ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਮਨਪ੍ਰੀਤ ਸਿੰਘ)-ਸਿੱਖ ਧਰਮ ਦੇ ਬਾਨੀ, ਜਗਤ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਭਾਈ ਜੀਵਨ ਸਿੰਘ ਗੁਰਦੁਆਰਾ ਸਾਹਿਬ ਬਾੜਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਰੱਬੀ ਰੂਹ ਸਨ, ਤਾਂ ਹੀ ਦੁਨੀਆ ਉਨ੍ਹਾਂ ਨੂੰ ਸਤਿਗੁਰੂ ਨਾਨਕ ਪਾਤਸ਼ਾਹ ਜੀ ਦੇ ਨਾਂਅ ਨਾਲ ਯਾਦ ਕਰਦੀ ਹੈ, ਜਿਨ੍ਹਾਂ ਦੁਆਰਾ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ ਤੇ ਸਮਾਜ 'ਚੋਂ ਜਾਤ ਪਾਤ ਦੇ ਪਾੜੇ ਦਾ ਵਿਰੋਧ ਕੀਤਾ ਤੇ ਭਾਈਚਾਰਕ ਸਾਂਝ ਵਧਾਉਣ ਲਈ ਲੋਕਾਂ ਨੂੰ ਪ੍ਰੇਰਿਆ ਗਿਆ | ਇਸ ਮੌਕੇ ਭਾਈ ਰਣਜੀਤ ਸਿੰਘ ਸਾਥੀ, ਭਾਈ ਅੰਗਰੇਜ਼ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕੀਰਤਨ ਤੇ ਕਥਾ ਨਾਲ ਨਿਹਾਲ ਕੀਤਾ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਿਆ ਗਿਆ | ਇਸ ਮੌਕੇ ਰਾਜਪਾਲ ਸਿੰਘ, ਗਗਨਦੀਪ ਸਿੰਘ ਟਿੱਕਾ, ਰਾਜਿੰਦਰ ਸਿੰਘ, ਮੱਖਣ ਸਿੰਘ, ਮੋਹਨ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ ਬਾਈ, ਜਸਵੰਤ ਸਿੰਘ, ਪਰਮਜੀਤ ਸਿੰਘ, ਮਨਕਰਨ ਸਿੰਘ, ਗੋਲਾ, ਸਮੀ, ਸੁਰਜੀਤ ਸਿੰਘ, ਅਮਰ ਸਿੰਘ, ਸਮੇਤ ਵੱਡੀ ਗਿਣਤੀ 'ਚ ਸੰਗਤਾਂ ਤੇ ਕਮੇਟੀ ਮੈਂਬਰ ਹਾਜ਼ਰ ਸਨ |