11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ <br/>

ਹਰ ਸਹਾਇ ਸੇਵਾ ਦਲ ਵਲੋਂ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਉਣ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਮਨਦੀਪ ਸਿੰਘ ਖਰੌੜ)-ਹਰ ਸਹਾਇ ਸੇਵਾ ਦਲ ਵਲੋਂ ਬਾਬਾ ਬੁੱਢਾ ਜਿਨ੍ਹਾਂ ਨੂੰ ਪਹਿਲੇ ਮੁੱਖ ਗ੍ਰੰਥੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਣ ਪ੍ਰਾਪਤ ਹੋਇਆ ਹੈ ਤੇ ਜਿਨ੍ਹਾਂ ਨੇ ਸੱਤ ਗੁਰੂ ਸਾਹਿਬਾਂ ਨੂੰ ਗੁਰਤਾਗੱਦੀ ਦਾ ਤਿਲਕ ਲਗਾਇਆ ਸੀ ਦਾ ਜਨਮ ਦਿਹਾੜਾ ਨਿਵੇਕਲੇ ਢੰਗ ਨਾਲ ਮਨਾਇਆ ਗਿਆ | ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਨਾਮ ਸਿਮਰਨ ਅਤੇ ਭਜਨ ਬੰਦਗੀ ਦੇ ਲੇਖੇ ਲਾਈ | ਹਰ ਸਹਾਇ ਸੇਵਾ ਦਲ ਵਲੋਂ ਮਾਤਾ ਗੁਜਰੀ ਸਹਾਰਾ ਟਰੱਸਟ ਕਲਰਭੈਣੀ ਵਿਖੇ ਲੋੜਵੰਦ ਬੱਚਿਆਂ ਨੂੰ ਦੰਦਾਂ ਦੀ ਤਕਲੀਫ਼ਾਂ ਦੂਰ ਕਰਨ ਲਈ ਡਾ. ਦੀਪ ਸਿੰਘ ਗੁਰੂ ਨਾਨਕ ਦੇਵ ਡੈਂਟਲ ਕੇਅਰ ਦੀ ਟੀਮ ਵਲੋਂ ਜਾਂਚ ਕੈਂਪ ਲਗਾਇਆ ਗਿਆ | ਜਿਸ 'ਚ ਬੱਚਿਆਂ ਨੂੰ ਮੁਫ਼ਤ ਪੇਸਟਾਂ, ਬੁਰਸ਼ ਅਤੇ ਮਾਊਥਵਾਸ਼ ਵੰਡੇ ਗਏ | ਇਸ ਦੌਰਾਨ ਚਰਨਪ੍ਰੀਤ ਸਿੰਘ ਰਾਣਾ ਤਹਿਸੀਲਦਾਰ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ | ਸਮਾਗਮ ਦੀ ਵਿਸ਼ੇਸ਼ ਭੂਮਿਕਾ ਮਾਤਾ ਸੋਹਣਜੀਤ ਕੌਰ ਨੇ ਨਿਭਾਈ | ਇਸ ਦੌਰਾਨ ਬਾਬਾ ਨਛੱਤਰ ਸਿੰਘ ਕਲਰਭੈਣੀ ਵਾਲੇ, ਪਰਮਜੀਤ ਸਿੰਘ ਸਹੌਲੀ, ਬੂਟਾ ਸਿੰਘ, ਨਰਿੰਦਰ ਸਿੰਘ, ਹਰਮਨਪ੍ਰੀਤ ਸਿੰਘ ਅਤੇ ਮਾਤਾ ਗੁਜਰੀ ਸਹਾਰਾ ਟਰੱਸਟ ਦੇ ਸਮੂਹ ਮੈਂਬਰ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਮਾਤਾ ਗੁਜ਼ਰੀ ਹੋਸਟਲ ਨੂੰ ਦਾਨ 'ਚ ਪੱਖੇ, ਕੂਲਰ, ਅਲਮਾਰੀਆਂ ਆਦਿ ਸਾਮਾਨ ਪ੍ਰਾਪਤ <br/> ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।