11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ, ਨਾਲ ਸੰਗਤਾਂ | ਤਸਵੀਰ: ਕੇਵਲ ਸਿੰਘ <br/> 04-11-2025
ਅਮਲੋਹ, 3 ਨਵੰਬਰ (ਕੇਵਲ ਸਿੰਘ)-ਨਜ਼ਦੀਕੀ ਪਿੰਡ ਲੱਖਾ ਸਿੰਘ ਵਾਲਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਅਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ | ਉੱਥੇ ਹੀ ਪਿੰਡ ਚੈਹਿਲਾ, ਧਰਮਗੜ੍ਹ ਸਮੇਤ ਕਈ ਥਾਵਾਂ 'ਤੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਹੋਇਆ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਸਾਬਕਾ ਚੇਅਰਮੈਨ ਰਵੀਇੰਦਰ ਸਿੰਘ ਰੰਧਾਵਾ, ਗ੍ਰੰਥੀ ਸਿੰਘ ਅਵਤਾਰ ਸਿੰਘ, ਬਾਬਾ ਗੁਰਵਿੰਦਰ ਸਿੰਘ ਗੈਵੀ, ਪ੍ਰਧਾਨ ਪਿਆਰਾ ਸਿੰਘ, ਖ਼ਜ਼ਾਨਚੀ ਬਲਪ੍ਰੀਤ ਸਿੰਘ, ਮਹਿੰਦਰ ਸਿੰਘ, ਰਜਿੰਦਰ ਸਿੰਘ, ਕੇਵਲ ਸਿੰਘ, ਇੰਦਰ ਮੋਹਨ ਸਿੰਘ ਰੰਧਾਵਾ, ਪੁਸ਼ਪਿੰਦਰ ਸਿੰਘ ਸਿੱਧੂ, ਰੀਤਮਹਿੰਦਰ ਸਿੰਘ ਰੰਧਾਵਾ, ਜਗਮੋਹਨ ਸਿੰਘ, ਗੁਰਮੀਤ ਸਿੰਘ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਸੁਖੀ, ਚਮਕੌਰ ਸਿੰਘ, ਜਗਤਾਰ ਸਿੰਘ, ਸੁਰਜੀਤ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਸੰਦੀਪ ਸਿੰਘ, ਯੂਸਫ਼ ਖਾਂ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਾਡ ਸ਼ੋਅ ਦਾ ਡੀ. ਸੀ. ਨੇ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।