11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

'ਆਪ' ਸਰਕਾਰ ਨੇ ਸਾਰੇ ਵਰਕਰਾਂ ਨੂੰ ਦੁਖੀ ਕੀਤਾ- ਹਰਿਆਊ

ਅਜੀਤ ਡੈਸਕ 04-11-2025
ਪਟਿਆਲਾ, 3 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣਾ ਵੱਕਾਰ ਬੁਰੀ ਤਰ੍ਹਾਂ ਗਵਾ ਚੁੱਕੀ ਹੈ ਤੇ ਪੰਜਾਬ ਦੇ ਲੋਕ ਹੁਣ ਉਸ ਦੇ ਝੂਠੇ ਵਾਅਦਿਆਂ ਅਤੇ ਖੋਖਲੇ ਦਾਅਵਿਆਂ ਵਿੱਚ ਨਹੀਂ ਆ ਰਹੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਾਂ ਨਾਲ ਲੋਕਾਂ ਨੇ ਇਸ ਪਾਰਟੀ ਨੂੰ ਸੱਤਾ ਸੌਂਪੀ ਸੀ, ਉਨ੍ਹਾਂ ਉਮੀਦਾਂ 'ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਖਰੀ ਨਹੀਂ ਉਤਰੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੇ ਵਰਕਰਾਂ ਨੂੰ ਦੁਖੀ ਕੀਤਾ ਹੋਇਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਹੁਣ ਬਹੁਤ ਤੇਜ਼ੀ ਨਾਲ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਸ਼ਾਨਦਾਰ ਨਤੀਜੇ ਪ੍ਰਾਪਤ ਕਰੇਗੀ | ਹਰਿਆਊ ਨੇ ਦਾਅਵਾ ਕੀਤਾ ਕਿ ਲੋਕ ਹੁਣ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਪੱਕੇ ਇਰਾਦੇ ਨਾਲ ਤਿਆਰ ਹਨ ਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਮੁੜ ਪੰਜਾਬ ਦੀ ਰਾਜਨੀਤੀ ਵਿਚ ਕੇਂਦਰੀ ਸਥਾਨ ਹਾਸਲ ਕਰੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਸੈਮੀਨਾਰ- ਸਤਵਿੰਦਰ ਸਿੰਘ ਟ... ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਮਾਤਾ ਗੁਜ਼ਰੀ ਹੋਸਟਲ ਨੂੰ ਦਾਨ 'ਚ ਪੱਖੇ, ਕੂਲਰ, ਅਲਮਾਰੀਆਂ ਆਦਿ ਸਾਮਾਨ ਪ੍ਰਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।