19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੇਂਡੂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 07-11-2025
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੇ ਖ਼ਾਤਮੇ ਲਈ ਜਾਰੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਲਈ ਪਿੰਡਾਂ ਦੇ ਪਹਿਰੇਦਾਰ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਤੇ ਪਿੰਡਾਂ ਵਿਚ ਕਾਰਜਸ਼ੀਲ ਪੇਂਡੂ ਡਿਫੈਂਸ ਕਮੇਟੀਆਂ ਤੇ ਸ਼ਹਿਰਾਂ ਵਿਚ ਸਰਗਰਮ ਵਾਰਡ ਡਿਫੈਂਸ ਕਮੇਟੀਆਂ ਦੇ ਇਨ੍ਹਾਂ ਸਰਗਰਮ ਪਹਿਰੇਦਾਰਾਂ ਨੂੰ ਵਧੇਰੇ ਮਜ਼ਬੂਤ ਕਰਨ ਲਈ ਉਪਰਾਲੇ ਜੋਸ਼ੋ ਖਰੋਸ਼ ਨਾਲ ਜਾਰੀ ਹਨ | ਇਹ ਪ੍ਰਗਟਾਵਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਦੇ ਆਡੀਟੋਰੀਅਮ 'ਚ ਜ਼ਿਲ੍ਹਾ ਪ੍ਰਸ਼ਾਸਨ ਤੇ ਨਸ਼ਾ ਮੁਕਤੀ ਮੋਰਚਾ ਵਲੋਂ ਸਾਂਝੇ ਤੌਰ 'ਤੇ ਆਯੋਜਿਤ ਪੇਂਡੂ ਤੇ ਵਾਰਡ ਡਿਫੈਂਸ ਕਮੇਟੀ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਨੇ ਟੀਚਾ ਮਿੱਥਿਆ ਹੋਇਆ ਹੈ ਕਿ ਜਨਤਾ ਦੇ ਭਰਵੇਂ ਸਹਿਯੋਗ ਨਾਲ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਖ਼ਤਮ ਕੀਤਾ ਜਾਵੇ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਨਾਗਰਿਕਾਂ ਦੇ ਸਹਿਯੋਗ ਨਾਲ ਅਸੀਂ ਵੀ ਇਸ ਧਰਤੀ ਤੋਂ ਨਸ਼ਿਆਂ ਦੇ ਕਲੰਕ ਨੂੰ ਮੁਕੰਮਲ ਤੌਰ 'ਤੇ ਧੋਣ ਲਈ ਵਚਨਬੱਧ ਹਾਂ | ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਸਾਂਝੀ ਲੜਾਈ ਹੈ ਜਿਸ ਵਿਚ ਵਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਾਕਾਰ ਸਿੰਘ ਚੌਹਾਨ ਨੇ ਕਿਹਾ ਕਿ ਇਹ ਇਕ ਸ਼ਾਨਦਾਰ ਮੁਹਿੰਮ ਹੈ, ਜਿਸ ਵਿਚ ਲੋਕਾਂ ਤੋਂ ਮਿਲੇ ਭਰਵੇਂ ਸਹਿਯੋਗ ਲਈ ਉਹ ਧੰਨਵਾਦੀ ਹਨ | ਉਨ੍ਹਾਂ ਕਿਹਾ ਕਿ ਸ਼ਨਾਖ਼ਤੀ ਕਾਰਡ ਕੇਵਲ ਸ਼ਨਾਖ਼ਤ ਲਈ ਨਹੀਂ ਹਨ ਬਲਕਿ ਇਹ ਵਿਸ਼ਵਾਸ ਤੇ ਜ਼ਿੰਮੇਵਾਰੀ ਦੇ ਪ੍ਰਤੀਕ ਹਨ, ਜਿਸ ਤਹਿਤ ਨਸ਼ਾ ਤਸਕਰੀ ਜਾਂ ਨਸ਼ੇ ਨਾਲ ਸੰਬੰਧਿਤ ਸੂਚਨਾਵਾਂ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਦੇਣੀਆਂ ਹਨ ਤੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿਚ ਦਾਖਲ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਦੇ ਰਹਿਣਾ ਹੈ | ਇਸ ਮੌਕੇ ਮੁੱਖ ਮੰਤਰੀ ਮਾਨ ਤੇ ਡੀ. ਜੀ. ਪੀ. ਗੌਰਵ ਯਾਦਵ ਦੇ ਵੀਡੀਓ ਸੰਦੇਸ਼ ਵੀ ਸਕਰੀਨ ਰਾਹੀਂ ਪ੍ਰਸਾਰਿਤ ਕੀਤੇ ਗਏ | ਇਸ ਮੌਕੇ ਐੱਸ.ਡੀ.ਐੱਮ. ਅਰਵਿੰਦ ਗੁਪਤਾ, ਡੀ.ਐੱਸ.ਪੀ. ਕੁਲਬੀਰ ਸਿੰਘ ਸੰਧੂ, ਹਲਕਾ ਕੋਆਰਡੀਨੇਟਰ ਬਲਦੇਵ ਜਲਾਲ ਨੇ ਵੀ ਸੰਬੋਧਨ ਕੀਤਾ | ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵੀ.ਡੀ.ਸੀ. ਮੈਂਬਰਾਂ ਨੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁਟ ਹੋਣ ਦਾ ਵਿਸ਼ਵਾਸ ਦਿਵਾਇਆ | ਸਮਾਗਮ ਦੌਰਾਨ ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਸੁਖਵਿੰਦਰ ਸਿੰਘ ਬੇਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਅਧਿਕਾਰੀ ਤੇ ਵੀ.ਡੀ.ਸੀ. ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ 'ਵਰਸਿਟੀ 'ਚ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਭਾਸ਼ਾ ਤੇ ਸਮਾਜ ਵਿਗਿਆਨ 'ਤੇ ਹੋਈ ਚਰਚਾ ਅਗਲੀ ਖ਼ਬਰ ਢੱਡੇ ਵਿਖੇ ਪ੍ਰਕਾਸ਼ ਪੁਰਬ 9 ਨੂੰ ਮਨਾਇਆ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।