19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 07-11-2025
ਭਾਦਸੋਂ, 6 ਨਵੰਬਰ (ਗੁਰਬਖਸ਼ ਸਿੰਘ ਵੜੈਚ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਤਿੰਨ ਦਿਨਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਕੁਲਦੀਪ ਸਿੰਘ ਚੁਹਾਨੇ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਦੱਸਦਿਆਂ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਛੋਟੇ ਬੱਚਿਆਂ ਵਲੋਂ ਮੂਲ ਮੰਤਰ ਦਾ ਜਾਪ ਤੇ ਸ਼ਬਦ ਵੀ ਉਚਾਰਨ ਕੀਤੇ ਗਏ | ਪ੍ਰਬੰਧਕਾਂ ਵਲੋਂ ਭਾਈ ਕੁਲਦੀਪ ਸਿੰਘ ਦੇ ਜਥੇ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਅੰਗਰੇਜ ਸਿੰਘ ਸਰਪੰਚ, ਜਸਵੰਤ ਸਿੰਘ ਦੇਵੇ ਪ੍ਰਧਾਨ, ਗੁਰਮੇਲ ਸਿੰਘ ਖੱਟੜਾ, ਦਰਸ਼ਨ ਸਿੰਘ ਖਾਲਸਾ, ਗੁਰਦੀਪ ਸਿੰਘ ਦੇਵੇ, ਦੀਦਾਰ ਸਿੰਘ ਥਾਣੇਦਾਰ, ਦਿਆਲ ਸਿੰਘ ਸਕਰਾਲੀ, ਬਲਵੀਰ ਸਿੰਘ ਖੱਟੜਾ, ਸੋਹਣ ਸਿੰਘ ਸੋਨੀ, ਲਖਵਿੰਦਰ ਸਿੰਘ ਬੰਟੀ, ਲਖਵੀਰ ਸਿੰਘ ਗੋਲੂ, ਲਾਲੀ ਸਕਰਾਲੀ, ਅਜੇਪਾਲ ਸਿੰਘ, ਜੋਬਨਪਾਲ ਸਿੰਘ, ਅਮਨਜੋਤ ਸਿੰਘ, ਊਧਮ ਸਿੰਘ, ਗੁਰਦੀਪ ਸਿੰਘ ਟਿਵਾਣਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰਸੇਵਕ ਸਿੰਘ ਨੇ ਨਿਭਾਈ |
ਪਿਛਲੀ ਖ਼ਬਰ 2027 'ਚ ਕਾਂਗਰਸ ਦੀ ਜਿੱਤ ਲਈ ਮਹਿਲਾਵਾਂ ਨਿਭਾਉਣਗੀਆਂ ਅਹਿਮ ਭੂਮਿਕਾ- ਕੁਲਵਿੰਦਰ ਕੌਰ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਤੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।