ਖਮਾਣੋਂ, 6 ਨਵੰਬਰ (ਜੋਗਿੰਦਰ ਪਾਲ)-ਗੁਰਦੁਆਰਾ ਸਿੰਘ ਸਭਾ ਬਿਲਾਸਪੁਰ ਰੋਡ ਖਮਾਣੋਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਦਿਲਬਾਰਾ ਸਿੰਘ ਨੇ ਦੱਸਿਆ ਕਿ ਗੁਰਪੁਰਬ ਨਾਲ ਸੰਬੰਧਿਤ ਅੱਠ ਦਿਨ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਤੇ ਇਨ੍ਹਾਂ ਪ੍ਰਭਾਤ ਫੇਰੀਆਂ ਵਿਚ ਸੰਗਤ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਰਣਜੀਤ ਸਿੰਘ ਸਾਬਕਾ ਮੈਨੇਜਰ ਤੇ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ ਨੇ ਸੰਗਤ ਦੇ ਸਹਿਯੋਗ ਨਾਲ ਦੋ ਆਖੰਡ ਪਾਠ ਸਾਹਿਬ ਦੀ ਸੇਵਾ ਲਈ, ਜਿਨ੍ਹਾਂ ਦੇ ਸੰਪੂਰਨਤਾ ਦੇ ਭੋਗ ਵੀ ਪਾਏ ਗਏ | ਗਿਆਨੀ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਪਰੰਤ ਭਾਈ ਗੁਰਨਾਮ ਸਿੰਘ ਰਾਣਵਾਂ ਦੇ ਜਥੇ ਵਲੋਂ ਰਸ ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਮਾਗਮ ਦੌਰਾਨ ਪ੍ਰਧਾਨ ਮਦਨ ਸਿੰਘ, ਇੰਜੀ. ਦਿਲਪ੍ਰੀਤ ਸਿੰਘ ਲੋਹਟ, ਗੁਰਦੇਵ ਸਿੰਘ, ਕੁਲਦੀਪ ਮਦਾਨ, ਬਲਜਿੰਦਰ ਸਿੰਘ, ਅਮਰਜੀਤ ਸੋਹਲ, ਗੁਰਦੀਪ ਸਿੰਘ ਘੁਮਾਣ, ਜੁਗਰਾਜ ਸਿੰਘ, ਰਾਮ ਸਿੰਘ ਚੜ੍ਹੀ, ਗੁਰਮੀਤ ਸਿੰਘ, ਹਰਪਾਲ ਕੌਰ, ਕੈਪਟਨ ਦਿਲਬਾਰਾ ਸਿੰਘ, ਸੇਵਾ ਸਿੰਘ, ਜਸਵੰਤ ਸਿੰਘ ਚੜ੍ਹੀ, ਕਰਮਜੀਤ ਸਿੰਘ, ਦਰਸ਼ਨ ਸਿੰਘ ਲੋਹਾਰ ਮਾਜਰਾ, ਲਛਮਣ ਸਿੰਘ, ਅਵਤਾਰ ਸਿੰਘ, ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ, ਰਜਿੰਦਰ ਸਿੰਘ ਬਾਜਵਾ, ਰਵਿੰਦਰ ਸਿੰਘ, ਸ਼ੇਰ ਸਿੰਘ, ਜਗੀਰ ਸਿੰਘ, ਬਲਦੇਵ ਸਿੰਘ, ਐਡਵੋਕੇਟ ਸਤਿੰਦਰਜੀਤ ਸਿੰਘ ਬਾਜਵਾ, ਗੁਰਮੇਲ ਸਿੰਘ, ਰਾਮ ਮੂਰਤੀ ਸ਼ਰਮਾ, ਮਹਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਸਨ |