28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸੰਗਤਪੁਰ ਸੋਢੀਆਂ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ 2 ਸੋਨ ਤੇ 1 ਚਾਂਦੀ ਤਗਮਾ ਜਿੱਤਿਆ <br/>

ਅਜੀਤ ਡੈਸਕ 08-11-2025
ਫ਼ਤਹਿਗੜ੍ਹ ਸਾਹਿਬ/ਜਖਵਾਲੀ, 7 ਨਵੰਬਰ (ਮਨਪ੍ਰੀਤ ਸਿੰਘ, ਨਿਰਭੈ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਦੇ 2 ਵਿਦਿਆਰਥੀ ਸਟੇਟ ਪੱਧਰੀ 17 ਸਾਲਾ ਨੈਸ਼ਨਲ ਸਟਾਈਲ ਕਬੱਡੀ ਦੇ ਵਿਚ ਸੋਨ ਤਗਮਾ ਲੈ ਕੇ ਆਏ ਹਨ, ਇਸੇ ਤਰ੍ਹਾਂ ਇਕ ਵਿਦਿਆਰਥੀ 14 ਸਾਲਾਂ ਕਬੱਡੀ ਦੇ ਵਿਚ ਇਕ ਚਾਂਦੀ ਤਗਮਾ ਲੈ ਕੇ ਆਇਆ ਹੈ, ਜਿਸ ਸਦਕਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡ. ਲਖਵੀਰ ਸਿੰਘ ਰਾਏ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਜੋ ਪ੍ਰਾਪਤੀ ਕੀਤੀ ਹੈ, ਇਹ ਬਹੁਤ ਮਾਣ ਵਾਲੀ ਗੱਲ ਹੈ | ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ, ਪਿ੍ੰਸੀਪਲ ਸਰਬਜੀਤ ਸਿੰਘ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਤਗਮਿਆਂ ਦੇ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਲੈਕਚਰਾਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਣਦੀਪ ਸਿੰਘ ਅਤੇ ਅਰਸ਼ਨੂਰ ਸਿੰਘ ਨੇ 17 ਸਾਲਾ ਨੈਸ਼ਨਲ ਸਟਾਈਲ ਕਬੱਡੀ ਦੇ ਵਿਚ ਸੋਨ ਤਗਮਾ ਹਾਸਲ ਕੀਤਾ ਹੈ | ਪਵਨ ਜੋਤ ਸਿੰਘ ਨੇ 14 ਸਾਲਾ ਨੈਸ਼ਨਲ ਸਟਾਈਲ ਕਬੱਡੀ ਦੇ ਵਿਚ ਚਾਂਦੀ ਤਗਮਾ ਹਾਸਿਲ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ 'ਆਪ' ਆਗੂ ਬਲਜਿੰਦਰ ਖ਼ਰੇ, ਸਰਪੰਚ ਗੁਰਜੰਟ ਸਿੰਘ, ਸਵਰਨ ਸਿੰਘ ਭੁੱਲਰ, ਪਿ੍ੰਸੀਪਲ ਸਰਬਜੀਤ ਸਿੰਘ, ਗੁਰਮੇਲ ਸਿੰਘ ਪੰਡਰਾਲੀ, ਗੁਰਵੀਰ ਸਿੰਘ ਜੱਲ੍ਹਾ, ਸੁਰੇਸ਼ ਬੰਟੀ, ਵਰਿੰਦਰ ਸਿੰਘ, ਡਾ. ਜੇ.ਪੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਬੜਿੰਗ ਨੇ 3 ਲਿੰਕ ਸੜਕਾਂ ਦੀ ਮੁਰੰਮਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ <br/> ਅਗਲੀ ਖ਼ਬਰ ਪਿੰਡ ਭਗੜਾਣਾ ਵਿਖੇ ਕੀਰਤਨ ਦਰਬਾਰ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।