28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਮਾਤਾ ਗੁਜਰੀ ਕਾਲਜ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ <br/>

ਅਜੀਤ ਡੈਸਕ 08-11-2025
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਤੇ ਉੱਨਤ ਭਾਰਤ ਅਭਿਆਨ ਵਲੋਂ ਆਨਲਾਈਨ ਤੇ ਆਫਲਾਈਨ ਮਾਧਿਅਮ ਰਾਹੀਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਬਾਇਓ ਕਾਰਵ ਸੀਡਜ਼ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਡਾ. ਅੱਲ੍ਹਾ ਰੰਗ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਫੁੱਲਾਂ ਦੀ ਕਾਸ਼ਤ ਅਤੇ ਉਨ੍ਹਾਂ ਦੇ ਬੀਜ ਤਿਆਰ ਕਰਨ ਦੀਆਂ ਵੱਖ-ਵੱਖ ਵਿਧੀਆਂ, ਫੁੱਲਾਂ ਦੀ ਖੇਤੀ ਦੀ ਮਹੱਤਤਾ, ਛੋਟੇ ਪੱਧਰ ਤੋਂ ਵੱਡੇ ਪੱਧਰ ਤੱਕ ਬੀਜਾਂ ਦੀ ਕਾਸ਼ਤ, ਦੇਖ-ਰੇਖ, ਸਫ਼ਾਈ ਅਤੇ ਪੈਕਿੰਗ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ | ਇਸ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਪੰਜਾਬ ਵਿਚ ਰਹਿ ਕੇ ਹੀ ਖੇਤੀਬਾੜੀ ਨਾਲ ਜੁੜ ਕੇ ਚੰਗਾ ਮੁਨਾਫ਼ਾ ਕਮਾਉਣ ਦੀਆਂ ਮਹੱਤਵਪੂਰਨ ਵਿਧੀਆਂ ਬਾਰੇ ਵੀ ਦੱਸਿਆ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਲੈਕਚਰ ਜਿੱਥੇ ਵਿਦਿਆਰਥੀਆਂ ਦੇ ਵਿਹਾਰਕ ਤੇ ਵਿਵਹਾਰਿਕ ਗਿਆਨ ਵਿਚ ਵਾਧਾ ਕਰਦੇ ਹਨ, ਉੱਥੇ ਉਨ੍ਹਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਸੰਬੰਧੀ ਵੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਦੇ ਹਨ | ਇਸ ਮੌਕੇ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਦੀ ਪ੍ਰਧਾਨ ਡਾ. ਸੰਗੀਤਾ ਜੋਸ਼ੀ, ਆਈ.ਪੀ.ਆਰ. ਐਕਟੀਵਿਟੀ ਦੇ ਕੋਆਰਡੀਨੇਟਰ ਡਾ. ਅਜੈ ਸਿੰਘ, ਇੰਸਟੀਚਿਊਟ ਇਨੋਵੇਸ਼ਨ ਸੈੱਲ ਦੇ ਮੈਂਬਰ ਅਤੇ ਉੱਨਤ ਭਾਰਤ ਅਭਿਆਨ ਦੇ ਕੋਆਰਡੀਨੇਟਰ ਡਾ. ਜੁਝਾਰ ਸਿੰਘ ਨੇ ਵੀ ਉਪਰੋਕਤ ਵਿਸ਼ੇ ਸਬੰਧੀ ਆਪਣੇ ਮਹੱਤਵਪੂਰਨ ਵਿਚਾਰ ਪੇਸ਼ ਕੀਤੇ |

ਪਿਛਲੀ ਖ਼ਬਰ ਪਿੰਡ ਭਗੜਾਣਾ ਵਿਖੇ ਕੀਰਤਨ ਦਰਬਾਰ ਕਰਵਾਇਆ <br/> ਅਗਲੀ ਖ਼ਬਰ ਨਾਬਾਲਗ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।