31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰੂ ਨਾਨਕ ਦੇਵ ਜੀ ਨੇ ਸਾਂਝੀਵਾਲਤਾ ਦ ਉਪਦੇਸ਼ ਦਿੱਤਾ- ਲਵਲੀ

ਅਜੀਤ ਡੈਸਕ 06-11-2025
ਪਟਿਆਲਾ, 5 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਬਾਬਾ ਸ੍ਰੀ ਚੰਦ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਕੁਲਵਿੰਦਰ ਸਿੰਘ ਲਵਲੀ ਨੇ ਲੰਗਰ ਦੀ ਸੇਵਾ ਕੀਤੀ ਤੇ ਕਿਹਾ ਗੁਰੂ ਨਾਨਕ ਦੇਵ ਜੀ ਅਕਾਲ ਪੁਰਖ ਦਾ ਅਵਤਾਰ ਸਨ, ਉਨ੍ਹਾਂ ਨੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ | ਲਵਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਜਾਤ-ਪਾਤ, ਊਚ ਨੀਚ ਦਾ ਵਿਰੋਧ ਕਰ ਕੇ ਸਭਨਾਂ ਨੂੰ ਬਰਾਬਰਤਾ ਦੇ ਹੱਕ ਦਾ ਨਾਅਰਾ ਬੁਲੰਦ ਕੀਤਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚਲ ਕੇ ਵਰਤਮਾਨ ਸਮੇਂ 'ਚ ਵੀ ਅਸੀਂ ਸਾਂਝੀਵਾਲਤਾ ਦੇ ਸਿਧਾਂਤ 'ਤੇ ਅਜੋਕੇ ਜੀਵਨ 'ਚ ਪੈਦਾ ਹੋਈਆਂ ਦੁਸ਼ਵਾਰੀਆਂ ਮੌਕੇ ਇਕੱਠੇ ਰਹਿ ਕੇ ਇਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਭਨਾਂ ਨੂੰ ਕਿਰਤ ਕਰੋ, ਵੰਡ ਛਕੋ ਤੇ ਨਾਮ ਜਪੋ ਦਾ ਸੰਦੇਸ਼ ਦਿੱਤਾ ਸੀ ਜਿਸ 'ਤੇ ਅੱਜ ਸਾਨੂੰ ਸਾਰਿਆਂ ਨੂੰ ਚੱਲਣ ਦੀ ਜ਼ਰੂਰਤ ਹੈ | ਗੁਰਦੁਆਰਾ ਸਾਹਿਬ ਵਿਚ ਇਸਤਰੀ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਦੇ ਪਾਠ ਹੋਏ, ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਕੀਰਤਨ ਉਪਰੰਤ ਗੁਰੂ ਦੇ ਲੰਗਰ ਵਰਤਾਏ ਗਏ |
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਵਿਖੇ ਤਿੰਨ ਰੋਜ਼ਾ ਦਿਵਯ ਧਰਮ ਯੱਗ ਦਿਵਸ ਸਮਾਗਮ ਆਰੰਭ ਅਗਲੀ ਖ਼ਬਰ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।