11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ 'ਚ ਬਣਨ ਵਾਲੀਆਂ ਸੜਕਾਂ ਦਾ ਚੇਅਰਮੈਨ ਹਡਾਣਾ ਵਲੋਂ ਉਦਘਾਟਨ

ਸੜਕਾਂ ਦੇ ਨਵਿਆਉਣ ਸਮਾਰੋਹ ਦੌਰਾਨ ਚੇਅਰਮੈਨ ਹਡਾਣਾ, ਪ੍ਰਧਾਨ ਪ੍ਰਦੀਪ ਜੋਸ਼ਨ ਤੇ ਹੋਰ ਨਮਾਇੰਦਿਆਂ ਨਾਲ ਇਲਾਕਾ ਨਿਵਾਸੀ | (ਸੱਜੇ) ਪਿੰਡ ਅਕੌਤ ਵਿਖੇ ਸੜਕ ਦੇ ਨਵੀਨੀਕਰਨ ਸੰਬੰਧੀ ਨੀਂਹ ਪੱਥਰ ਰੱਖਦੇ ਹੋਏ ਚੇਅਰਮੈਨ ਰਣਜੋਧ ਸਿੰਘ ਹਡਾਣਾ | ਅਜੀਤ ਤਸਵੀਰ <br/> 04-11-2025
ਭੁਨਰਹੇੜੀ/ਸਨੌਰ, 3 ਨਵੰਬਰ (ਧਨਵੰਤ ਸਿੰਘ, ਸੋਖਲ)-ਹਲਕਾ ਸਨੌਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ, ਪੀ. ਆਰ. ਟੀ. ਸੀ. ਦੇ ਚੇਅਰਮੈਨ ਅਤੇ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਵਲੋਂ ਇਲਾਕੇ ਵਿਚ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀਆਂ ਮੁੱਖ ਸੜਕਾਂ ਦੇ ਨਵਿਆਉਣ ਪ੍ਰਾਜੈਕਟਾਂ ਦਾ ਰਸਮੀ ਉਦਘਾਟਨ ਕੀਤਾ ਗਿਆ, ਜਿਨ੍ਹਾਂ 'ਤੇ ਲਗਪਗ 4 ਕਰੋੜ 77 ਲੱਖ ਰੁਪਏ ਦੀ ਲਾਗਤ ਆਉਣੀ ਨਿਸ਼ਚਿਤ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਚੁਣੇ ਹੋਏ ਨੁਮਾਇੰਦਿਆਂ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਰਹੇ | ਦੱਸਣਯੋਗ ਹੈ ਕਿ ਇਹ ਸੜਕਾਂ ਪਟਿਆਲਾ-ਸਨੌਰ ਰੋਡ ਤੋਂ ਚੌਰਾ, ਰਿਸ਼ੀ ਕਾਲੋਨੀ ਤੋਂ ਸਬਜ਼ੀ ਮੰਡੀ ਸਨੌਰੀ, ਅਕੌਤ ਤੋਂ ਨੈਣਾ ਖੁਰਦ, ਪਟਿਆਲਾ-ਗੁਹਲਾ ਰੋਡ ਪੁਨੀਆ ਤੇਜਾ ਰੋਡ ਵਾਇਆ ਭੱਟੀ, ਅਤੇ ਮਜਾਲ ਕਲਾ ਤੋਂ ਮਜਾਲ ਖੁਰਦ ਦੇ ਸੰਪਰਕ ਰੂਟਾਂ 'ਤੇ ਬਣ ਰਹੀਆਂ ਹਨ | ਕਈ ਸਾਲਾਂ ਤੋਂ ਇਨ੍ਹਾਂ ਰਾਹਾਂ ਦੀ ਹਾਲਤ ਖਰਾਬ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਮੌਕੇ ਚੇਅਰਮੈਨ ਹਡਾਣਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਵਿਕਾਸ ਲਈ ਗੰਭੀਰ ਹੈ ਅਤੇ ਇਹੀ ਕਾਰਨ ਹੈ ਕਿ ਸੜਕ ਵਰਗੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਨਿਰੰਤਰ ਧਿਆਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਸਬੰਧਤ ਸਰਕਾਰੀ ਅਧਿਕਾਰੀਆਂ ਤੋਂ ਇਲਾਵਾ ਬਲਾਕ ਪ੍ਰਧਾਨ ਤੇ ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਚਰਨਜੀਤ ਸਿੰਘ ਨੈਣਾ, ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਤੋਂ ਇਲਾਵਾ ਸਰਪੰਚ ਸਵਰਨਜੀਤ ਕੌਰ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ, ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਬਲਬੀਰ ਕੌਰ, ਸਰਪੰਚ ਬਲਜੀਤ ਸਿੰਘ, ਸਰਪੰਚ ਰਣਜੀਤ ਸਿੰਘ, ਸਰਪੰਚ ਅਮਰਜੀਤ ਸਿੰਘ, ਸਰਪੰਚ ਕੁਲਵੀਰ ਕੌਰ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਵਲੋਂ 4 ਨੂੰ ਪੋਲੋ ਗਰਾਊਾਡ ਵਿਖੇ ਲਾਈਟ ਐਂਡ ਸਾਊਾਡ ਸ਼ੋਅ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਤੇ ਜਥੇਦਾਰ ਸੁਰਜੀਤ ਸਿੰਘ ਗੜੀ ਦੇ ਅੰਤਰਿੰਗ ਕਮੇਟੀ ਮੈਂਬਰ ਬਣਨ 'ਤੇ ਖੁਸ਼ੀ ਦੀ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।