28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਵਿਧਾਇਕ ਹੈਪੀ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ <br/>

ਅਜੀਤ ਡੈਸਕ 08-11-2025
ਬਸੀ ਪਠਾਣਾਂ, 7 ਨਵੰਬਰ (ਐਚ.ਐਸ.ਗੌਤਮ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਹਿਯੋਗ ਦੇਣ ਲਈ ਸਮੂਹ ਪੇਂਡੂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਪ੍ਰਧਾਨਾਂ ਅਤੇ ਮੈਂਬਰਾਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਵੀ ਸਾਰਥਿਕ ਕਦਮ ਚੁੱਕਣ ਦੀ ਜ਼ਰੂਰਤ ਹੈ | ਇਹ ਸੱਦਾ ਹਲਕਾ ਬਸੀ ਪਠਾਣਾਂ ਤੋਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਆਈ.ਟੀ.ਆਈ. ਵਿਖੇ ਵੀ.ਡੀ.ਸੀ. ਮੈਂਬਰਾਂ ਲਈ ਆਯੋਜਿਤ ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਿੱਤਾ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਤੇ ਪ੍ਰਸ਼ਾਸਨ ਦੇ ਉਪਰਾਲੇ ਤਾਂ ਹੀ ਸਫਲ ਸਾਬਤ ਹੋ ਸਕਦੇ ਹਨ ਜੇਕਰ ਆਮ ਲੋਕ ਭਰਪੂਰ ਸਹਿਯੋਗ ਦੇਣ | ਇਸ ਮੁਹਿੰਮ ਨੂੰ ਲੋਕ ਲਹਿਰ ਵਜੋਂ ਵਿਕਸਿਤ ਕੀਤੇ ਜਾਣ ਦੀ ਲੋੜ ਹੈ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ ਪੰਜਾਬ ਦੇ ਨਿਵਾਸੀਆਂ ਸਾਹਮਣੇ ਇਸ ਦੇ ਸਾਰਥਿਕ ਨਤੀਜੇ ਵੀ ਆਏ ਹਨ | ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਓਾਕਾਰ ਸਿੰਘ ਚੌਹਾਨ ਨੇ ਕਿਹਾ ਕਿ ਮੁਹਿੰਮ ਦੀ ਸਫਲਤਾ, ਪੁਖ਼ਤਾ ਫੀਡਬੈਕ 'ਤੇ ਆਧਾਰਿਤ ਹੈ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ ਪੰਜਾਬ ਦੇ ਵਾਸੀਆਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ | ਉਪ ਮੰਡਲ ਮੈਜਿਸਟ੍ਰੇਟ ਹਰਵੀਰ ਕੌਰ ਨੇ ਸਮੂਹ ਡਿਫੈਂਸ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਮਹੀਨਾਵਾਰ ਮੀਟਿੰਗਾਂ ਕਰਕੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਇਸ ਮੋਬਾਈਲ ਐਪ ਦੀ ਸੁਚੱਜੀ ਵਰਤੋਂ ਰਾਹੀਂ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਬਣਦਾ ਯੋਗਦਾਨ ਪਾਉਣ | ਸਿਖਲਾਈ ਸੈਸ਼ਨ ਦੌਰਾਨ ਡੀ. ਐੱਸ. ਪੀ. ਖੁਸ਼ਪ੍ਰੀਤ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਬਾਰੇ ਅੰਕੜੇ ਪੇਸ਼ ਕੀਤੇ | ਸਮਾਗਮ ਦੌਰਾਨ ਸੰਗਠਨ ਇੰਚਾਰਜ ਰਾਜ ਪੁਰੀ, ਹਲਕਾ ਕੋਆਰਡੀਨੇਟਰ ਹਰਜਿੰਦਰ ਸਿੰਘ ਸਾਹੀ, ਵਾਇਸ ਕੋਆਰਡੀਨੇਟਰ ਇੰਦਰਜੀਤ ਸਿੰਘ, ਜਗਰੂਪ ਸਿੰਘ ਸਾਹੀ, ਹਰਪ੍ਰੀਤ ਸਿੰਘ ਮਹੇਸ਼ਪੁਰਾ, ਜੀਵਨਜੋਤ ਸਿੰਘ, ਅਰਸ਼ਪ੍ਰੀਤ ਸਿੰਘ ਖੰਗੂੜਾ, ਬਲਵਿੰਦਰ ਸਿੰਘ ਸੋਨੀ, ਜਗਮੋਹਨ ਸਿੰਘ ਨੌਗਾਵਾਂ, ਰਾਜਵੀਰ ਸਿੰਘ ਬੋਹੜ, ਵਿਵੇਕ ਕੁਮਾਰ, ਅਮਰਿੰਦਰ ਸਿੰਘ, ਪਰਮਿੰਦਰ ਸਿੰਘ, ਹਰਮਨ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਿੱਟੂ ਖਾਨ, ਸਰਬਜੀਤ ਸਿੰਘ, ਜਗਤਾਰ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ, ਧਰਮਿੰਦਰ ਸਿੰਘ ਅਤੇ ਪ੍ਰਭਜੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹੰਸਾਲੀ ਸਾਹਿਬ ਟਰੱਸਟ ਵਲੋਂ ਨਸ਼ਾ ਮੁਕਤ ਪੰਜਾਬ ਤੇ ਕੈਂਸਰ ਜਾਗਰੂਕਤਾ ਨੂੰ ਸਮਰਪਿਤ ਮੈਰਾਥਨ ਦੌੜ 9 ਨੂੰ <br/> ਅਗਲੀ ਖ਼ਬਰ ਖ਼ਾਲਸਾ ਸਕੂਲ 'ਚ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।