28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ <br/>

ਅਜੀਤ ਡੈਸਕ 08-11-2025
ਖਮਾਣੋਂ, 7 ਨਵੰਬਰ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ ਪਰਾਲੀ ਸਾੜ ਕੇ ਪੈਦਾ ਹੋ ਰਹੇ ਪ੍ਰਦੂਸ਼ਣ ਸਬੰਧੀ ਬਦਨਾਮ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਕਿਹਾ ਕਿ ਭੱਠਾ ਮਾਲਕ ਅਤੇ ਫ਼ੈਕਟਰੀਆਂ ਵੱਡੇ ਪੱਧਰ 'ਤੇ ਪ੍ਰਦੂਸ਼ਣ ਫੈਲਾ ਰਹੀਆਂ ਹਨ ਪਰ ਉਨ੍ਹਾਂ ਵੱਲ ਸਰਕਾਰਾਂ ਦਾ ਕੋਈ ਧਿਆਨ ਨਹੀਂ ਹੈ ਅਤੇ ਸਿਰਫ਼ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਗੰਨੇ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਕਿਸਾਨਾਂ ਦੇ ਕਰੋੜਾਂ ਰੁਪਏ ਪਿਛਲੇ ਸੀਜ਼ਨ ਦੇ ਬਕਾਏ ਅਜੇ ਤੱਕ ਨਹੀਂ ਦੇ ਰਹੀ ਅਤੇ ਖ਼ਾਸ ਕਰਕੇ ਬੁੱਢੇਵਾਲ ਸਹਿਕਾਰੀ ਮਿਲ ਵੱਲ ਕਿਸਾਨਾਂ ਦਾ ਕਰੋੜਾਂ ਰੁਪਿਆ ਬਕਾਇਆ ਖੜ੍ਹਾ ਹੈ ਅਤੇ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਅਤੇ ਕਿਸਾਨ ਲੰਬੇ ਸਮੇਂ ਤੋਂ ਗੰਨੇ ਦੀ ਅਦਾਇਗੀ ਦੀ ਮੰਗ ਕਰਦੇ ਆ ਰਹੇ ਹਨ | ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਗੰਨੇ ਦੀ ਅਦਾਇਗੀ ਜਲਦੀ ਨਾ ਕੀਤੀ ਗਈ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਉਕਤ ਮਿਲ ਅੱਗੇ ਧਰਨਾ ਦੇਣ ਲਈ ਮਜਬੂਰ ਹੋਵੇਗੀ ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਕਿਰਪਾਲ ਸਿੰਘ ਬਦੇਸ਼ ਕਲਾਂ, ਉੱਤਮ ਸਿੰਘ ਬਰਵਾਲੀ, ਬੂਟਾ ਸਿੰਘ ਜਟਾਣਾ, ਮਨਜੀਤ ਸਿੰਘ ਜਟਾਣਾ, ਧੰਨਾ ਸਿੰਘ ਲਖਣਪੁਰ, ਭੁਪਿੰਦਰ ਸਿੰਘ ਚੜ੍ਹੀ, ਸਵਰਨ ਸਿੰਘ, ਮੋਹਣ ਸਿੰਘ ਭੁੱਟਾ, ਜ਼ੋਰਾਵਰ ਸਿੰਘ ਭਾਮੀਆਂ, ਦਰਸ਼ਨ ਸਿੰਘ ਰਾਣਵਾਂ, ਜਰਨੈਲ ਸਿੰਘ ਬੁਰਜ, ਦਲਵੀਰ ਸਿੰਘ ਬੁਰਜ, ਸੁਖਦੇਵ ਸਿੰਘ, ਗੁਰਜੀਤ ਸਿੰਘ ਬਦੇਸ਼ਾਂ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਅਗਲੀ ਖ਼ਬਰ ਪਿੰਡ ਜੱਲੋਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।