19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

2027 'ਚ ਕਾਂਗਰਸ ਦੀ ਜਿੱਤ ਲਈ ਮਹਿਲਾਵਾਂ ਨਿਭਾਉਣਗੀਆਂ ਅਹਿਮ ਭੂਮਿਕਾ- ਕੁਲਵਿੰਦਰ ਕੌਰ

ਅਜੀਤ ਡੈਸਕ 07-11-2025
ਅਮਲੋਹ, 6 ਨਵੰਬਰ (ਕੇਵਲ ਸਿੰਘ)-ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਕੁਲਵਿੰਦਰ ਕੌਰ ਲਾਡਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਬਣਨ ਵਿਚ ਮਹਿਲਾ ਕਾਂਗਰਸ ਦੀਆਂ ਬੀਬੀਆਂ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ ਤੇ ਹਰ ਮਹਿਲਾ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਪਾਰਟੀ ਮਜ਼ਬੂਤ ਹੋਵੇ | ਕੁਲਵਿੰਦਰ ਕੌਰ ਨੇ ਕਿਹਾ ਕਿ ਮੌਜੂਦਾ 'ਆਪ' ਦੀ ਸਰਕਾਰ ਨੇ ਲੋਕਾਂ ਨੂੰ ਸਿਰਫ਼ ਝੂਠੇ ਵਾਅਦੇ ਦਿੱਤੇ ਹਨ ਅਤੇ ਹੁਣ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਤੰਗ ਆ ਚੁੱਕੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹਿੱਤਾਂ ਲਈ ਹਮੇਸ਼ਾ ਖੜ੍ਹੀ ਰਹੀ ਹੈ ਅਤੇ ਭਵਿੱਖ ਵਿਚ ਵੀ ਰਹੇਗੀ | ਇਸ ਮੌਕੇ ਉਨ੍ਹਾਂ ਤਰਨਤਾਰਨ ਵਿਚ ਹੋਣ ਵਾਲੀ ਜ਼ਿਮਨੀ ਚੋਣ ਵਿਚ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।