28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪਿੰਡ ਜੱਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 08-11-2025
ਖਮਾਣੋਂ, 7 ਨਵੰਬਰ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਵਿਖੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਲੋਂ ਨਗਰ ਦੀ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਜਥਾ ਭਾਈ ਗੁਰਦੀਪ ਸਿੰਘ ਤੇ ਕੁਲਦੀਪ ਸਿੰਘ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪਾਠੀ ਸਿੰਘਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਕ ਦਿਨ ਪਹਿਲਾਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ਵਿਚ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਸਵਾਗਤ ਕੀਤਾ ਗਿਆ | ਨਗਰ ਪੰਚਾਇਤ ਜੱਲੋਵਾਲ ਤੇ ਨਗਰਵਾਸੀਆਂ ਦੇ ਸਹਿਯੋਗ ਨਾਲ ਹਰਭਜਨ ਸਿੰਘ ਜੱਲੋਵਾਲ ਕੌਮੀ ਸਕੱਤਰ ਮਨੁੱਖੀ ਅਧਿਕਾਰ ਮੰਚ ਨੇ ਬੂਟਿਆਂ ਦਾ ਲੰਗਰ ਲਗਾਇਆ ਅਤੇ ਸੰਗਤਾਂ ਨੂੰ ਬੂਟੇ ਵੰਡੇ ਗਏ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੇ ਪ੍ਰਧਾਨ ਸਤਨਾਮ ਸਿੰਘ, ਮੁੱਖ ਗ੍ਰੰਥੀ ਭਾਈ ਕੁਲਦੀਪ ਸਿੰਘ, ਦਰਸ਼ਨ ਸਿੰਘ, ਬੂਟਾ ਸਿੰਘ, ਭੁਪਿੰਦਰ ਸਿੰਘ ਨੰਬਰਦਾਰ, ਸੋਹਣ ਸਿੰਘ ਠੇਕੇਦਾਰ, ਭਾਈ ਬਚਿੱਤਰ ਸਿੰਘ ਮਾ. ਰਾਜਿੰਦਰ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਪਿੰਦਰ ਸਿੰਘ, ਬਲਬੀਰ ਸਿੰਘ ਸਾਬਕਾ ਸਰਪੰਚ, ਹਰਜਿੰਦਰ ਸਿੰਘ, ਸਰਪੰਚ ਕਰਮਜੀਤ ਕੌਰ, ਚਰਨਜੀਤ ਕੌਰ, ਸਰਬਜੀਤ ਕੌਰ, ਸੁਰਜੀਤ ਕੌਰ, ਕਿ੍ਸ਼ਨਾ ਕੌਰ, ਬਲਜਿੰਦਰ ਕੌਰ, ਮਨਜੀਤ ਕੌਰ ਤੇ ਚਰਨਜੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਕੌਮੀ ਲੋਕ ਅਦਾਲਤ ਦਾ ਆਯੋਜਨ 13 ਦਸੰਬਰ ਨੂੰ -ਚੌਹਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।