19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪਹਿਚਾਣ, ਇਸ ਨਾਲ ਖਿਲਵਾੜ ਬਰਦਾਸ਼ਤ ਨਹੀਂ- ਖਨੌੜਾ

ਅਜੀਤ ਡੈਸਕ 07-11-2025
ਅਮਲੋਹ, 6 ਨਵੰਬਰ (ਹਰਪ੍ਰੀਤ ਸਿੰਘ ਗਿੱਲ)-ਮਹੰਤ ਹਰਵਿੰਦਰ ਸਿੰਘ ਖਨੌੜਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਪਟਿਆਲਾ ਨੇ ਅਨਾਜ ਮੰਡੀ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਦੇ ਅਧੀਨ ਲਿਆਉਣ ਦੀ ਕੋਸ਼ਿਸ਼ ਕਰਕੇ ਜੋ ਫ਼ਿਰਕੂ ਰਾਜਨੀਤੀ ਨੂੰ ਹਵਾ ਦੇ ਰਹੀ ਹੈ, ਉਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਯੂਨੀਵਰਸਿਟੀ ਪੰਜਾਬ ਦੀ ਸੱਭਿਆਚਾਰਕ ਤੇ ਵਿੱਦਿਅਕ ਪਹਿਚਾਣ ਹੈ | ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਸਿਰਫ਼ ਇਕ ਸੰਸਥਾ ਹੀ ਨਹੀਂ ਸਮਝਿਆ ਜਾਣਾ ਚਾਹੀਦਾ ਸਗੋਂ ਇਹ ਵਿੱਦਿਆ ਦਾ ਉਹ ਮੰਦਿਰ ਹੈ, ਜਿੱਥੋਂ ਪੰਜਾਬੀ ਸੋਚ, ਵਿਗਿਆਨ, ਸਾਹਿਤ ਤੇ ਸੱਭਿਆਚਾਰ ਨੂੰ ਨਵੀਂ ਦਿਸ਼ਾ ਮਿਲਦੀ ਹੈ | ਖਨੌੜਾ ਨੇ ਕਿਹਾ ਕਿ ਜੇ ਭਾਜਪਾ ਸਰਕਾਰ ਨੇ ਆਪਣੀ ਫ਼ਿਰਕੂ ਨੀਤੀ ਨਾ ਰੋਕੀ ਤਾਂ ਪੰਜਾਬ ਦੇ ਲੋਕ ਲੋਕਤਾਂਤਿ੍ਕ ਢੰਗ ਨਾਲ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ | ਮਹੰਤ ਖਨੌੜਾ ਨੇ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਕੀਤੇ ਜਾ ਰਹੇ ਇਸ ਹਮਲੇ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਤੇ ਪੰਜਾਬ ਦੇ ਹਿੱਤ ਅਤੇ ਪੰਜਾਬੀਅਤ ਦੀ ਰੱਖਿਆ ਲਈ ਹਰ ਪੱਧਰ 'ਤੇ ਲੜਾਈ ਲੜੀ ਜਾਵੇਗੀ |
ਪਿਛਲੀ ਖ਼ਬਰ ਆਕਸਫੋਰਡ ਲਿਟਲ ਸਕਾਲਰ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।