19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਯੂਨੀਵਰਸਿਟੀ ਵਿਰੋਧੀ ਹੋਏ ਨੋਟੀਫ਼ਿਕੇਸ਼ਨ ਨੂੰ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇ- ਟਿਵਾਣਾ

ਅਜੀਤ ਡੈਸਕ 07-11-2025
ਫ਼ਤਹਿਗੜ੍ਹ ਸਾਹਿਬ, 6 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਪੰਜਾਬ ਯੂਨੀਵਰਸਿਟੀ ਵਿਰੋਧੀ ਹੋਏ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਸ਼ੱਕ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਇਸ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦਾ ਅਖ਼ਬਾਰੀ ਬਿਆਨ ਦਿੱਤਾ ਹੈ, ਪਰ ਸੰਘਰਸ਼ ਕਮੇਟੀ ਨੂੰ ਉਸ ਸਮੇਂ ਤੱਕ ਆਪਣੇ ਅੰਦੋਲਨ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ, ਜਦੋਂ ਤੱਕ ਮੋਦੀ ਸਰਕਾਰ ਲਿਖਤੀ ਤੇ ਪੂਰਨ ਰੂਪ ਵਿਚ ਇਸ ਨੂੰ ਰੱਦ ਨਹੀਂ ਕਰ ਦਿੰਦੀ | ਸ. ਟਿਵਾਣਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਸਾਜ਼ਿਸ਼ਾਂ ਅਧੀਨ ਸੱਟ ਮਾਰਨ ਹਿੱਤ ਨਿਰੰਤਰ ਪੰਜਾਬ ਵਿਰੋਧੀ ਫ਼ੈਸਲੇ ਕਰਦੀ ਆ ਰਹੀ ਹੈ ਤਾਂ ਜੋ ਪੰਜਾਬ ਸੂਬੇ ਦੇ ਨਿਵਾਸੀਆਂ ਨੂੰ ਵਿੱਦਿਅਕ, ਸਿਹਤ ਪੱਖੀ, ਮਾਲੀ ਤੇ ਇਖ਼ਲਾਕੀ ਤੌਰ 'ਤੇ ਕਮਜ਼ੋਰ ਕੀਤਾ ਜਾ ਸਕੇ | ਉਨ੍ਹਾਂ ਖ਼ਦਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਹੁਕਮਰਾਨ ਕੁਝ ਸਮੇਂ ਉਪਰੰਤ ਉਹੀ ਪੰਜਾਬ ਵਿਰੋਧੀ ਅਮਲ ਕਰਨਗੇ ਜਿਵੇਂ ਹੁਕਮਰਾਨਾਂ ਨੇ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਨ ਰੂਪ ਪ੍ਰਵਾਨ ਕਰਨ ਦਾ ਵਾਅਦਾ ਕੀਤਾ ਸੀ, ਪਰ ਬਾਅਦ ਵਿਚ ਕੀਤੇ ਗਏ ਵਾਅਦੇ ਮੁਤਾਬਿਕ ਕਿਸੇ ਵੀ ਕਿਸਾਨ ਵਿਰੋਧੀ ਕਾਨੂੰਨ ਨੂੰ ਨਾ ਰੱਦ ਕੀਤਾ ਗਿਆ ਤੇ ਨਾ ਹੀ ਇਸ 'ਤੇ ਅਮਲ ਹੋਇਆ |
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਗਊ ਸੇਵਾ ਸਮਿਤੀ ਅਮਲੋਹ ਨੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।