ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਬਲਜਿੰਦਰ ਸਿੰਘ)-ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਜ਼ੋਰਾਵਰ ਸਿੰਘ, ਫ਼ਤਹਿ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਮਾਯੂੰਪੁਰ ਸਰਹਿੰਦ ਵਿਖੇ ਉਪ ਪਿ੍ਸੀਪਲ ਮਲਕੀਤ ਸਿੰਘ ਦੀ ਦੇਖ-ਰੇਖ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਭਾਈ ਭਜਨ ਸਿੰਘ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਰਸ-ਭਿੰਨੇ ਸ਼ਬਦ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ | ਜਿਨ੍ਹਾਂ ਵਿਚ ਕਪਤਾਨ ਪੁਲਿਸ (ਜਾਂਚ) ਰਾਕੇਸ਼ ਕੁਮਾਰ ਯਾਦਵ ਅਤੇ ਡੀ.ਐਸ.ਪੀ ਹਿਤੇਸ਼ ਕੌਸ਼ਿਕ ਸ਼ਾਮਿਲ ਸਨ | ਇਸ ਮੌਕੇ ਉਕਤ ਸ਼ਖ਼ਸੀਅਤਾਂ ਨੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਤੇ ਚੱਲਦੇ ਹੋਏ ਸਮਾਜ ਵਿਚ ਚੰਗੇ ਨਾਗਰਿਕ ਬਣ ਕੇ ਸੱਚ, ਨਿਮਰਤਾ ਤੇ ਸੇਵਾ ਦੇ ਮਾਰਗ 'ਤੇ ਤੁਰਨਾ ਚਾਹੀਦਾ ਹੈ | ਸਕੂਲ ਕਮੇਟੀ ਵਲੋਂ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਦੇ ਨਾਲ ਹੀ ਉਹ ਵਿੱਦਿਆਰਥੀ ਵੀ ਸਨਮਾਨਿਤ ਕੀਤੇ ਗਏ ਜਿਨ੍ਹਾਂ ਨੇ ਅਕਾਦਮਿਕ, ਖੇਡਾਂ ਜਾਂ ਹੋਰ ਖੇਤਰਾਂ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਧਰਮਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਅੱਜ ਵੱਖ-ਵੱਖ ਖੇਤਰਾਂ ਵਿਚ ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਰਹੇ ਹਨ | ਸਮਾਗਮ ਦੇ ਅਖੀਰ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਖ਼ਾਲਸਾਈ ਖੇਡਾਂ ਤਹਿਤ ਗਤਕੇ ਦੇ ਜੌਹਰ ਵਿਖਾਏ ਗਏ ਜਿਸ ਨੇ ਸਕੂਲ ਵਿਚ ਆਏ ਮਹਿਮਾਨਾਂ ਅਤੇ ਬੱਚਿਆਂ ਦਾ ਮਨ ਮੋਹ ਲਿਆ | ਸਮਾਪਤੀ ਮੌਕੇ ਗੁਰੂ ਦਾ ਲੰਗਰ ਅਤੱਟ ਵਰਤਾਇਆ ਗਿਆ | ਇਸ ਮੌਕੇ ਰੱਖਿਆ ਮੰਤਰਾਲੇ ਵਿਚ ਕੰਮ ਕਰ ਰਹੇ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਦੀਪ ਸਿੰਘ ਕਿੰਗਰਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਗਮ ਵਿਚ ਸਰਹਿੰਦ ਥਾਣਾ ਮੁਖੀ ਰਾਜਵੰਤ ਸਿੰਘ, ਐਡ. ਗਗਨਦੀਪ ਸਿੰਘ ਗੁਰਾਇਆ, ਐਡ. ਗੁਰਪ੍ਰੀਤ ਸਿੰਘ ਸੈਣੀ, ਪੀਟੀਏ ਪ੍ਰਧਾਨ ਚਰਨ ਸਿੰਘ, ਸਤਨਾਮ ਸਿੰਘ ਟਿਵਾਣਾ, ਸ਼ੀਸ਼ਨ ਸਿੰਘ, ਜਸਵੰਤ ਸਿੰਘ ਬਾਜਵਾ, ਧਰਮ ਸਿੰਘ, ਤਰਲੋਕ ਸਿੰਘ ਬਾਜਵਾ, ਅਸ਼ੂਤੋਸ਼ ਬਾਤਿਸ਼, ਚਰਨਜੀਤ ਸਹਿਦੇਵ, ਸਨੀ ਰਤਨ, ਰਜੇਸ਼ ਕੁਮਾਰ ਸੀਨੂ, ਦਿਲਪ੍ਰੀਤ ਸਿੰਘ ਭੱਟੀ,ਹੁਸ਼ਿਆਰ ਸਿੰਘ, ਹਰਜੀਤ ਸਿੰਘ, ਪ੍ਰੇਮ ਸਿੰਘ ਬਾੜਾ, ਹਰਜਿੰਦਰ ਸਿੰਘ, ਤਜਿੰਦਰ ਸਿੰਘ, ਰਸ਼ਪਾਲ ਸਿੰਘ, ਪਵੇਲ ਹਾਂਡਾ,ਰਾਜਵਿੰਦਰ ਸਿੰਘ ਭੱਟੀ, ਸਤਵਿੰਦਰ ਸਿੰਘ, ਬਲਜਿੰਦਰ ਸਿੰਘ, ਹਰਪਾਲ ਸਿੰਘ ਬੇਦੀ, ਇੰਦਰਪਾਲ ਸਿੰਘ ਬੇਦੀ, ਬਲਵਿੰਦਰ ਸਿੰਘ ਟਿਵਾਣਾ,ਸਤਨਾਮ ਸਿੰਘ, ਸਿਮਰਨਜੀਤ ਸਿੰਘ, ਹਰਦੀਪ ਕੌਰ, ਗੁਰਮੀਤ ਕੌਰ, ਸਰਬਜੀਤ ਕੌਰ,ਕੁਲਦੀਪ ਕੌਰ,ਬਲਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀ ਤੇ ਸਕੂਲ ਸਟਾਫ਼ ਮੈਂਬਰ ਵੀ ਸ਼ਾਮਿਲ ਸਨ |