30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ਼ਬਦ ਕੀਰਤਨ ਸਮਾਗਮ ਕਰਵਾਇਆ

ਅਜੀਤ ਡੈਸਕ 06-11-2025
ਅਮਲੋਹ, 5 ਨਵੰਬਰ (ਕੇਵਲ ਸਿੰਘ)-ਅਮਲੋਹ ਵਿਖੇ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ | ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਰਧਾ ਸਹਿਤ ਹਾਜ਼ਰੀ ਭਰੀ | ਸਮਾਗਮ ਦੀ ਸ਼ੁਰੂਆਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਅਤੇ ਮੂਲ ਮੰਤਰ ਦੇ ਜਾਪ ਨਾਲ ਹੋਈ | ਵਿਦਿਆਰਥੀਆਂ ਵਲੋਂ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਜਸਵਿੰਦਰ ਕੌਰ ਨੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ | ਉੱਥੇ ਹੀ ਵਿਦਿਆਰਥੀਆਂ ਨੂੰ ਸੱਚੀ ਕਿਰਤ ਕਰਨ, ਪ੍ਰਮਾਤਮਾ ਦਾ ਨਾਮ ਜਪਣ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਐੱਮ. ਜੀ. ਅਸ਼ੋਕਾ ਕੰਨਿਆ ਸਕੂਲ ਨੇ 'ਭਾਰਤ ਕੋ ਜਾਨੋ' ਮੁਕਾਬਲੇ 'ਚ ਪਹਿਲਾ ਸਥਾਨ ਕੀਤਾ ਹਾਸਲ ਅਗਲੀ ਖ਼ਬਰ ਬਾਬੇ ਨਾਨਕ ਦੇ ਉਪਦੇਸ਼ ਸਾਡੇ ਲਈ ਰਾਹ ਦਸੇਰਾ ਹਨ- ਸੰਦੀਪ ਸਿੰਘ ਬੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।