28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵਿਧਾਇਕ ਬੜਿੰਗ ਨੇ 3 ਲਿੰਕ ਸੜਕਾਂ ਦੀ ਮੁਰੰਮਤ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ <br/>

ਅਜੀਤ ਡੈਸਕ 08-11-2025
ਅਮਲੋਹ, 7 ਨਵੰਬਰ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵਲੋਂ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਠੀਕ ਕਰਵਾਉਣ ਦੀ ਮੰਗ ਨੂੰ ਪੂਰਾ ਕਰਦੇ ਹੋਏ ਤਿੰਨ ਮਹੱਤਵਪੂਰਨ ਲਿੰਕ ਸੜਕਾਂ ਦੀ ਸਪੈਸ਼ਲ ਮੁਰੰਮਤ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਵਿਧਾਇਕ ਬੜਿੰਗ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਵਿਧਾਨ ਸਭਾ ਹਲਕਾ ਅਮਲੋਹ ਦੀਆਂ ਲਿੰਕ ਸੜਕਾਂ ਨੂੰ ਦਰੁਸਤ ਕਰਨ ਲਈ ਵੱਖ-ਵੱਖ ਸਰਕਾਰੀ ਕਾਰਜਕਾਰੀ ਏਜੰਸੀਆਂ ਦੀ ਨਿਗਰਾਨੀ ਹੇਠ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਤੇ ਹੁਣ ਲਗਪਗ 3.17 ਕਰੋੜ ਰੁਪਏ ਦੀ ਲਾਗਤ ਵਾਲੀਆਂ ਤਿੰਨ ਹੋਰ ਮਹੱਤਵਪੂਰਨ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਆਰੰਭ ਕਰਵਾਇਆ ਗਿਆ ਹੈ ਤੇ ਆਉਣ ਵਾਲੇ ਚਾਰ ਤੋਂ ਪੰਜ ਮਹੀਨਿਆਂ ਅੰਦਰ ਇਨ੍ਹਾਂ ਸੜਕਾਂ ਦੇ ਮੁਕੰਮਲ ਹੋਣ ਨਾਲ ਲੋਕ ਵੱਡੀ ਰਾਹਤ ਮਹਿਸੂਸ ਕਰਨਗੇ | ਵਿਧਾਇਕ ਬੜਿੰਗ ਵਲੋਂ ਖਨਿਆਣ ਤੋਂ ਰਾਮਗੜ੍ਹ, ਮੜ੍ਹੀਆਂ ਤੋਂ ਸਲਾਣਾ, ਕੌਲਗੜ੍ਹ ਤੋਂ ਹਿੰਮਤਗੜ ਅਤੇ ਅਮਲੋਹ ਕੈਂਚੀਆਂ ਤੋਂ ਸ਼ਮਸ਼ਪੁਰ ਤੱਕ ਬਣਨ ਵਾਲੀ ਲਿੰਕ ਸੜਕ ਦੇ ਮੁਰੰਮਤ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਰਣਜੀਤ ਸਿੰਘ ਪਨਾਗ, ਸਰਪੰਚ ਹਰਦੀਪ ਸਿੰਘ ਮਛਰਾਏ, ਸਰਪੰਚ ਪ੍ਰਦੀਪ ਸਿੰਘ ਕੰਜਾਰੀ, ਸਰਪੰਚ ਲਖਵੀਰ ਸਿੰਘ ਲੱਖਾ ਦੀਵਾ, ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਲੋਕ ਨਿਰਮਾਣ ਵਿਭਾਗ ਦੇ ਜੇ.ਈ. ਰਾਮ ਸਿੰਘ ਤੇ ਪਿੰਡਾਂ ਦੇ ਲੋਕ ਮੌਜੂਦ ਸਨ |

ਪਿਛਲੀ ਖ਼ਬਰ ਖ਼ਾਲਸਾ ਸਕੂਲ 'ਚ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੰਗਤਪੁਰ ਸੋਢੀਆਂ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ 2 ਸੋਨ ਤੇ 1 ਚਾਂਦੀ ਤਗਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।