11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਦਾ ਡੀ. ਸੀ. ਨੇ ਲਿਆ ਜਾਇਜ਼ਾ

ਡੀ. ਸੀ. ਸੋਨਾ ਥਿੰਦ ਪ੍ਰੋਗਰਾਮ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ <br/> 04-11-2025
ਫ਼ਤਹਿਗੜ੍ਹ ਸਾਹਿਬ, 3 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਗੁਰੂ ਸਾਹਿਬ ਨਾਲ ਜੁੜੇ ਇਤਿਹਾਸ ਨੂੰ ਦਰਸਾਉਣ ਲਈ ਮਾਧੋਪੁਰ ਖੇਡ ਸਟੇਡੀਅਮ ਵਿਖੇ 4 ਨਵੰਬਰ ਨੂੰ ਲਾਈਟ ਐਂਡ ਸਾਊਾਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਦੇ ਪ੍ਰਬੰਧਾਂ ਦਾ ਅੱਜ ਸ਼ਾਮ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਅਰਵਿੰਦ ਗੁਪਤਾ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ ਅਤੇ ਡੀ.ਐੱਸ.ਪੀ. ਇੰਦਰਪ੍ਰੀਤ ਸਿੰਘ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਜਾਇਜ਼ਾ ਲਿਆ | ਡੀ. ਸੀ. ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5.30 ਵਜੇ ਸੰਗਤਾਂ ਦੀ ਆਮਦ ਦੇ ਨਾਲ ਇਹ ਸਮਾਗਮ ਆਰੰਭ ਹੋਵੇਗਾ | ਉਨ੍ਹਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਉਣੇ ਯਕੀਨੀ ਬਣਾਏ ਜਾਣ |
ਡਾ. ਥਿੰਦ ਨੇ ਦੱਸਿਆ ਕਿ ਇਸ ਲਾਈਟ ਐਂਡ ਸਾਊਾਡ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਜਾਵੇਗਾ ਤਾਂ ਜੋ ਸਾਡੀ ਮੌਜੂਦਾ ਪੀੜ੍ਹੀ ਗੁਰੂ ਸਾਹਿਬਾਨ ਦੇ ਮਹਾਨ ਇਤਿਹਾਸ ਬਾਰੇ ਜਾਣੂੰ ਹੋ ਸਕੇ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਲਾਈਟ ਐਂਡ ਸਾਊਾਡ ਸ਼ੋਅ 'ਚ ਪਰਿਵਾਰਾਂ ਸਮੇਤ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ 'ਚ ਅੰਤਰਰਾਸ਼ਟਰੀ ਜਲਵਾਯੂ ਪਰਿਵਰਤਨ ਵਿਰੋਧੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।