11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬੀ 'ਵਰਸਿਟੀ ਦੇ ਮਾਤਾ ਗੁਜ਼ਰੀ ਹੋਸਟਲ ਨੂੰ ਦਾਨ 'ਚ ਪੱਖੇ, ਕੂਲਰ, ਅਲਮਾਰੀਆਂ ਆਦਿ ਸਾਮਾਨ ਪ੍ਰਾਪਤ <br/>

ਪੰਜਾਬੀ ਯੂਨੀਵਰਸਿਟੀ ਵਿਖੇ ਮੁਹੰਮਦ ਸ਼ਰੀਫ਼ ਨੂੰ ਸਨਮਾਨਿਤ ਕਰਦੇ ਹੋਏ ਉਪ ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਆਪਕ | ਅਜੀਤ ਤਸਵੀਰ <br/> 04-11-2025
ਪਟਿਆਲਾ, 3 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਮਾਤਾ ਗੁਜਰੀ ਹੋਸਟਲ ਵਿਖੇ ਮਲੇਰਕੋਟਲਾ ਦੇ ਵਸਨੀਕ ਮੁਹੰਮਦ ਸ਼ਰੀਫ਼ ਵਲੋਂ ਪੱਖੇ, ਕੂਲਰ, ਅਲਮਾਰੀਆਂ ਆਦਿ ਕੁੱਝ ਹੋਰ ਸਮਾਨ ਦਾਨ ਵਜੋਂ ਦਿੱਤਾ ਗਿਆ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਕਦਮ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ | ਉਨ੍ਹਾਂ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੋਗਦਾਨ ਯੂਨੀਵਰਸਿਟੀ ਲਈ ਬਹੁਤ ਮਾਅਨੇ ਰੱਖਦੇ ਹਨ | ਮੁਹੰਮਦ ਸ਼ਰੀਫ਼ ਨੇ ਇਸ ਮੌਕੇ ਬੋਲਦਿਆਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਹੋਸਟਲ ਦੀਆਂ ਵਿਦਿਆਰਥੀ ਲੜਕੀਆਂ ਦੀ ਭਲਾਈ ਲਈ ਹੋਰ ਸਮਾਨ ਮੁਹੱਈਆ ਕਰਵਾਉਣਗੇ | ਇਸ ਮੌਕੇ ਡੀਨ ਵਿਦਿਆਰਥੀ ਭਲਾਈ ਪ੍ਰੋ. ਮਮਤਾ ਸ਼ਰਮਾ, ਪ੍ਰੋਵੋਸਟ ਡਾ. ਸੁਖਵਿੰਦਰ ਸਿੰਘ ਸਰਾਂ, ਐਡੀਸ਼ਨਲ ਪ੍ਰੋਵੋਸਟ ਡਾ. ਜਗਪ੍ਰੀਤ ਕੌਰ ਤੋਂ ਇਲਾਵਾ ਸੀਨੀਅਰ ਵਾਰਡਨ ਅਤੇ ਮਾਤਾ ਗੁਜਰੀ ਹੋਸਟਲ ਦੇ ਵਰਡਨ ਅਮਨਦੀਪ ਕੌਰ ਮੌਜੂਦ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਨੇ ਸਾਰੇ ਵਰਕਰਾਂ ਨੂੰ ਦੁਖੀ ਕੀਤਾ- ਹਰਿਆਊ ਅਗਲੀ ਖ਼ਬਰ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।