰਕਾਰ ਦੀ ਇਸ ਕਾਰਵਾਈ ਦਾ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ 'ਚ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਦੇ ਹਾਲਾਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ | ਪੰਜਾਬ ਵਿਚ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਬਾਕੀ ਨਹੀਂ ਰਹਿ ਗਈ, ਜਿਸ ਕਾਰਨ ਪੰਜਾਬ ਵਾਸੀ ਡਰ ਦੇ ਮਾਹੌਲ ਵਿਚ ਆਪਣਾ ਜੀਵਨ ਬਤੀਤ ਕਰ ਰਹੇ ਹਨ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ 'ਚ ਅੰਤਰਰਾਸ਼ਟਰੀ ਜਲਵਾਯੂ ਪਰਿਵਰਤਨ ਵਿਰੋਧੀ ਦਿਵਸ ਮਨਾਇਆ ਅਗਲੀ ਖ਼ਬਰ ਬਾਬਾ ਖਾਟੂ ਸ਼ਿਆਮ ਜੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।