ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਮਨਪ੍ਰੀਤ ਸਿੰਘ)-ਆਕਸਫੋਰਡ ਲਿਟਲ ਸਕਾਲਰ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸਾਰੇ ਸਟਾਫ਼ ਤੇ ਬੱਚਿਆਂ ਨੇ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਤੇ ਸ਼ਬਦ ਗਾਇਨ ਹੋਏ, ਉਪਰੰਤ ਅਨੰਦ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਵਿਕਾਸ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਿੱਖਿਆਵਾਂ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਤੇ ਉਨ੍ਹਾਂ ਨੂੰ ਕਿਰਤ ਕਰੋ, ਨਾਮ ਜਪੋ ਵੰਡ ਛਕਣ ਦਾ ਉਪਦੇਸ਼ ਬਾਰੇ ਵੀ ਦੱਸਿਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਮਨੁੱਖਤਾ ਨੂੰ ਸੱਚੇ ਰਾਹ ਤੇ ਤੁਰਨ ਲਈ ਪ੍ਰੇਰਿਤ ਕੀਤਾ, ਜਿਸ ਤੋਂ ਸਾਨੂੰ ਤੇ ਸਾਡੀਆਂ ਪੀੜੀਆਂ ਨੂੰ ਸੇਧ ਲੈਣੀ ਚਾਹੀਦੀ ਹੈ ਤੇ ਹਮੇਸ਼ਾ ਸੱਚ ਦੇ ਰਾਹ 'ਤੇ ਚੱਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਧਾਰਨਾਵਾਂ ਨਾਲ ਜੁੜਨਾ ਚਾਹੀਦਾ ਹੈ | ਇਸ ਮੌਕੇ ਸਕੂਲ ਡਾਇਰੈਕਟਰ ਰੰਜਨਾ ਲਖਨਪਾਲ ਤੇ ਪਿ੍ੰਸੀਪਲ ਵਿਕਾਸ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਵੀ ਦਿੱਤੀ ਗਈ |