28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਨਾਬਾਲਗ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 08-11-2025
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਵਲੋਂ ਇਲਾਕੇ ਦੇ ਇਕ ਪਿੰਡ ਵਿਚ ਪ੍ਰਵਾਸੀ ਪਰਿਵਾਰ ਨਾਲ ਸੰਬੰਧਿਤ ਦੋ ਨਾਬਾਲਗ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਸ਼ਿਕਾਇਤ ਕਰਤਾ ਪ੍ਰਵਾਸੀ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦੀਆਂ 2 ਨਾਬਾਲਗ ਬੱਚੀਆਂ ਜਿਨ੍ਹਾਂ ਦੀ ਉਮਰ ਕ੍ਰਮਵਾਰ 7 ਸਾਲ ਤੇ 5 ਸਾਲ ਹੈ, ਨੇੜੇ ਹੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ ਵੇਲੇ ਲੰਗਰ ਛਕਣ ਗਈਆਂ ਸਨ, ਪਰ ਬਹੁਤ ਦੇਰ ਤੱਕ ਬੱਚੀਆਂ ਘਰ ਵਾਪਸ ਨਹੀਂ ਆਈਆਂ ਤਾਂ ਉਨ੍ਹਾਂ ਬੱਚੀਆਂ ਦੀ ਭਾਲ ਸ਼ੁਰੂ ਕੀਤੀ | ਸ਼ਿਕਾਇਤ ਕਰਤਾ ਮੁਤਾਬਿਕ ਮੰਗਾ ਸਿੰਘ ਨਾਮਕ ਵਿਅਕਤੀ ਉਨ੍ਹਾਂ ਬੱਚੀਆਂ ਨੂੰ ਕੋਈ ਚੀਜ਼ ਖਾਣ ਦਾ ਲਾਲਚ ਦੇ ਕੇ ਆਪਣੇ ਮੋਟਰ ਸਾਈਕਲ 'ਤੇ ਬਿਠਾ ਕੇ ਕਿਸੇ ਸੁੰਨਸਾਨ ਜਗ੍ਹਾ ਲੈ ਗਿਆ ਸੀ ਜਿੱਥੇ ਉਕਤ ਵਿਅਕਤੀ ਬੱਚੀਆਂ ਨੂੰ ਆਪਣੇ ਮੋਬਾਈਲ ਫ਼ੋਨ 'ਤੇ ਅਸ਼ਲੀਲ ਵਿਡੀਓਜ਼ ਦਿਖਾਉਣ ਲੱਗਾ ਅਤੇ ਉਸ ਨੇ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ, ਜਦੋਂ ਦੋਵੇਂ ਨਾਬਾਲਗ ਬੱਚੀਆਂ ਰੋਣ ਲੱਗੀਆਂ ਤਾਂ ਉਕਤ ਵਿਅਕਤੀ ਰਾਤ ਕਰੀਬ 10 ਵਜੇ ਬੱਚੀਆਂ ਨੂੰ ਪਿੰਡ ਉਤਾਰ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਬੱਚੀਆਂ ਦੀ ਮਾਂ ਦੀ ਸ਼ਿਕਾਇਤ ਤੋਂ ਬਾਅਦ ਬੱਚੀਆਂ ਦਾ ਮੈਡੀਕਲ ਕਰਵਾ ਕੇ ਮੁਲਜ਼ਮ ਵਿਅਕਤੀ ਮੰਗਾ ਸਿੰਘ ਦੇ ਖ਼ਿਲਾਫ਼ ਧਾਰਾ 10, 12 ਪੋਸਕੋ ਐਕਟ ਅਤੇ 75 ਬੀ.ਐੱਨ.ਐੱਸ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |


ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਰਾਜਪੁਰਾ ਦੇ ਸਿਵਲ ਹਸਪਤਾਲ ਸਮੇਤ ਪੰਜਾਬ ਦੇ 4 ਸਰਕਾਰੀ ਹਸਪਤਾਲਾਂ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਲਈ ਤਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।