ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਪੁਲਿਸ ਅੜਿੱਕੇ
ਅਜੀਤ ਡੈਸਕ
08-11-2025
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ 9 ਨੂੰ
ਫ਼ਤਹਿਗੜ੍ਹ ਸਾਹਿਬ, 7 ਨਵੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 9 ਨਵੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਜਸਵੀਰ ਸਿੰਘ ਲੁਧਿਆਣਾ, ਭਾਈ ਪਰਮਿੰਦਰ ਸਿੰਘ ਮਜੀਠਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਗੁਰਜਿੰਦਰ ਸਿੰਘ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਉਨ੍ਹਾਂ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ | ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਹੁੰਮ ਹੁਮਾ ਕੇ ਪੁੱਜਣ ਦੀ ਅਪੀਲ ਕੀਤੀ |