ਬਸੀ ਪਠਾਣਾਂ, 5 ਨਵੰਬਰ (ਐਚ.ਐਸ.ਗੌਤਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਦਮਹੇੜੀ ਵਿਚ ਸਵੇਰੇ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ | ਸੰਗਤਾਂ ਨੇ ਪਿੰਡ ਦੀ ਪ੍ਰੀਕਰਮਾ ਦੌਰਾਨ ਕੀਰਤਨ ਕਰਦੇ ਹੋਏ ਵਾਹਿਗੁਰੂ ਨਾਮ ਦੀ ਮਹਿਮਾ ਦੀ ਵਰਖਾ ਕੀਤੀ | ਜਿਸ ਵਿਚ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵੱਖ-ਵੱਖ ਥਾਵਾਂ 'ਤੇ ਸ਼ਰਧਾਲੂਆਂ ਵਲੋਂ ਪ੍ਰਭਾਤ ਫੇਰੀ ਦਾ ਸਵਾਗਤ ਕੀਤਾ ਗਿਆ ਅਤੇ ਪ੍ਰਭਾਤ ਫੇਰੀ 'ਚ ਸ਼ਾਮਿਲ ਸੰਗਤਾਂ ਲਈ ਲੰਗਰ ਵੀ ਲਗਾਏ ਗਏ | ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਨੂੰ ਯਾਦ ਕਰਦੇ ਹੋਏ ਆਪਸੀ ਪਿਆਰ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ |