ਅਮਲੋਹ, 6 ਨਵੰਬਰ (ਕੇਵਲ ਸਿੰਘ)-ਗਊ ਸੇਵਾ ਸਮਿਤੀ ਅਮਲੋਹ ਵਲੋਂ ਕੱਤਕ ਮਹੀਨੇ ਦੀ ਪੂਰਨਮਾਸ਼ੀ ਸ਼ਰਧਾ ਨਾਲ ਮਨਾਈ ਗਈ | ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ ਦੇ ਨਿਵਾਸ ਉੱਪਰ ਕੱਤਕ ਮਹੀਨੇ ਦੀ ਕਥਾ ਕਰਵਾਈ ਗਈ, ਜਿਸ ਉਪਰੰਤ ਸ੍ਰੀ ਸੰਗਮੇਸ਼ਵਰ ਗਊਸ਼ਾਲਾ ਵਿਚ ਗਊ ਪੂਜਨ ਕਰਵਾਇਆ ਗਿਆ | ਇਸ ਮੌਕੇ ਮੰਦਿਰ ਦੇ ਮੁੱਖ ਪੁਜਾਰੀ ਪੰਡਿਤ ਰਵਿੰਦਰ ਰਵੀ ਨੇ ਜਿੱਥੇ ਕਥਾ ਦਾ ਗੁਣਗਾਨ ਕੀਤਾ, ਉੱਥੇ ਮੰਤਰਾਂ ਤੇ ਆਰਤੀ ਰਾਹੀਂ ਗਊ ਪੂਜਨ ਵੀ ਕਰਵਾਇਆ | ਬਾਅਦ ਵਿਚ ਚਾਹ, ਫ਼ਲ, ਮਠਿਆਈ, ਖੀਰ ਅਤੇ ਸਮੋਸਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ, ਸਮਿਤੀ ਦੇ ਪ੍ਰਧਾਨ ਭੂਸ਼ਨ ਸੂਦ, ਸਰਪ੍ਰਸਤ ਪ੍ਰੇਮ ਚੰਦ ਸ਼ਰਮਾ, ਜਨਰਲ ਸਕੱਤਰ ਮਾਸਟਰ ਰਜੇਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਸੰਜੀਵ ਧੀਰ, ਜੁਆਇੰਟ ਸਕੱਤਰ ਸੁੰਦਰ ਲਾਲ ਝੱਟਾ, ਦੰਦਾਂ ਦੇ ਮਾਹਿਰ ਡਾ. ਹਿਮਾਂਸ਼ੂ ਸੂਦ ਐੱਮ.ਡੀ.ਐੱਸ., ਡਾ. ਰੁਪਲ ਸੂਦ, ਬਾਰ ਐਸੋਸੀਏਸ਼ਨ ਅਮਲੋਹ ਦੇ ਸਾਬਕਾ ਪ੍ਰਧਾਨ ਜਤਿੰਦਰ ਕਰਕਰਾ ਆਦਿ ਮੌਜੂਦ ਸਨ |