30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਫ਼ਤਹਿਗੜ੍ਹ ਸਾਹਿਬ 'ਚ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅਜੀਤ ਡੈਸਕ 06-11-2025
ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਪ੍ਰੀਤ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਰਸਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਪੰਥ ਪ੍ਰਚਾਰਕ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਮਾਰਗ 'ਤੇ ਚੱਲਣ ਦਾ ਪ੍ਰਣ ਲੈਂਦੇ ਹੋਏ ਸਮਾਜ ਵਿਚ ਬਰਾਬਰਤਾ, ਸਾਂਝੀਵਾਲਤਾ ਤੇ ਸਰਬੱਤ ਦੇ ਭਲੇ ਲਈ ਕਾਰਜ ਕਰਨੇ ਚਾਹੀਦੇ ਹਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਤੇ ਸਮਾਗਮ ਦੌਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸਿੰਘ ਸਭਾਵਾਂ, ਸਮਾਜਿਕ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਮੁੱਚੀ ਲੋਕਾਈ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਗੁਰਦੁਆਰਾ ਮੈਨੇਜਰ ਰਣਜੀਤ ਸਿੰਘ ਨੇ ਵੀ ਸਮੁੱਚੀਆਂ ਸੰਗਤਾਂ ਨੂੰ ਵਧਾਈ ਦਿੱਤੀ ਤੇ ਵੱਖ-ਵੱਖ ਪ੍ਰਬੰਧਾਂ 'ਚ ਸਹਿਯੋਗ ਕਰਨ ਵਾਲੀਆਂ ਸੰਗਤਾਂ, ਲੰਗਰ ਕਮੇਟੀਆਂ ਅਤੇ ਸਭਾ ਸੁਸਾਇਟੀ ਦਾ ਧੰਨਵਾਦ ਕੀਤਾ | ਸਮਾਗਮ ਵਿਚ ਗਿਆਨੀ ਸਤਨਾਮ ਸਿੰਘ, ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਜਗਮੀਤ ਸਿੰਘ ਜੱਗਾ, ਹਰਮਨਜੀਤ ਸਿੰਘ ਤੇ ਗੁਰਇਕਬਾਲ ਸਿੰਘ ਮਾਨ ਰਿਕਾਰਡ ਕੀਪਰ, ਗਗਨਦੀਪ ਸਿੰਘ, ਹਰਜੀਤ ਸਿੰਘ ਅਲੀਪੁਰ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ, ਨਰਵੀਰ ਸਿੰਘ ਖ਼ਜ਼ਾਨਚੀ, ਰਾਜਿੰਦਰ ਸਿੰਘ, ਪਿ੍ਤਪਾਲ ਸਿੰਘ, ਬਿਕਰਮਜੀਤ ਸਿੰਘ, ਸਰੂਪ ਸਿੰਘ, ਭਾਈ ਗੁਰਜੰਟ ਸਿੰਘ, ਰਜਿੰਦਰ ਸਿੰਘ, ਮਾਸਟਰ ਸਤਵੰਤ ਸਿੰਘ ਕਲੌੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ | ਇਸ ਤੋਂ ਇਲਾਵਾ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਈਆਂ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ | ਇਸੇ ਤਰ੍ਹਾਂ ਗੁਰਦੁਆਰਾ ਸਿੰਘ ਸਭਾ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਲੋਂ ਸਾਂਝੀਵਾਲਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਜਿੱਥੇ ਸ਼ਹਿਰ ਨਿਵਾਸੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਦਿਨਾਂ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਸਨ | ਅੱਜ ਸ਼ਾਮ ਵੇਲੇ ਗੁਰਦੁਆਰਾ ਸਿੰਘ ਸਭਾ ਮੁਹੱਲਾ ਜੱਟਪੁਰਾ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿਚ ਕਥਾਵਾਚਕ ਅਤੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਸ਼ਬਦ ਕੀਰਤਨ ਤੇ ਗੁਰਮਤਿ ਵਿਚਾਰਾਂ ਸੁਣਾ ਕੇ ਨਿਹਾਲ ਕਰਨਗੇ | ਗੁਰੂ ਕੇ ਲੰਗਰ ਅਤੁੱਟ ਵਰਤਣਗੇ | ਅੱਜ ਦੇ ਨਗਰ ਕੀਰਤਨ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਅਤੇ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਦਾ ਧੰਨਵਾਦ ਵੀ ਕੀਤਾ | ਇਸ ਤੋਂ ਇਲਾਵਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਮੁੱਚੇ ਜਗਤ ਲਈ ਪ੍ਰੇਰਨਾ ਦਾ ਸਰੋਤ ਹਨ | ਗੁਰੂ ਸਾਹਿਬ ਨੇ ਆਪਣੇ ਉਪਦੇਸ਼ਾਂ ਰਾਹੀਂ ਮਨੁੱਖਤਾ ਦਾ ਉਧਾਰ ਕੀਤਾ ਅਤੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦਾ ਸੁਨਹਿਰੀ ਸਿਧਾਂਤ ਵੀ ਦਿੱਤਾ | ਇਸ ਮੌਕੇ ਸਟਾਫ਼ ਵਲੋਂ ਪੰਜ ਪਿਆਰਿਆਂ ਨੂੰ ਸਤਿਕਾਰ ਸਾਹਿਤ ਸਿਰੋਪਾਓ ਭੇਟ ਕੀਤੇ ਗਏ ਅਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਵਿਚ ਲੱਡੂਆਂ ਦਾ ਪ੍ਰਸ਼ਾਦ ਵਰਤਾਇਆ ਗਿਆ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਖਮਾਣੋਂ, (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਵਾਰਡਾਂ 'ਚੋਂ ਹੁੰਦਾ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਪਾਲਕੀ ਸਾਹਿਬ ਵਿਚ ਸ਼ਸ਼ੋਭਿਤ ਸਨ | ਭਾਈ ਮੰਗਲ ਸਿੰਘ ਖਮਾਣੋਂ ਤੇ ਬੀਬੀਆਂ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤ ਪੈਦਲ ਅਤੇ ਹੋਰ ਵਾਹਨਾਂ 'ਤੇ ਸਵਾਰ ਹੋ ਕੇ ਇਸ ਦੀ ਸ਼ੋਭਾ ਵਧਾ ਰਹੀਆਂ ਸਨ | ਬਾਬਾ ਸਰਬਜੀਤ ਸਿੰਘ ਭੱਲਾ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ ਤੇ ਗੁਰਪੁਰਬ ਮੌਕੇ ਸੰਗਤ ਨੂੰ ਵਧਾਈ ਦਿੱਤੀ | ਸ੍ਰੀ ਦੁਰਗਾ ਮੰਦਿਰ ਕਮੇਟੀ ਖਮਾਣੋਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ, ਚਾਹ ਅਤੇ ਬਰੈੱਡ ਪਕੌੜਿਆਂ ਦੇ ਲੰਗਰ ਵਰਤਾਏ ਗਏ | ਕਮੇਟੀ ਮੈਂਬਰਾਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕੀਤੇ | ਇਸ ਤੋਂ ਇਲਾਵਾ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਬਿ੍ਜ ਲਾਲ ਗੁਪਤਾ, ਨਰੇਸ਼ ਕੁਮਾਰ ਘੋਕਾ, ਨਰੇਸ਼ ਕੁਮਾਰ ਗੁਪਤਾ, ਗੁਰਦੀਪ ਸਿੰਘ ਪ੍ਰਧਾਨ ਨਗਰ ਕੌਂਸਲ, ਭਗਤ ਸੁਰਜੀਤ ਸਿੰਘ, ਡਾ. ਅਮਰਜੀਤ ਸੋਹਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਅਵਤਾਰ ਸਿੰਘ, ਵਿਜੇ ਕੁਮਾਰ ਗੁਪਤਾ, ਟੀਟੂ ਗੁਪਤਾ, ਰਾਜੀਵ ਆਹੂਜਾ ਵਾਈਸ ਪ੍ਰਧਾਨ ਨਗਰ ਪੰਚਾਇਤ, ਜਰਨੈਲ ਸਿੰਘ ਗੁੱਡੂ, ਕੌਂਸਲਰ ਗੁਰਿੰਦਰ ਸਿੰਘ ਸੋਨੀ, ਕੌਂਸਲਰ ਸੁਖਵਿੰਦਰ ਸਿੰਘ ਕਾਕਾ ਕੌਂਸਲਰ, ਅਜੈ ਗੁਪਤਾ, ਜਸਪਾਲ ਸਿੰਘ ਜੱਸੀ ਤੇ ਹੋਰ ਹਾਜ਼ਰ ਸਨ |
ਪੰਚਾਇਤੀ ਗੁਰਦੁਆਰਾ ਹਮਾਯੰੂਪੁਰ ਤੋਂ ਨਗਰ ਕੀਰਤਨ ਸਜਾਇਆ
ਫ਼ਤਹਿਗੜ੍ਹ ਸਾਹਿਬ, (ਮਨਪ੍ਰੀਤ ਸਿੰਘ)-ਪੰਚਾਇਤੀ ਗੁਰਦੁਆਰਾ ਸਰਹਿੰਦ ਵਲੋਂ ਸੰਗਤ ਦੇ ਸਹਿਯੋਗ ਨਾਲ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਤੇ ਫੁੱਲਾਂ ਨਾਲ ਸਜਾਈ ਪਾਲਕੀ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਸ਼ੋਭਿਤ ਸਨ, ਜਿਨ੍ਹਾਂ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਸੁਆਗਤ ਕੀਤਾ ਗਿਆ | ਇਸ ਮੌਕੇ ਨਗਰ ਕੀਰਤਨ ਦੇ ਸੁਆਗਤ ਲਈ ਦੁਕਾਨਦਾਰਾਂ, ਭਾਈ ਜੀਵਨ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ | ਕੌਂਸਲਰ ਗੁਲਸ਼ਨ ਰਾਏ ਬੌਬੀ, ਸ੍ਰੀ ਅਮਰਨਾਥ ਬਰਫ਼ਾਨੀ ਸੇਵਾ ਦਲ ਦੇ ਪ੍ਰਧਾਨ ਅਰੁਣ ਸੂਰੀ, ਕੌਂਸਲਰ ਪ੍ਰਵੀਨ ਕੁਮਾਰੀ, ਜਤਿੰਦਰ ਸਿੰਘ ਜੱਸਾ, ਬੂਟਾ ਸਿੰਘ ਬਾੜਾ ਅਤੇ ਕਮੇਟੀ ਮੈਂਬਰ ਰਵਿੰਦਰ ਸਿੰਘ ਬਿੰਦਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਤੇ ਚੱਲਦੇ ਹੋਏ ਸਮਾਜਿਕ ਕੰਮਾਂ ਦੇ ਨਾਲ-ਨਾਲ ਧਾਰਮਿਕ ਸਮਾਗਮਾਂ 'ਚ ਵੀ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਗੁਰੂਆਂ ਦੀਆਂ ਧਾਰਨਾਵਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਪੰਚਾਇਤੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ ਤੇ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ | ਰਵਿੰਦਰ ਸਿੰਘ ਬਿੰਦਰ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਇਲਾਕੇ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸਮਾਪਤ ਹੋਇਆ | ਇਸ ਦੌਰਾਨ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮੇਵਾ ਸਿੰਘ, ਡਾ. ਰਾਜਵੀਰ ਸਿੰਘ ਗਰਚਾ, ਗੁਰਵਿੰਦਰ ਸਿੰਘ, ਦੀਪ ਕੁਮਾਰ, ਸੁਰਿੰਦਰ ਕੌਰ, ਕਰਨੈਲ ਸਿੰਘ, ਸਵਰਨਜੀਤ ਸਿੰਘ, ਡੋਂਪੀ, ਕਸ਼ਿਸ਼ ਗਰਚਾ, ਮੀਨਾ ਰਾਣੀ, ਗੁਰਦਰਸ਼ਨ ਸਿੰਘ ਲਾਲੀ, ਮਨਜੀਤ ਸਿੰਘ ਮੰਗੂ, ਕਮਲਦੀਪ ਸਿੰਘ, ਸਾਹਿਲ ਬਾਬਾ, ਜਸਵੰਤ ਸਿੰਘ, ਚਰਨਜੀਤ ਸਿੰਘ ਗੋਲਡੀ, ਰਮਨਦੀਪ ਸਿੰਘ, ਗੈਰੀ ਧਾਲੀਵਾਲ ਅਤੇ ਗੁਰਵਿੰਦਰ ਸਿੰਘ ਆਦਿ ਮੌਜੂਦ ਸਨ |
ਪਿੰਡ ਅੰਬੇ ਮਾਜਰਾ ਤੋਂ ਨਗਰ ਕੀਰਤਨ ਸਜਾਇਆ
ਮੰਡੀ ਗੋਬਿੰਦਗੜ੍ਹ, (ਇਕਬਾਲਦੀਪ ਸੰਧੂ)-ਸੰਤ ਬਾਬਾ ਪੀਤਮ ਸਿੰਘ ਅੰਬੇਮਾਜਰਾ ਵਾਲਿਆਂ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅੰਬੇਮਾਜਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਾਹਿਬ ਪਿੰਡ ਅੰਬੇਮਾਜਰਾ ਤੋਂ ਅਰੰਭ ਹੋ ਕੇ ਚਤਰਪੁਰਾ, ਕੁੰਭ, ਜਲਾਲਪੁਰ, ਸੌਂਟੀ, ਅੰਨੀਆਂ, ਬਰੌਂਗਾ, ਬਡਾਲੀ, ਮੁੱਢੜੀਆਂ, ਖੇੜੀ, ਮੁੱਲਾਂਪੁਰ ਖ਼ੁਰਦ, ਮੁੱਲਾਂਪੁਰ ਕਲਾਂ, ਵਜੀਰ ਨਗਰ, ਫ਼ਤਹਿਪੁਰ, ਕੁੰਭੜਾ ਬੀੜ ਤੋਂ ਬਾਅਦ ਮੁੜ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ | ਜਿਸ ਦੌਰਾਨ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਜਦਕਿ ਰਾਗੀ ਜਥੇ ਗੁਰਬਾਣੀ ਤੇ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ | ਇਸ ਮੌਕੇ ਜਥੇਦਾਰ ਮਹਿੰਦਰ ਸਿੰਘ ਢੀਂਡਸਾ ਨੇ ਸਮੁੱਚੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਪ੍ਰਬੰਧਾਂ 'ਚ ਸਹਿਯੋਗ ਕਰਨ ਵਾਲੇ ਸ਼ਰਧਾਲੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰਣਜੀਤ ਸਿੰਘ ਅੰਬੇਮਾਜਰਾ, ਕੌਂਸਲਰ ਸਵਰਨਜੀਤ ਕੌਰ, ਭੁਪਿੰਦਰ ਕੌਰ ਢੀਂਡਸਾ, ਸੰਦੀਪ ਸਿੰਘ ਪ੍ਰਧਾਨ ਸਿੰਘ ਸਭਾ, ਪਿੰਡ ਅੰਬੇਮਾਜਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
ਜਖਵਾਲੀ, (ਨਿਰਭੈ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਪਿੰਡ ਮੂਲੇਪੁਰ ਦੀਆਂ ਸਮੂਹ ਸੰਗਤਾਂ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਬਲਦੀਪ ਸਿੰਘ ਬੱਗਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਮੂਹ ਸੰਗਤਾਂ ਵਲੋਂ 40 ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਸਨ ਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸੰਗਤਾਂ ਵਲੋਂ ਵੱਖ-ਵੱਖ ਥਾਵਾਂ 'ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਅਤੁੱਟ ਲੰਗਰ ਵਰਤਾਏ ਗਏ |
ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫ਼ਤਹਿਗੜ੍ਹ ਸਾਹਿਬ, (ਮਨਪ੍ਰੀਤ ਸਿੰਘ)-ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇੱਥੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸ. ਐੱਸ. ਦੀ ਯੋਗ ਅਗਵਾਈ ਵਿਚ ਸ਼ਰਧਾ ਪੂਰਵਕ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਟਰੱਸਟ ਦੇ ਜੁਆਇੰਟ ਸਕੱਤਰ ਬਲਦੇਵ ਸਿੰਘ ਦੋਸਾਂਝ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਰੱਬੀ ਰੂਹ ਸਨ ਤਾਂ ਹੀ ਦੁਨੀਆ ਉਨ੍ਹਾਂ ਨੂੰ ਸਤਿਗੁਰੂ ਨਾਨਕ ਜੀ ਕਹਿ ਕੇ ਸੰਬੋਧਨ ਕਰਦੀ ਹੈ ਤੇ ਕਠੋਰ ਮਨਾ ਵਾਲੇ ਵੀ ਗੁਰੂ ਜੀ ਦੀਆਂ ਸਿੱਖਿਆਵਾਂ ਗ੍ਰਹਿਣ ਕਰਕੇ ਗੁਰੂ ਸਾਹਿਬ ਜੀ ਨਾਲ ਜੁੜਦੇ ਰਹੇ ਹਨ ਤੇ ਗੁਰੂ ਜੀ ਆਪਣੀਆਂ ਯਾਤਰਾਵਾਂ ਦੌਰਾਨ ਉਨ੍ਹਾਂ ਥਾਵਾਂ 'ਤੇ ਵੀ ਗਏ ਜੋ ਕਰਮ ਕਾਂਡਾਂ ਵਾਲੀ ਬਿਰਤੀ ਦੀਆਂ ਸਨ, ਨੂੰ ਵੀ ਤਿਆਗ ਕਰਵਾ ਕੇ ਲੋਕਾਂ ਨੂੰ ਸਤਿ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਆ | ਇਸ ਮੌਕੇ ਭਾਈ ਹਰਦੀਪ ਸਿੰਘ, ਭਾਈ ਮੁਹੱਬਤ ਸਿੰਘ, ਭਾਈ ਰਣਵੀਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਨਾਲ ਨਿਹਾਲ ਕੀਤਾ | ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਸੁਖਦੇਵ ਸਿੰਘ ਰਾਜ, ਬਨਾਰਸੀ ਦਾਸ, ਖ਼ਜ਼ਾਨਚੀ ਜਸਪਾਲ ਸਿੰਘ, ਜੈ ਕਿ੍ਸ਼ਨ, ਮੈਨੇਜਰ ਨਵਜੋਤ ਸਿੰਘ, ਬਲਜਿੰਦਰ ਕੌਰ, ਬਲਦੇਵ ਸਿੰਘ ਲੁਹਾਰਾ, ਜੋਗਿੰਦਰ ਪਾਲ ਆਦਿ ਮੈਂਬਰਾਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਫ਼ਤਹਿਗੜ੍ਹ ਸਾਹਿਬ, (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਸਰਹਿੰਦ ਵਿਖੇ ਭਾਜਪਾ ਆਗੂ, ਸਾਬਕਾ ਮੰਤਰੀ ਤੇ ਹਾਅ ਦਾ ਨਾਅਰਾ ਚੇਤਨਾ ਮੰਚ ਪੰਜਾਬ ਦੇ ਸਰਪ੍ਰਸਤ ਡਾ. ਹਰਬੰਸ ਲਾਲ ਦੇ ਉੱਦਮ ਸਦਕਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੁਖੀ ਸਕੱਤਰ ਦਲੇਰ ਸਿੰਘ ਖ਼ਾਲਸਾ ਨੇ ਡਾ. ਹਰਬੰਸ ਲਾਲ ਤੇ ਯੂਥ ਆਗੂ ਗੁਰਕੀਰਤ ਸਿੰਘ ਬੇਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਹਰਬੰਸ ਲਾਲ ਨੇ ਹੋਰਨਾਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ | ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸਦੀਵੀ ਸੰਦੇਸ਼ ਵੀ ਸਮੁੱਚੀ ਮਾਨਵਤਾ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ,ਉਪਦੇਸ਼ ਅਤੇ ਸਿਧਾਂਤ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਕੇ ਸਮੁੱਚੀ ਲੋਕਾਈ ਦੀ ਬਿਨਾ ਕਿਸੇ ਵਿਤਕਰੇ ਤੋਂ ਸੇਵਾ ਕਰਨੀ ਚਾਹੀਦੀ ਹੈ | ਸਮਾਗਮ ਵਿਚ ਦਲੇਰ ਸਿੰਘ ਖ਼ਾਲਸਾ, ਗਾਇਕ ਮਹਿੰਦਰ ਮਿੰਦੀ, ਮਨਮੋਹਨ ਸਿੰਘ ਸਿੱਬਲ, ਗੁਰਤੇਜ ਸਿੰਘ ਭਾਗਨਪੁਰ, ਬਲਜੀਤ ਸਿੰਘ ਖਾਨਪੁਰ, ਸੰਦੀਪ ਸਿੰਘ ਲਵਲੀ, ਬਹਾਦਰ ਸਿੰਘ ਭਟਮਾਜਰਾ, ਅਜੈਬ ਸਿੰਘ ਬਾੜਾ, ਹਰਚੰਦ ਸਿੰਘ ਜਖਵਾਲੀ, ਅਸ਼ੋਕ ਕੁਮਾਰ ਤਲਾਣੀਆਂ, ਸਰਦਾਰਾ ਸਿੰਘ ਰਾਮਦਾਸ ਨਗਰ, ਅਜਵੀਰ ਸਿੰਘ ਗਡਹੇੜਾ, ਗੁਰਮੇਲ ਸਿੰਘ, ਬਾਬੂ ਸਿੰਘ ਡਡਿਆਣਾ, ਬਲਜੀਤ ਸਿੰਘ ਬੰਟੀ, ਜੈ ਸਿੰਘ ਬਾੜਾ ਤੇ ਗੁਰਦੀਪ ਸਿੰਘ ਭਾਗਨਪੁਰ ਵੀ ਸ਼ਾਮਿਲ ਸਨ |
ਜੀ. ਆਰ. ਐੱਸ. ਡੀ. ਸਕੂਲ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਮੰਡੀ ਗੋਬਿੰਦਗੜ੍ਹ, (ਇਕਬਾਲਦੀਪ ਸੰਧੂ)-ਜੀ. ਆਰ. ਐੱਸ. ਡੀ. ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਸ਼ਬਦ ਤੇ ਵਿਚਾਰ ਪ੍ਰਗਟ ਕੀਤੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨੁੱਖਤਾ ਦੇ ਵਿਕਾਸ ਵਿਚ ਯੋਗਦਾਨ ਨੂੰ ਉਜਾਗਰ ਕੀਤਾ | ਸਕੂਲ ਡਾਇਰੈਕਟਰ ਕੰਚਨ ਢੰਡ ਨੇ ਕਿਹਾ ਕਿ ਗੁਰੂ ਜੀ ਪੱਛੜੇ ਵਰਗਾਂ ਨੂੰ ਵਿਕਾਸ ਵੱਲ ਲੈ ਜਾਣ ਲਈ ਯਤਨਸ਼ੀਲ ਰਹੇ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕੀਤੀ, ਉਹ ਇਕ ਸੱਚੇ ਸਮਾਜ ਸੁਧਾਰਕ ਸਨ | ਅੱਜ ਵੀ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਲੋੜ ਹੈ | ਸਕੂਲ ਪਿ੍ੰਸੀਪਲ ਅਨੁਰਾਧਾ ਵੋਹਰਾ ਨੇ ਬੱਚਿਆਂ ਨੂੰ ਦੱਸਿਆ ਕਿ ਅੱਜ ਸਾਨੂੰ ਸਾਰਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਮਾਰਗ 'ਤੇ ਚੱਲਣ ਦੀ ਲੋੜ ਹੈ ਅਤੇ ਸਾਨੂੰ ਦੁਨੀਆ ਨੂੰ ਇਕ ਪਰਿਵਾਰ ਸਮਝ ਕੇ ਇਸ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈੈ | ਜਦਕਿ ਵਾਈਸ ਪਿ੍ੰਸੀਪਲ ਅਨੀਤਾ ਗੁਪਤਾ ਨੇ ਵੀ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਅੱਜ ਸਾਰਿਆਂ ਨੂੰ ਸੱਚਮੁੱਚ ਗੁਰੂ ਜੀ ਦੁਆਰਾ ਦਿੱਤੇ ਗਏ ਵਿਚਾਰਾਂ 'ਤੇ ਚੱਲਣ ਦੀ ਲੋੜ ਹੈ, ਤਾਂ ਹੀ ਹਰ ਕੋਈ ਬਿਹਤਰ ਵਿਕਾਸ ਕਰ ਸਕੇਗਾ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅਮਲੋਹ, (ਕੇਵਲ ਸਿੰਘ)-ਨਜ਼ਦੀਕੀ ਪਿੰਡ ਧਰਮਗੜ੍ਹ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿੰਡ ਦੇ ਸਰਪੰਚ ਅਮਨਦੀਪ ਸਿੰਘ ਨੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ, ਉੱਥੇ ਹੀ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਵੀ ਕੀਤਾ ਗਿਆ ਹੈ ਤੇ ਸਾਨੂੰ ਸਾਰਿਆਂ ਨੂੰ ਆਪਣੇ ਗੁਰੂਆਂ ਵਲੋਂ ਦਰਸਾਏ ਮਾਰਗ 'ਤੇ ਚੱਲਦੇ ਹੋਏ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਸਰਪੰਚ ਅਮਨਦੀਪ ਸਿੰਘ, ਪ੍ਰਧਾਨ ਜਗਦੀਪ ਸਿੰਘ, ਦਵਿੰਦਰ ਸਿੰਘ, ਜਸਮੇਲ ਸਿੰਘ, ਧਰਮ ਸਿੰਘ, ਅਮਨਦੀਪ ਸਿੰਘ, ਪਵਿੱਤਰ ਸਿੰਘ, ਰਮਨਦੀਪ ਸਿੰਘ, ਗੁਰਜੀਤ ਸਿੰਘ, ਆਕਾਸ਼ਦੀਪ ਸਿੰਘ, ਤਰਸੇਮ ਸਿੰਘ ਤੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |
ਮੁਹੱਲਾ ਸਿੰਘਪੁਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਬਸੀ ਪਠਾਣਾਂ, (ਐਚ.ਐਸ.ਗੌਤਮ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਮੁਹੱਲਾ ਸਿੰਘਪੁਰਾ ਵਿਖੇ ਕਰਵਾਏ ਧਾਰਮਿਕ ਪ੍ਰੋਗਰਾਮ ਵਿਚ ਹਲਕਾ ਬਸੀ ਪਠਾਣਾਂ ਤੋਂ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਨੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਜਿਵੇਂ ਗੁਰੂ ਸਾਹਿਬ ਨੇ ਚਾਰ ਉਦਾਸੀਆਂ ਕਰਕੇ ਮਾਨਵਤਾ ਨੂੰ ਸਿੱਧੇ ਰਾਹ 'ਤੇ ਪਾਇਆ | ਉਸੇ ਤਰ੍ਹਾਂ ਸਾਨੂੰ ਵੀ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਜ਼ਰੂਰਤ ਹੈ | ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਕੁਲਦੀਪ ਸਿੰਘ ਸਿੱਧੂਪੁਰ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ, ਮਹਿੰਦਰ ਸਿੰਘ, ਚਰਨਜੀਤ ਸਿੰਘ ਮੱਖਣ, ਸਾਬਕਾ ਥਾਣੇਦਾਰ ਸਰਬਜੀਤ ਸਿੰਘ, ਬਲਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਕਮੇਟੀ ਦੇ ਅਹੁਦੇਦਾਰ ਅਤੇ ਨਗਰ ਨਿਵਾਸੀ ਹਾਜ਼ਰ ਸਨ |
ਕੋਰਡੀਆ ਸੰਸਥਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸੰਘੋਲ, (ਪਰਮਵੀਰ ਸਿੰਘ)-ਕੋਰਡੀਆ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਗਲੋਬਲ ਇੰਡੀਅਨ ਆਰਗਨਾਈਜ਼ੇਸ਼ਨ (ਜੀਓ) ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦਾ ਪਾਠ ਅਤੇ ਸ਼ਬਦ ਗਾਇਣ ਰਾਹੀਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ | ਕੋਰਡੀਆ ਸੰਸਥਾ ਤੇ ਜੀਓ ਦੇ ਚੇਅਰਮੈਨ ਲਾਰਡ ਦਿਲਜੀਤ ਸਿੰਘ ਰਾਣਾ, ਕਾਰਜਕਾਰੀ ਟਰੱਸਟੀ ਤੇ ਜੀਓ ਐਜੂਕੇਸ਼ਨ ਕਾਊਾਸਿਲ ਦੇ ਚੇਅਰਮੈਨ ਡਾ. ਉਰਮਿਲ ਵਰਮਾ ਨੇ ਸਮੂਹ ਸੰਗਤ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਦੀ ਗੱਲ 'ਤੇ ਜ਼ੋਰ ਦਿੱਤਾ | ਕੋਰਡੀਆ ਅਤੇ ਜਵਾਲਾ ਦੇਵੀ ਸਿੱਖਿਆ ਕਾਲਜ ਦੇ ਪਿੰ੍ਰਸੀਪਲ ਡਾ. ਜਯੋਤੀ ਸ਼ਰਮਾ, ਕੋਰਡੀਆ ਇੰਸਟੀਚਿਊਟ ਆਫ਼ ਬਿਜ਼ਨੈੱਸ ਮੈਨੇਜਮੈਂਟ ਦੇ ਪਿੰ੍ਰਸੀਪਲ ਡਾ. ਰਵੀ ਪ੍ਰਕਾਸ਼ ਮਿਸ਼ਰਾ ਨੇ ਵੀ ਪਾਠ ਅਤੇ ਸ਼ਬਦ ਗਾਇਣ ਦਾ ਆਨੰਦ ਪ੍ਰਾਪਤ ਕੀਤਾ | ਉਪਰੰਤ ਗੁਰੂ ਕਾ ਪ੍ਰਸ਼ਾਦ ਅਤੇ ਚਾਹ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜੂਦ ਸਨ |
'ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ' ਦੇ ਜੈਕਾਰਿਆਂ ਨਾਲ ਗੂੰਜ ਉੱਠੀ ਲੋਹਾ ਨਗਰੀ
ਮੰਡੀ ਗੋਬਿੰਦਗੜ੍ਹ, (ਰਾਜੇਸ਼ ਸ਼ਰਮਾ)-ਸਿੱਖ ਧਰਮ ਦੇ ਬਾਨੀ, ਨੂਰੀ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜਿੱਥੇ ਪੂਰੇ ਦੇਸ਼ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ, ਉੱਥੇ ਹੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਵੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚੇ ਅਤੇ ਸ਼ਹਿਰ ਦੇਰ ਰਾਤ ਤੱਕ ਗੁਰਬਾਣੀ ਕੀਰਤਨ ਦੀਆਂ ਸੁਰੀਲੀਆਂ ਧੁਨਾਂ ਨਾਲ ਗੂੰਜਦਾ ਰਿਹਾ | ਇਸ ਤਰ੍ਹਾਂ ਸਥਾਨਕ ਗੁਰੂ ਕੀ ਨਗਰੀ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸਵੇਰੇ 5:30 ਵਜੇ ਕੀਰਤਨ ਦਰਬਾਰ ਸ਼ੁਰੂ ਹੋਇਆ, ਜਿੱਥੇ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਨੇ ਅੰਮਿ੍ਤਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਹੀ ਆਸਾ ਦੀ ਵਾਰ ਕੀਰਤਨ ਹੋਇਆ, ਸ਼ਰਧਾਲੂਆਂ ਨੇ ਦੀਵਾਨ ਹਾਲ ਵਿਚ ਪ੍ਰਸਿੱਧ ਕਵੀਸ਼ਰੀ ਤੇ ਢਾਡੀ ਜਥਿਆਂ ਅਤੇ ਗੁਰਬਾਣੀ ਪ੍ਰਚਾਰਕਾਂ ਦੀ ਸੰਗਤ ਦਾ ਆਨੰਦ ਮਾਣਿਆ | ਸਮਾਗਮ ਦੌਰਾਨ ਸਟੇਜ 'ਤੇ ਛੋਟੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਵੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਤੇ ਸ਼ਹਿਰ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਗੁਰਦੁਆਰਾ ਕਲਗੀਧਰ ਸਾਹਿਬ ਨਸਰਾਲੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨਸਰਾਲੀ, ਸਿੰਘ ਸਭਾ ਸੰਗਤਪੁਰਾ, ਗੁਰਦੁਆਰਾ ਸਾਹਿਬ ਇਕਬਾਲ ਨਗਰ, ਗੁਰਦੁਆਰਾ ਸਾਹਿਬ ਸ਼ਾਂਤੀ ਨਗਰ, ਗੁਰਦੁਆਰਾ ਨਾਨਕ ਦਰਬਾਰ ਦਸਮੇਸ਼ ਕਾਲੋਨੀ, ਗੁਰਦੁਆਰਾ ਗੁਪਤਸਰ ਸਾਹਿਬ ਅਮਲੋਹ ਰੋਡ, ਗੁਰਦੁਆਰਾ ਸਾਹਿਬ ਪਾਤਸ਼ਾਹੀ ਪੰਜਵੀਂ ਜੱਸੜਾਂ, ਗੁਰਦੁਆਰਾ ਕਲਗ਼ੀਧਰ ਸਾਹਿਬ ਗਾਂਧੀ ਨਗਰ, ਪਾਤਸ਼ਾਹੀ ਗੁਰਦੁਆਰਾ ਦਸਵੀਂ ਨਵੀਂ ਗਊਸ਼ਾਲਾ ਰੋਡ ਸਮੇਤ ਹੋਰ ਗੁਰਦੁਆਰਿਆਂ ਵਿਚ ਸਮਾਗਮ ਆਯੋਜਿਤ ਕੀਤੇ ਗਏ ਸਨ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤਾਂ ਵਲੋਂ ਵੱਖ ਵੱਖ ਤਰਾਂ ਦੇ ਲੰਗਰ ਵੀ ਲਗਾਏ ਗਏ ਸਨ | ਇਸ ਮੌਕੇ ਬਾਬਾ ਸਰਬਜੀਤ ਸਿੰਘ ਭੱਲਾ ਫਰੌਰ, ਧੰਨ-ਧੰਨ ਬਾਬਾ ਬੁੱਢਾ ਜੀ ਸੇਵਾ ਦਲ ਦੇ ਚੇਅਰਮੈਨ ਭਿੰਦਰ ਸਿੰਘ, ਪ੍ਰਧਾਨ ਜਗਜੀਵਨ ਸਿੰਘ ਊਬੀ, ਫੋਰਮੈਨ ਬਲਵੀਰ ਸਿੰਘ ਸਿੱਧੂ ਉਪ ਚੇਅਰਮੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਚੈਰੀਟੇਬਲ ਸੁਸਾਇਟੀ, ਹੈੱਡ ਗ੍ਰੰਥੀ ਗਿਆਨੀ ਕੁਲਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ ਭਾਟੀਆ, ਹਰਬੰਸ ਸਿੰਘ ਹੁੰਝਣ, ਗੁਰਵਿੰਦਰ ਸਿੰਘ ਚਾਨੇ, ਬਿੰਦਰ ਸਿੰਘ, ਨਿਰਭੈ ਸਿੰਘ, ਗੁਰਜੀਤ ਸਿੰਘ ਮੰਗਾ, ਗੁਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋਈਆਂ |
ਪਿਛਲੀ ਖ਼ਬਰ ਪਿੰਡ ਬੋੜ ਵਿਖੇ ਬੂਟੇ ਵੰਡੇ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਨੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ- ਲਵਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।