31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬੀ ਸਾਹਿਤ ਸਭਾ ਦਾ ਸਨਮਾਨ ਸਮਾਰੋਹ 8 ਨੂੰ

ਅਜੀਤ ਡੈਸਕ 06-11-2025
ਅਮਲੋਹ, 5 ਨਵੰਬਰ (ਕੇਵਲ ਸਿੰਘ)-ਪੰਜਾਬੀ ਸਾਹਿਤ ਸਭਾ ਅਮਲੋਹ ਅਤੇ ਪੰਜਾਬ ਦੇ ਭਾਸ਼ਾ ਵਿਭਾਗ ਦੇ ਸਹਿਯੋਗ ਨਾਲ 8 ਨਵੰਬਰ ਨੂੰ ਸਵੇਰੇ 10 ਵਜੇ ਦੇਸ਼ ਭਗਤ ਯੂਨੀਵਰਸਿਟੀ 'ਚ 34ਵਾਂ ਸਾਲਾਨਾ ਸਾਹਿਤਿਕ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ | ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਸਿੱਧ ਸਾਹਿਤਕਾਰ ਸੁਲੱਖਣ ਸਰਹੱਦੀ ਅਤੇ ਪ੍ਰਸਿੱਧ ਗੀਤਕਾਰ ਗੁਰਮਿੰਦਰ ਸਿੰਘ ਕੈਂਡੋਵਾਲ ਨੂੰ ਸਨਮਾਨਿਤ ਕੀਤਾ ਜਾਵੇਗਾ | ਮੁੱਖ ਮਹਿਮਾਨ ਚਾਂਸਲਰ ਡਾ. ਜ਼ੋਰਾ ਸਿੰਘ ਹੋਣਗੇ | ਵਿਸ਼ੇਸ਼ ਮਹਿਮਾਨ ਸਾਬਕਾ ਪ੍ਰੋਫ਼ੈਸਰ ਡਾ. ਮੁਖਤਿਆਰ ਸਿੰਘ, ਉਦਘਾਟਨ ਹਰਵਿੰਦਰ ਵਾਲੀਆ ਅਤੇ ਸ਼ਮਾ ਰੌਸ਼ਨ ਮੋਹਣ ਸਿੰਘ ਭਾਂਬਰੀ ਕਰਨਗੇ | ਇਸ ਮੌਕੇ ਪੰਜਾਬੀ ਸਾਹਿਤ ਸਭਾ ਅਮਲੋਹ ਦਾ ਕਾਵਿ-ਲੇਖ ਸੰਗ੍ਰਹਿ 'ਕਲਮਾਂ ਦਾ ਕਾਫ਼ਲਾ' ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-ਵੱਖ ਥਾਵਾਂ 'ਤੇ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੰਸਾਲੀ ਵਿਖੇ ਸਮੂਹਿਕ ਆਨੰਦ ਕਾਰਜ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।